
ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਟੱਕਰ
ਬਾਬਾ ਬਕਾਲਾ: ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਦੇ ਚਲਦਿਆਂ ਨਿਹੰਗ ਸੇਵਾਦਾਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੇ ਦਿਨ ਸਵੇਰੇ ਕਰੀਬ 11 ਵਜੇ ਬਟਾਲਾ ਮਹਿਤਾ ਰੋਡ ’ਤੇ ਵਾਪਰਿਆ। ਹਾਦਸੇ ਦੌਰਾਨ ਗੱਡੀ ਵਿਚ ਸਵਾਰ ਹੋਰ ਕਈ ਨਿਹੰਗ ਸਿੰਘਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਵੀ ਮਿਲੀ ਹੈ।
ਇਹ ਵੀ ਪੜ੍ਹੋ: ਕੀ ਪੱਕੇ ਤੌਰ 'ਤੇ ਬਰਖਾਸਤ ਹੋਵੇਗੀ ਮਹਿਲਾ ਕੋਚ? CM ਖੱਟਰ ਖਿਲਾਫ ਬਿਆਨ 'ਤੇ ਖੇਡ ਵਿਭਾਗ ਦੀ ਕਾਰਵਾਈ
ਦਰਅਸਲ ਬਾਬਾ ਬਕਾਲਾ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਪਣੇ ਸਾਥੀਆਂ ਸਮੇਤ ਇਕ ਨਿੱਜੀ ਵਾਹਨ ’ਤੇ ਸਵਾਰ ਹੋ ਕੇ ਮਹਿਤਾ ਬਟਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਅਚਾਨਕ ਅੱਗੇ ਤੋਂ ਆ ਰਹੇ ਟਰੈਕਟਰ-ਟਰਾਲੀ ਦੀ ਫੇਟ ਵੱਜਣ ਨਾਲ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਨਾਲ ਗੱਡੀ ਚਲਾ ਰਹੇ ਸੇਵਾਦਾਰ ਧੀਰ ਕੋਟੀਆ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਗੱਡੀ ’ਚ ਸਵਾਰ ਹੋਰ ਕਈ ਨਿਹੰਗ ਸਿੰਘ ਜ਼ਖ਼ਮੀ ਹੋ ਗਏ।