
ਪੁਲਿਸ ਨੇ ਬੱਚੀ ਦੀ ਮਾਂ ਦੀ ਸ਼ਿਕਾਇਤ ’ਤੇ ਸਹੁਰੇ ਨੂੰ ਛੇੜਛਾੜ ਅਤੇ ਪੋਸਕੋ ਐਕਟ ਤਹਿਤ ਨਾਮਜ਼ਦ ਕਰ ਲਿਆ
ਲੁਧਿਆਣਾ: ਥਾਣਾ ਡਵੀਜ਼ਨ ਨੰ. 4 ਦੇ ਅਧੀਨ ਆਉਂਦੇ ਇਲਾਕੇ ਤੋਂ ਇੱਕ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇਕ ਬਜ਼ੁਰਗ ਵਿਅਕਤੀ ’ਤੇ ਕੇਸ ਦਰਜ ਕੀਤਾ ਹੈ ਜੋ ਕਿ ਆਪਣੀ ਹੀ 6 ਸਾਲ ਦੀ ਮਾਸੂਮ ਪੋਤੀ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਛੇੜਛਾੜ ਅਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਪੀੜਤਾ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਹ ਨੌਕਰੀ ਕਰਦੀ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਨੌਕਰੀ ’ਤੇ ਗਈ ਹੋਈ ਸੀ। ਇਸ ਦੌਰਾਨ ਜਦੋਂ ਦੁਪਹਿਰ ਵੇਲੇ ਘਰ ਵਾਪਸ ਆਈ ਤਾਂ ਉਸ ਦੀ 6 ਸਾਲ ਦੀ ਬੇਟੀ ਉਸ ਨੂੰ ਨਜ਼ਰ ਨਹੀਂ ਆਈ।
ਉਸ ਨੇ ਫਿਰ ਆਪਣੇ ਸਹੁਰੇ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਜੋ ਉਸ ਦੇ ਸਹੁਰੇ ਨੇ ਕਾਫ਼ੀ ਦੇਰ ਨਾਲ ਦਰਵਾਜ਼ਾ ਖੋਲ੍ਹਿਆ। ਉਸ ਦੀ ਬੇਟੀ ਵੀ ਉਸੇ ਕਮਰੇ ਵਿਚ ਸੀ। ਉਸ ਦਾ ਸਹੁਰਾ ਕਮਰਾ ਖੋਲ੍ਹ ਕੇ ਬਾਹਰ ਚਲਾ ਗਿਆ, ਇਸ ’ਤੇ ਜਦੋਂ ਉਸ ਨੇ ਆਪਣੀ ਬੇਟੀ ਨੂੰ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਦਾਦੂ ਉਸ ਨਾਲ ਗੰਦੀਆਂ ਹਰਕਤਾਂ ਕਰ ਰਹੇ ਸਨ। ਇਸ ਤੋਂ ਬਾਅਦ ਉਸ ਨੇ ਤੁਰੰਤ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। ਪੁਲਿਸ ਨੇ ਬੱਚੀ ਦੀ ਮਾਂ ਦੀ ਸ਼ਿਕਾਇਤ ’ਤੇ ਸਹੁਰੇ ਨੂੰ ਛੇੜਛਾੜ ਅਤੇ ਪੋਸਕੋ ਐਕਟ ਤਹਿਤ ਨਾਮਜ਼ਦ ਕਰ ਲਿਆ ਹੈ। ਪੁਲਿਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।