Punjab Weather Update : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਕਈ ਇਲਾਕਿਆਂ ’ਚ ਪਿਆ ਮੀਂਹ

By : BALJINDERK

Published : Sep 25, 2024, 5:17 pm IST
Updated : Sep 25, 2024, 5:17 pm IST
SHARE ARTICLE
file photo
file photo

Punjab Weather Update : ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ

Punjab Weather Update : ਪੰਜਾਬ ਵਿਚ ਮੌਸਮ ਇਕਦਮ ਮਿਜਾਜ਼ ਬਦਲ ਗਿਆ ਹੈ । ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ। ਭਾਰਤੀ ਮੌਸਮ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਐਨਸੀਆਰ ਅਤੇ ਆਸ-ਪਾਸ ਦੇ ਰਾਜਾਂ ਜਿਵੇਂ ਕਿ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਬਾਰਿਸ਼ ਹੋਵੇਗੀ। ਇਸ ਸਮੇਂ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਡੇਰਾਬਸੀ ਅਤੇ ਰਾਜਪੁਰਾ ਵਿਚ ਮੀਂਹ ਪੈ ਰਿਹਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਪੰਜਾਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਤੇਜ਼ ਹਨੇਰੀ ਦੇ ਨਾਲ ਮੀਂਹ ਪੈ ਸਕਦਾ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਇਸ ਕਾਰਨ ਰਸਤੇ ਵਿਚ ਪੈਂਦੇ ਹਰ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਮੰਗਲਵਾਰ ਨੂੰ ਹੀ ਰਾਜਸਥਾਨ ਦੇ ਪੱਛਮੀ ਹਿੱਸੇ ਅਤੇ ਕੱਛ ਅਤੇ ਗੁਜਰਾਤ ਦੇ ਭੁਜ ਤੋਂ ਦੱਖਣੀ-ਪੱਛਮੀ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ।

ਆਈਐਮਡੀ ਦੇ ਅਨੁਸਾਰ ਮਾਨਸੂਨ ਦੀ ਵਾਪਸੀ ਰੇਖਾ ਗੁਜਰਾਤ ਤੋਂ ਪੰਜਾਬ ਦੇ ਫ਼ਿਰੋਜ਼ਪੁਰ, ਹਰਿਆਣਾ ਦੇ ਸਿਰਸਾ, ਰਾਜਸਥਾਨ ਦੇ ਚੁਰੂ, ਅਜਮੇਰ, ਮਾਉਂਟ ਆਬੂ ਅਤੇ ਡੀਸਾ ਤੋਂ ਹੁੰਦੀ ਹੋਈ ਬਣ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇਸ ਕਾਰਨ 24-26 ਸਤੰਬਰ ਦਰਮਿਆਨ ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਗੁਜਰਾਤ ਅਤੇ ਤੱਟਵਰਤੀ ਕਰਨਾਟਕ ਦੇ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕੋਂਕਣ ਗੋਆ ਅਤੇ ਮੱਧ ਮਹਾਰਾਸ਼ਟਰ ਵਿਚ ਭਾਰੀ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ।

ਆਈਐਮਡੀ ਨੇ ਕਿਹਾ ਕਿ ਮਾਨਸੂਨ ਇਸ ਸਮੇਂ ਗੁਜਰਾਤ, ਰਾਜਸਥਾਨ, ਪੰਜਾਬ, ਹਰਿਆਣਾ ਅਤੇ ਆਸਪਾਸ ਦੇ ਖੇਤਰਾਂ ਤੋਂ ਹਟ ਰਿਹਾ ਹੈ। ਆਈਐਮਡੀ ਦੇ ਅਨੁਸਾਰ, ਪੱਛਮੀ ਮੱਧ ਬੰਗਾਲ ਦੀ ਖਾੜੀ ਵਿੱਚ ਇੱਕ ਵਾਰ ਫਿਰ ਘੱਟ ਦਬਾਅ ਬਣ ਰਿਹਾ ਹੈ। ਇਸ ਕਾਰਨ ਬੁੱਧਵਾਰ ਨੂੰ ਪੂਰਬੀ ਤੱਟ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਰਨਾਟਕ ਦੇ ਅੰਦਰੂਨੀ ਹਿੱਸੇ ਵਿਚ ਮੰਗਲਵਾਰ ਨੂੰ 190 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੱਧ ਪ੍ਰਦੇਸ਼, ਤਾਮਿਲਨਾਡੂ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਵੀ ਭਾਰੀ ਮੀਂਹ ਪਿਆ। ਭਾਰੀ ਮੀਂਹ ਕਾਰਨ ਮੁੰਬਈ ਦੀਆਂ ਸੜਕਾਂ ‘ਤੇ ਪਾਣੀ ਭਰ ਗਿਆ।

(For more news apart from weather changed in Punjab, rain fell in many areas News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement