
ਚੰਡੀਗੜ੍ਹ-ਬਠਿੰਡਾ ਹਾਈਵੇ ’ਤੇ ਧਨੌਲਾ ਨੇੜੇ ਵਾਪਰਿਆ ਹਾਦਸਾ
ਧਨੌਲਾ : ਬੀਤੀ ਰਾਤ ਚੰਡੀਗੜ੍ਹ-ਬਠਿੰਡਾ ਹਾਈਵੇ ’ਤੇ ਧਨੌਲਾ ਨੇੜੇ ਇਕ ਕਾਰ ਬੇਕਾਬੂ ਹੋ ਕੇ ਡਰੇਨ ਵਿਚ ਡਿੱਗ ਗਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਕਾਰ ਚਾਲਕ ਦੀ ਜਿੰਦਾ ਸੜਨ ਕਾਰਨ ਮੌਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨੌਜਵਾਨ ਆਪਣੀ ਕਾਰ ’ਤੇ ਸਵਾਰ ਹੋ ਕੇ ਸੰਗਰੂਰ ਤੋਂ ਰਾਮਪੁਰਾਫੂਲ ਵੱਲ ਜਾ ਰਿਹਾ ਸੀ, ਜਿਵੇਂ ਹੀ ਕਾਰ ਚਾਲਕ ਦਾਨਗੜ੍ਹ ਰੋਡ ’ਤੇ ਪੁੰਚਿਆ ਤਾਂ ਉਸਦੀ ਕਾਰ ਦਾ ਸੰਤੁਲਨ ਵਿਗੜ ਅਤੇ ਕਾਰ ਡਰੇਨ ਵਿਚ ਜਾ ਡਿੱਗ ਗਈ ਅਤੇ ਕਾਰ ਨੂੰ ਅੱਗ ਲੱਗ ਗਈ।
ਰਾਹਗੀਰਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਗਿਆ। ਫ਼ਾਇਰ ਬ੍ਰਿਗੇਡ ਅਤੇ ਰਾਹਗੀਰਾਂ ਵੱਲੋਂ ਅੱਗ ’ਤੇ ਕਾਬੂ ਪਾਇਆ ਗਿਆ। ਪਰ ਕਾਰ ਚਾਲਕ ਦੀ ਗੱਡੀ ਵਿਚ ਹੀ ਝੁਲਸੇ ਜਾਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਨੀ ਸਿੰਘ ਪੁੱਤਰ ਰਾਮ ਸਿੰਘ ਵਾਸੀ ਜਾਖਲ ਰੋਡ ਸੁਨਾਮ ਵਜੋਂ ਹੋਈ ਹੈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਨੀ ਸਿੰਘ ਡਰਾਈਵਰੀ ਕਰਦਾ ਸੀ ਅਤੇ ਬੀਤੀ ਰਾਤ ਉਹ ਆਪਣੀ ਚਚੇਰੀ ਭੈਣ ਨੂੰ ਮਿਲਣ ਲਈ ਰਾਮਪੁਰਾ ਫੂਲ ਜਾ ਰਿਹਾ ਅਤੇ ਰਸਤੇ ਵਿਚ ਇਹ ਭਿਆਨਕ ਹਾਦਸਾ ਵਾਪਰ ਗਿਆ।