
11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਰਨਤਾਰਨ ਦੇ ਡੀਸੀ ਨੂੰ ਵੀ ਬਦਲ ਦਿੱਤਾ ਗਿਆ ਹੈ। ਗੁਲਪ੍ਰੀਤ ਸਿੰਘ ਔਲਖ ਨੂੰ ਡਿਪਟੀ ਕਮਿਸ਼ਨਰ ਤਰਨਤਾਰਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਐਸ.ਡੀ.ਐਮਜ਼ ਵੀ ਬਦਲੇ ਗਏ ਹਨ।