
ਨਿਯਮਾਂ ਦੀਆਂ ਧੱਜੀਆਂ ਉਡਾ ਕੇ ਮਨਪ੍ਰੀਤ ਬਾਦਲ ਨੇ ਪਲਾਟ ਬਹੁਤ ਸਸਤੇ ਭਾਅ ’ਤੇ ਖਰੀਦਿਆ ਸ
ਬਠਿੰਡਾ: ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਵਿਜੀਲੈਂਸ ਬਿਊਰੋ ਨੇ ਬਠਿੰਡਾ ਪਲਾਟ ਖਰੀਦੋ ਫਰੋਖਤ ਮਾਮਲੇ ਵਿਚ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਸਣੇ 6 ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਹੈ। ਜਿਸ ਵਿਚ ਇਕ ਪੀਸੀਐਸ ਅਧਿਕਾਰੀ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਏਸ਼ੀਅਨ ਖੇਡਾਂ ’ਚ ਭਾਰਤ ਨੂੰ ਸ਼ੂਟਿੰਗ ’ਚ ਮਿਲਿਆ ਪਹਿਲਾ ਗੋਲਡ
ਦੱਸ ਦੇਈਏ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਮਾਡਲ ਟਾਊਨ ਫੇਜ਼ 1 ਵਿਚ ਕਮਰਸ਼ੀਅਲ ਪਲਾਟ ਨੂੰ ਰਿਹਾਇਸ਼ੀ ਪਲਾਟ ਵਿੱਚ ਬਦਲ ਕੇ ਆਪਣਾ ਘਰ ਬਣਾਉਣ ਲਈ ਖਰੀਦਿਆ ਸੀ। ਇਹ ਪਲਾਟ ਦਾ ਸੌਦਾ ਕਾਫ਼ੀ ਚਰਚਾ ਵਿਚ ਰਿਹਾ, ਕਿਉਂਕਿ ਵਿੱਤ ਮੰਤਰੀ ’ਤੇ ਦੋਸ਼ ਲੱਗੇ ਹਨ ਕਿ ਉਸ ਨੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਉਕਤ ਪਲਾਟ ਬਹੁਤ ਸਸਤੇ ਭਾਅ ’ਤੇ ਖਰੀਦਿਆ ਸੀ।
ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਕੰਮ ਕਰ ਰਹੇ ਹਨ- ਓਡੀਸ਼ਾ ਦੇ CM ਨਵੀਨ ਪਟਨਾਇਕ
ਉਪਰੋਕਤ ਮਾਮਲੇ ਸਬੰਧੀ ਸ਼ਿਕਾਇਤ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਵੱਲੋਂ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾਈ ਗਈ ਸੀ, ਜਿਸ ਕਾਰਨ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਅਗਾਊਂ ਜ਼ਮਾਨਤ ਦੀ ਮੰਗ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦਾਇਰ ਕਰਨ ਤੋਂ ਅਗਲੇ ਹੀ ਦਿਨ ਉਸ ਦੇ ਇਕ ਕਰੀਬੀ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਕਾਰਨ ਕਾਫੀ ਚਰਚਾਵਾਂ ਚੱਲ ਰਹੀਆਂ ਹਨ।