ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ, 8 ਦਿਨਾਂ ਤੋਂ ਚੱਲ ਰਿਹਾ ਸੀ ਇਲਾਜ 
Published : Sep 25, 2022, 10:32 am IST
Updated : Sep 25, 2022, 10:32 am IST
SHARE ARTICLE
 Sidhu Moosewala's father Balkaur Singh was discharged from PGI, the treatment was going on for 8 days
Sidhu Moosewala's father Balkaur Singh was discharged from PGI, the treatment was going on for 8 days

ਛਾਤੀ 'ਚ ਦਰਦ ਉੱਠਣ ਕਾਰਨ ਪਿਛਲੇ 8 ਦਿਨਾਂ ਤੋਂ PGI 'ਚ ਭਰਤੀ ਸੀ ਬਲਕੌਰ ਸਿੰਘ

 

ਚੰਡੀਗੜ੍ਹ -  ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਤੋਂ ਛੁੱਟੀ ਮਿਲ ਗਈ ਹੈ। ਉਹ ਪਿਛਲੇ 8 ਦਿਨਾਂ ਤੋਂ ਹਸਪਤਾਲ ਵਿਚ ਦਾਖ਼ਲ ਸੀ। ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਹਾਰਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਪਰ ਸਿਹਤ 'ਚ ਕੋਈ ਸੁਧਾਰ ਨਾ ਦੇਖਦਿਆਂ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਪਿਛਲੇ ਕਈ ਦਿਨਾਂ ਤੋਂ ਛਾਤੀ 'ਚ ਦਰਦ ਦੀ ਸ਼ਿਕਾਇਤ ਕਰ ਰਹੇ ਸੀ ਪਰ ਉਹ ਧਿਆਨ ਨਹੀਂ ਦੇ ਰਹੇ ਸੀ। ਹਾਲਤ ਵਿਗੜਨ 'ਤੇ ਉਹਨਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ। ਉਹਨਾਂ ਦਾ ਪੀਜੀਆਈ ਵਿਚ ਸਖ਼ਤ ਸੁਰੱਖਿਆ ਹੇਠ ਇਲਾਜ ਕੀਤਾ ਗਿਆ। ਜਿਸ ਵਾਰਡ ਵਿਚ ਮੂਸੇਵਾਲਾ ਦੇ ਪਿਤਾ ਨੂੰ ਰੱਖਿਆ ਗਿਆ ਸੀ, ਉਸ ਵਿਚ ਕਿਸੇ ਨੂੰ ਵੀ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਸਖ਼ਤ ਸੁਰੱਖਿਆ ਕੀਤੀ ਗਈ ਸੀ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement