ਭਾਜਪਾ ਆਗੂ ਮਨਪ੍ਰੀਤ ਬਾਦਲ ਦੇ ਘਰ ਵਿਜੀਲੈਂਸ ਦੀ ਰੇਡ, ਭ੍ਰਿਸ਼ਟਾਚਾਰ ਦਾ ਕੇਸ ਦਰਜ  
Published : Sep 25, 2023, 3:44 pm IST
Updated : Sep 25, 2023, 3:44 pm IST
SHARE ARTICLE
Manpreet Badal
Manpreet Badal

ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫ਼ਤਾਰ

ਜਾਂਚ 'ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ 'ਚ ਘੱਟ ਰੇਟ 'ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼
ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ

ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੇ ਬਾਦਲ ਪਿੰਡ ਵਾਲੀ ਕੋਠੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

file photo

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

file photo

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨੰਬਰ 11/2022 ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿੱਤ ਮੰਤਰੀ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਦਿਆਂ ਬੀ.ਡੀ.ਏ. ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਸਾਲ 2021 ਵਿਚ ਪਲਾਟਾਂ ਦੀ ਬੋਲੀ ਦੌਰਾਨ ਆਮ ਲੋਕਾਂ ਨੂੰ ਗੁੰਮਰਾਹ ਕਰਦਿਆਂ ਜਾਅਲੀ ਨਕਸ਼ੇ ਅਪਲੋਡ ਕਰਵਾਏ ਗਏ ਸਨ ਤਾਂ ਜੋ ਬੋਲੀ ਪ੍ਰਕਿਰਿਆ ਵਿਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਰੋਕਿਆ ਜਾ ਸਕੇ।

ਇਸ ਤੋਂ ਇਲਾਵਾ ਅਪਲੋਡ ਕੀਤੇ ਨਕਸ਼ੇ ਵਿਚ ਪਲਾਟ ਨੰਬਰ 725-ਸੀ (560 ਵਰਗ ਗਜ਼) ਅਤੇ 726 (1000 ਵਰਗ ਗਜ਼) ਨੂੰ ਵੀ ਰਿਹਾਇਸ਼ੀ ਦੀ ਬਜਾਏ ਵਪਾਰਕ ਵਜੋਂ ਦਰਸਾਇਆ ਗਿਆ ਸੀ ਅਤੇ ਪਲਾਟਾਂ ਦੇ ਨੰਬਰ ਆਨਲਾਈਨ ਈ-ਆਕਸ਼ਨ ਪੋਰਟਲ ਤੇ ਪਾਏ ਨਕਸ਼ੇ ਵਿੱਚ ਨਹੀਂ ਦਿਖਾਏ ਗਏ ਸਨ। ਇਸ ਤੋਂ ਇਲਾਵਾ ਇੰਨਾਂ ਪਲਾਟਾਂ ਦੀ ਨਿਲਾਮੀ ਲਈ ਬਲਵਿੰਦਰ ਕੌਰ, ਪ੍ਰਸ਼ਾਸਨਿਕ ਅਧਿਕਾਰੀ, ਬੀ.ਡੀ.ਏ. ਬਠਿੰਡਾ ਦੇ ਡਿਜੀਟਲ ਹਸਤਾਖਰਾਂ ਦੀ ਵਰਤੋਂ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕੀਤੀ ਗਈ।

file photo

ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨਾਮਕ ਇੱਕਲੇ ਤਿੰਨ ਬੋਲੀਕਾਰਾਂ ਲਈ ਬੋਲੀ ਇੱਕ ਹੀ ਵਿਅਕਤੀ ਐਡਵੋਕੇਟ ਸੰਜੀਵ ਕੁਮਾਰ ਵੱਲੋਂ ਇੱਕੋ ਆਈ.ਪੀ. ਐਡਰੈਸ ਤੋਂ ਕੀਤੀ ਗਈ। ਇਸ ਤੋਂ ਇਲਾਵਾ ਦੋਵੇਂ ਪਲਾਟ ਬੋਲੀਕਾਰਾਂ ਵੱਲੋਂ 2021 ਵਿੱਚ ਘੱਟ ਰੇਟ ’ਤੇ ਖਰੀਦੇ ਗਏ ਸਨ ਜੋ ਰੇਟ ਸਾਲ 2018 ਵਿੱਚ ਨਿਲਾਮੀ ਵੇਲੇ ਤੈਅ ਕੀਤੇ ਗਏ ਸਨ ਜਿਸ ਕਾਰਨ ਸਰਕਾਰ ਨੂੰ ਕਰੀਬ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ 

ਸਾਬਕਾ ਵਿੱਤ ਮੰਤਰੀ ਨੇ ਬੀਡੀਏ ਬਠਿੰਡਾ ਤੋਂ ਅਲਾਟਮੈਂਟ ਪੱਤਰ ਮਿਲਣ ਤੋਂ ਪਹਿਲਾਂ ਆਪਣੇ ਜਾਣੇ-ਪਛਾਣੇ ਬੋਲੀਕਾਰਾਂ ਤੋਂ ਐਗਰੀਮੈਂਟਾਂ ਰਾਹੀਂ ਦੋਵੇਂ ਪਲਾਟ ਖਰੀਦ ਲਏ। ਇਹ ਵੀ ਪਤਾ ਲੱਗਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਫਲ ਅਲਾਟੀਆਂ ਨੂੰ 25 ਫ਼ੀਸਦੀ ਬਿਆਨਾ ਅਗਾਊਂ ਹੀ ਟਰਾਂਸਫਰ ਕਰ ਦਿੱਤਾ ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਬੋਲੀਕਾਰਾਂ ਨਾਲ ਪਹਿਲਾਂ ਹੀ ਮਿਲੀਭੁਗਤ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਕੇਸ ਵਿੱਚ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਦੋਸ਼ੀਆਂ ਦੀ ਸ਼ਮੂਲੀਅਤ ਬਾਰੇ ਵੀ ਪਤਾ ਲਗਾਇਆ ਜਾਵੇਗਾ।


 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement