Amritsar News : ਡਾ.ਓਬਰਾਏ ਦੇ ਯਤਨਾਂ ਸਦਕਾ ਹਰਿਆਣਾ ਦੇ ਊਧਮ ਸਿੰਘ ਦਾ ਮ੍ਰਿਤਕ ਦੇਹ ਭਾਰਤ ਪਹੁੰਚਿਆ

By : BALJINDERK

Published : Sep 25, 2024, 5:44 pm IST
Updated : Sep 25, 2024, 6:52 pm IST
SHARE ARTICLE
ਊਧਮ ਸਿੰਘ ਦਾ ਮ੍ਰਿਤਕ ਦੇਹ ਭਾਰਤ ਪਹੁੰਚੀ
ਊਧਮ ਸਿੰਘ ਦਾ ਮ੍ਰਿਤਕ ਦੇਹ ਭਾਰਤ ਪਹੁੰਚੀ

Amritsar News : 20 ਜੁਲਾਈ ਤੋਂ ਪਰਿਵਾਰ ਨਾਲ ਟੁੱਟ ਗਿਆ ਸੀ ਸੰਪਰਕ, ਟਰੱਸਟ ਦੇਵੇਗਾ ਪੀੜ੍ਹਤ ਪਰਿਵਾਰ ਨੂੰ 2 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ : ਡਾ.ਓਬਰਾਏ

Amritsar News : ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹਰਿਆਣਾ ਦੇ ਜ਼ਿਲ੍ਹਾ ਅੰਬਾਲਾ ਦੇ ਪਿੰਡ ਬਹੀਟਾ ਨਾਲ ਸਬੰਧਿਤ 41 ਸਾਲਾ ਊਧਮ ਸਿੰਘ ਪੁੱਤਰ ਕਿਰਪਾਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਊਧਮ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਪੰਜ ਵਰ੍ਹੇ  ਪਹਿਲਾਂ ਦੁਬਈ ਆਇਆ ਸੀ ਕਿ ਬੀਤੇ ਜੁਲਾਈ ਮਹੀਨੇ ਅੰਦਰ ਭੇਦ ਭਰੇ ਹਾਲਾਤ ਵਿੱਚ ਉਸਦੀ ਮੌਤ ਹੋ ਗਈ।  ਡਾ.ਓਬਰਾਏ ਨੇ ਦੱਸਿਆ ਕਿ ਉਧਮ ਦੀ ਲਾਸ਼ ਲਾਵਾਰਿਸ ਹਾਲਤ ਵਿਚ ਮਿਲਣ 'ਤੇ ਭਾਰਤੀ ਦੂਤਘਰ ਵੱਲੋਂ ਬੀਤੀ 20 ਅਗਸਤ ਦੇ ਕਰੀਬ ਉਨ੍ਹਾਂ ਨਾਲ ਸੰਪਰਕ ਕਰ ਕੇ ਉਨਾਂ ਨੂੰ ਊਧਮ ਸਿੰਘ ਦੇ ਵਾਰਸਾਂ ਨੂੰ ਇਹ ਸੂਚਨਾ ਦੇਣ ਲਈ ਕਿਹਾ ਸੀ। ਉਹਨਾਂ ਇਹ ਵੀ ਦੱਸਿਆ ਕਿ ਊਧਮ ਸਿੰਘ ਦੇ ਮ੍ਰਿਤਕ ਸਰੀਰ ਕੋਲੋਂ ਕੋਈ ਸ਼ਨਾਖਤੀ ਪੱਤਰ ਨਾ ਮਿਲਣ ਕਾਰਨ ਉਸ ਦੀ ਪਛਾਣ ਉਸਦੇ ਅੰਗੂਠੇ ਨੂੰ ਸਕੈਨ ਕਰਨ ਉਪਰੰਤ ਹੋਈ ਸੀ।

ਉਨ੍ਹਾਂ ਦੱਸਿਆ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹਰਿਆਣਾ ਇਕਾਈ ਦੇ ਆਗੂ ਲਖਵਿੰਦਰਪਾਲ ਸਿੰਘ ਗਰੇਵਾਲ ਰਾਹੀਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਕੇ ਉਨਾਂ ਨਾਲ ਵਾਪਰੀ ਇਸ ਅਣਹੋਣੀ ਤੋਂ ਜਾਣੂ ਕਰਵਾਇਆ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੁਬਈ ਸਥਿਤ ਆਪਣੀ ਟੀਮ ਵੱਲੋਂ ਊਧਮ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕਰਨ ਅੱਜ ਉਸ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਿਆ ਹੈ। ਡਾ.ਓਬਰਾਏ ਨੇ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ, ਉਨ੍ਹਾਂ ਵੱਲੋਂ ਹੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਾਨੂੰਨ ਮੁਤਾਬਕ ਉਕਤ ਖਰਚ ਉਨ੍ਹਾਂ ਨੂੰ ਕੁਝ ਸਮੇਂ ਬਾਅਦ ਸਰਕਾਰ ਵੱਲੋਂ ਪ੍ਰਾਪਤ ਹੋ ਜਾਵੇਗਾ।

ਡਾ.ਐਸ.ਪੀ.ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਊਧਮ ਸਿੰਘ ਦੀਆਂ ਦੋ ਮਾਸੂਮ ਧੀਆਂ ਤੇ ਪਤਨੀ ਲਈ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਪੀੜ੍ਹਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਆਗੂ ਜਗਦੇਵ ਸਿੰਘ ਛੀਨਾ,ਪਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 375 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਹਰਿਆਣਾ ਤੋਂ ਮ੍ਰਿਤਕ ਦੇਹ ਲੈਣ ਪਹੁੰਚੇ ਊਧਮ ਸਿੰਘ ਦੇ ਪਿਤਾ ਕਿਰਪਾਲ ਸਿੰਘ ਅਤੇ ਦੋਸਤ ਗੁਰਪ੍ਰੀਤ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਊਧਮ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।

(For more news apart from  Due to efforts of Dr. Oberoi, dead body of Udham Singh of Haryana reached India News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement