
Punjab Panchayat Elections: ਅੱਜ ਰਾਜ ਚੋਣ ਕਮਿਸ਼ਨ ਵੱਲੋਂ ਕੀਤੀ ਜਾ ਸਕਦੀ ਹੈ ਪ੍ਰੈੱਸ ਕਾਨਫਰੰਸ
Punjab Panchayat Elections News: ਪੰਜਾਬ ਵਿੱਚ ਪੰਚਾਇਤੀ ਚੋਣਾਂ ਸਬੰਧੀ ਐਲਾਨ ਅੱਜ (ਬੁੱਧਵਾਰ) ਕੀਤਾ ਜਾ ਸਕਦਾ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਪ੍ਰੈਸ ਕਾਨਫਰੰਸ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨਾਂ ਵਿੱਚ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੰਦਿਆਂ ਇਨ੍ਹਾਂ ਨੂੰ ਜਲਦੀ ਕਰਵਾਉਣ ਲਈ ਕਿਹਾ ਸੀ।
ਦੱਸ ਦੇਈਏ ਕਿ ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ।