
Fazilka News: ਮਦਦ ਲਈ ਫਾਜ਼ਿਲਕਾ ਦੇ ਡੀ.ਸੀ. ਤੇ ਐਸਐਸਪੀ ਨਾਲ ਕੀਤੀ ਮੁਲਾਕਾਤ
Pakistani wild boars entered the Fazilka border: ਇਨ੍ਹੀਂ ਦਿਨੀਂ ਫਾਜ਼ਿਲਕਾ ਦੇ ਅਬੋਹਰ ਦੇ ਪਿੰਡਾਂ 'ਚ ਅਵਾਰਾ ਸੂਰਾਂ ਨੇ ਦਹਿਸ਼ਤ ਮਚਾ ਦਿੱਤੀ ਹੈ, ਜਿਸ ਕਾਰਨ ਕਈ ਪਿੰਡਾਂ ਤੋਂ ਇਕੱਠੇ ਹੋਏ ਕਿਸਾਨਾਂ ਨੇ ਫਾਜ਼ਿਲਕਾ ਦੇ ਡੀ.ਸੀ. ਤੇ ਐਸਐਸਪੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਸਮੱਸਿਆ ਦੱਸਦਿਆਂ ਕਿਹਾ ਕਿ ਜੰਗਲੀ ਸੂਰ ਬਹੁਤ ਖਤਰਨਾਕ ਹਨ, ਜਿਸ ਕਾਰਨ ਕਿਸਾਨਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਹ ਆਪਣੇ ਖੇਤਾਂ ਵਿੱਚ ਜਾਣ ਤੋਂ ਵੀ ਡਰਦੇ ਹਨ। ਹਾਲਾਂਕਿ ਪ੍ਰਸ਼ਾਸਨ ਨੇ ਇਸ ਦੇ ਹੱਲ ਦਾ ਭਰੋਸਾ ਦਿੱਤਾ ਹੈ।
ਡੀਸੀ ਕੋਲ ਸ਼ਿਕਾਇਤ ਕਰਨ ਆਏ ਕਿਸਾਨ ਨਿਰਮਲ ਸਿੰਘ ਅਤੇ ਓਮ ਪ੍ਰਕਾਸ਼ ਨੇ ਦੱਸਿਆ ਕਿ ਪਾਕਿਸਤਾਨ ਤੋਂ ਆ ਰਹੇ ਜੰਗਲੀ ਸੂਰਾਂ ਨੇ ਪਿੰਡ ਦਾਉਦੇਵਾਲਾ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਰੀਬ ਇੱਕ ਏਕੜ ਮੱਕੀ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਕਿ ਜੰਗਲੀ ਸੂਰ ਇੰਨੇ ਖ਼ਤਰਨਾਕ ਹਨ ਕਿ ਇਨ੍ਹਾਂ ਦਾ ਸਾਹਮਣਾ ਕਰਨ ਨਾਲ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਜਿਸ ਕਾਰਨ ਕਿਸਾਨ ਆਪਣੇ ਖੇਤਾਂ ਵਿਚ ਜਾਣ ਤੋਂ ਵੀ ਡਰਦੇ ਹਨ, ਇਸ ਸਬੰਧੀ ਉਹ ਜ਼ਿਲ੍ਹੇ ਦੇ ਡੀਸੀ ਅਤੇ ਐਸਐਸਪੀ ਨੂੰ ਮਿਲ ਚੁੱਕੇ ਹਨ।
ਡੀਸੀ ਨੇ ਜੰਗਲੀ ਸੂਰਾਂ ਦੇ ਨਾਲ-ਨਾਲ ਹੁਣ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਵੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਐਸਐਸਪੀ ਨੇ ਉਨ੍ਹਾਂ ਨੂੰ ਕਿਹਾ ਕਿ ਪੰਜਾਬ ਅਤੇ ਰਾਜਸਥਾਨ ਦੀ ਸਰਹੱਦ 'ਤੇ ਕਿਸੇ ਹੋਰ ਰਾਜ ਤੋਂ ਆਉਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜੇਕਰ ਅਜਿਹਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਉਨ੍ਹਾਂ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸਾਨਾਂ ਨੇ ਦੱਸਿਆ ਕਿ ਹੁਣ ਤੱਕ ਕਈ ਏਕੜ ਫਸਲਾਂ ਨੂੰ ਜੰਗਲੀ ਸੂਰਾਂ ਨੇ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ, ਜਿਸ ਦੇ ਹੱਲ ਦੀ ਉਨ੍ਹਾਂ ਮੰਗ ਕੀਤੀ ਹੈ।