
ਸੁਖ਼ਨਾ ਝੀਲ ਤੋਂ ਦੂਰ ਰਹਿਣ ਦੇ ਦਿੱਤੇ ਗਏ ਨਿਰਦੇਸ਼
ਚੰਡੀਗੜ੍ਹ: ਲਗਾਤਾਰ ਕਈ ਦਿਨਾਂ ਤੋਂ ਮੀਂਹ ਪੈਣ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਦੇ ਚੱਲਦਿਆਂ ਸੁਖ਼ਨਾ ਝੀਲ ਦੇ ਪਾਣੀ ਦਾ ਪੱਧਰ 1161.90 ਫੁੱਟ ਤੱਕ ਪਹੁੰਚ ਗਿਆ ਹੈ। ਇਸ ਸਬੰਧੀ ਇੰਜੀਨੀਅਰਿੰਗ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਫਲੱਡ ਗੇਟ ਬੰਦ ਹਨ। ਹਾਲਾਂਕਿ ਉਹ ਝੀਲ ਦੇ ਪਾਣੀ ਦੇ ਪੱਧਰ ’ਤੇ ਨਜ਼ਰ ਰੱਖ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੁਖ਼ਨਾ ਦਾ ਫਲੱਡ ਗੇਟ 5 ਅਗਸਤ ਅਤੇ 31 ਜੁਲਾਈ ਨੂੰ ਖੋਲ੍ਹਣਾ ਪਿਆ ਸੀ।
ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਸੁਖ਼ਨਾ ਝੀਲ ਦੇ ਆਸ-ਪਾਸ ਕੋਈ ਨਾ ਹੋਵੇ। ਇਸ ਤੋਂ ਇਲਾਵਾ ਸੁਖ਼ਨਾ ਚੋਅ ਪੂਰੀ ਤਰ੍ਹਾਂ ਸਾਫ਼ ਹੋਣਾ ਚਾਹੀਦਾ ਹੈ, ਤਾਂ ਜੋ ਪਾਣੀ ਦੀ ਨਿਕਾਸੀ ਵਿਚ ਕੋਈ ਦਿੱਕਤ ਨਾ ਆਵੇ।