Punjab News : ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਸੰਭਾਲਿਆ ਅਹੁਦਾ
Published : Sep 25, 2024, 10:34 pm IST
Updated : Sep 25, 2024, 10:34 pm IST
SHARE ARTICLE
Hardeep Singh Mundian
Hardeep Singh Mundian

ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਵਿਭਾਗਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਪ੍ਰਤੀ ਵਚਨਬੱਧਤਾ ਪ੍ਰਗਟਾਈ

Punjab News : ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ  ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।

ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਪੰਜਾਬ ਦੇ ਐੱਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਮੁੰਡੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement