
10 ਸਾਲਾਂ ਦੇ ਲੰਮੇ ਅਰਸੇ ਤੋਂ ਬਾਅਦ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ...
ਚੰਡੀਗੜ੍ਹ (ਸਸਸ) : 10 ਸਾਲਾਂ ਦੇ ਲੰਮੇ ਅਰਸੇ ਤੋਂ ਬਾਅਦ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੀ ਗਿਣਤੀ ਵਿਚ 558 ਨਵੇਂ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ। ਜਿਸ ਸਬੰਧੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹਨਾਂ ਡਾਕਟਰਾਂ ਨੂੰ ਜਲਦ ਸਟੇਸ਼ਨ ਜਾਰੀ ਕਰ ਦਿਤੇ ਜਾਣਗੇ। ਇਹਨਾਂ ਨਵੇਂ ਭਰਤੀ ਡਾਕਟਰਾਂ ਵਿਚ ਸਪੈਸ਼ਲਿਸਟ ਡਾਕਟਰ ਵੀ ਹਨ
Health Minister applauded the professional zeal of doctors... ਜਿਹਨਾਂ ਨੂੰ ਸਿਵਲ ਸਰਜਨਾਂ ਵਲੋਂ ਦਿਤੀ ਸੂਚੀ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਦੇ ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਤੈਨਾਤ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਸਰਕਾਰੀ ਹਸਪਤਾਲਾਂ ਦੇ ਸਟਾਫ, ਓ.ਪੀ.ਡੀ. ਦਵਾਈਆਂ ਅਤੇ ਬੁਨੀਆਦੀ ਢਾਂਚੇ ਦੀ ਸਮੀਖਿਆ ਲਈ ਰੱਖੀ ਸਿਵਲ ਸਰਜਨਾਂ ਦੀ ਮੀਟਿੰਗ ਵਿਚ ਕੀਤਾ ਗਿਆ।
ਡੀ.ਐਚ.ਐਸ ਦਫਤਰ, ਸੈਕਟਰ-34 ਚੰਡੀਗੜ੍ਹ ਵਿਖੇ ਰੱਖੀ ਗਈ ਇਸ ਮੀਟਿੰਗ ਵਿਚ ਸ੍ਰੀ ਸ਼ਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ, ਸਿਹਤ ਤੇ ਪਰਿਵਾਰ ਭਲਾਈ, ਅਮਿਤ ਕੁਮਾਰ ਐਮ.ਡੀ.ਐਨ.ਐਚ.ਐਮ, ਹਰਪਾਲ ਸਿੰਘ ਚੀਮਾ, ਚੇਅਰਮੈਨ ਪੀ.ਐਚ.ਐਸ.ਸੀ, ਸਾਰੇ ਸਿਵਲ ਸਰਜਨ ਅਤੇ ਸਟੇਟ ਪ੍ਰੋਗਰਾਮ ਅਫਸਰ ਹਾਜ਼ਰ ਸਨ। ਸਿਹਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਵੱਡੇ ਪੱਧਰ 'ਤੇ ਡਾਕਟਰਾਂ ਦੀ ਭਰਤੀ ਕੀਤੀ ਹੈ ਜੋ ਕਿ ਸਿਹਤ ਵਿਭਾਗ ਲਈ ਇਕ ਮੀਲ ਪੱਥਰ ਸਾਬਿਤ ਹੋਵੇਗਾ।
ਉਹਨਾਂ ਕਿਹਾ ਕਿ ਵਿੱਤੀ ਸੰਕਟ ਹੋਣ ਦੇ ਬਾਵਜੂਦ ਵੀ ਸਿਹਤ ਵਿਭਾਗ 10 ਸਾਲ ਦੇ ਅੰਤਰਾਲ ਬਾਅਦ ਵੱਡੀ ਗਿਣਤੀ ਵਿਚ 558 ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ। ਸ੍ਰੀ ਬ੍ਰਹਮ ਮਹਿੰਦਰਾ ਨੇ ਸਿਵਲ ਸਰਜਨਾਂ ਨੂੰ ਕਿਹਾ ਕਿ ਉਹ ਜ਼ਿਲ੍ਹਾ, ਸਬ-ਡਵੀਜ਼ਨਲ, ਸੀ.ਐਸ ਸੀ ਅਤੇ ਪੀ ਐਸ ਸੀ ਪੱਧਰ ਦੇ ਹਸਪਤਾਲਾਂ ਲਈ ਡਾਕਟਰਾਂ ਦੀ ਤੈਨਾਤੀ ਸਬੰਧੀ ਸੂਚੀ ਦੇਣ ਤਾਂ ਜੋ ਡਾਕਟਰਾਂ ਦੀ ਕਮੀ ਨਾਲ ਜੂਝ ਰਹੇ ਹਸਪਤਾਲਾਂ ਵਿਚ ਨਵੇਂ ਡਾਕਟਰਾਂ ਦੀ ਤੈਨਾਤੀ ਕੀਤੀ ਜਾ ਸਕੇ।
ਉਹਨਾਂ ਕਿਹਾ ਕਿ ਡਾਕਟਰਾਂ ਦੀ ਤੈਨਾਤੀ ਤਰਕ ਦੇ ਆਧਾਰ 'ਤੇ ਕੀਤੀ ਜਾਵੇਗੀ ਅਤੇ ਡਾਕਟਰਾਂ ਦੇ ਗ੍ਰਹਿ ਨਿਵਾਸ ਨਾਲ ਸਬੰਧਤ ਜ਼ਿਲ੍ਹਿਆਂ ਦੇ ਹਸਪਤਾਲਾਂ ਵਿਚ ਤੈਨਾਤੀ ਨੂੰ ਤਵੱਜੋਂ ਦਿਤੀ ਜਾਵੇਗੀ ਤਾਂ ਜੋ ਮੈਡੀਕਲ ਅਫਸਰ ਸਮਰਪਿਤ ਹੋ ਕੇ ਤਨਦੇਹੀ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਸਕਣ। ਸ੍ਰੀ ਬ੍ਰਹਮ ਮਹਿੰਦਰਾ ਨੇ ਇਥੇ ਘੋਸ਼ਣਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਯੂਨੀਵਰਸਲ ਹੈਥਲ ਸਕੀਮ ਅਧੀਨ ਮਿਆਰੀ ਤੇ ਵਧੀਆ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ 10 ਜ਼ਿਲ੍ਹਾ ਹਸਪਤਾਲਾਂ ਦਾ ਆਧੁਨਿਕਰਨ ਕਰੇਗੀ
Two minutes silence observed to pray...ਜਿਸ ਨਾਲ ਲੋਕਾਂ ਨੂੰ ਜ਼ਿਲ੍ਹੇ ਵਿਚ ਹੀ ਤੀਜੀ ਸ਼੍ਰੇਣੀ ਦੀਆਂ ਇਲਾਜ ਸੁਵਿਧਾਵਾਂ ਉਪਲੱਬਧ ਹੋ ਸਕਣਗੀਆਂ। ਸਿਹਤ ਮੰਤਰੀ ਨੇ ਵਿਭਾਗ ਦੀਆਂ ਲੰਮੇ ਅਰਸੇ ਤੋਂ ਖਾਲੀ ਪਈਆਂ ਇਮਾਰਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿਵਲ ਸਰਜਨ ਜਲਦ ਇਹਨਾਂ ਇਮਾਰਤਾਂ ਸਬੰਧਤ ਰਿਪੋਰਟ ਪੇਸ਼ ਕਰਨ ਤਾਂ ਜੋ ਇਸ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਇਮਾਰਤਾਂ ਦੁਆਰਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੁਧਾਰ ਕੀਤਾ ਜਾ ਸਕੇ।
ਸਿਹਤ ਮੰਤਰੀ ਵਲੋਂ ਮੀਟਿੰਗ ਦੌਰਾਨ ਹਸਪਤਾਲਾਂ ਵਿਚ ਉਪਲੱਬਧ ਦਵਾਈਆਂ ਸਬੰਧੀ ਸਥਿਤੀ ਦਾ ਵੀ ਮੁਲਾਂਕਣ ਕੀਤਾ ਗਿਆ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਸਿਵਲ ਸਰਜਨਾਂ ਨੂੰ ਕਿਸੇ ਵੀ ਘਟਨਾ ਵਾਪਰਨ ਦੌਰਾਨ ਤਿਆਰੀਆਂ ਰੱਖਣ ਦੇ ਆਦੇਸ਼ ਦਿਤੇ। ਸ੍ਰੀ ਬ੍ਰਹਮ ਮਹਿੰਦਰਾ ਵਲੋਂ ਸਿਵਲ ਹਸਪਤਾਲਾਂ ਵਿਚ ਮੌਜੂਦ ਟੈਸਟਿੰਗ ਮਸ਼ੀਨਰੀ ਜਿਵੇਂ ਕਿ ਅਲਟਰਾਸਾਊਂਡ ਮਸ਼ੀਨ, ਐਕਸ-ਰੇ ਮਸ਼ੀਨ, ਸੀ.ਬੀ. ਨੈੱਟ ਅਤੇ ਹੋਰ ਮਸ਼ੀਨਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ।
ਮੀਟਿੰਗ ਵਿਚ ਹਾਜ਼ਰ ਕੁਝ ਸਿਵਲ ਸਰਜਨਾਂ ਵਲੋਂ ਮਿਆਦ ਪੂਰੀ ਕਰ ਚੁੱਕੀਆਂ ਮਸ਼ੀਨਾਂ ਬਾਰੇ ਵੀ ਦੱਸਿਆ ਗਿਆ। ਸਿਹਤ ਮੰਤਰੀ ਨੇ ਵਧੀਕ ਮੁੱਖ ਸਕੱਤਰ ਸ਼ਤੀਸ਼ ਚੰਦਰਾ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਜਲਦ ਮਸ਼ੀਨਰੀ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਦਾ ਮਾਮਲਾ ਮੁਕੰਮਲ ਕਰਨ ਤਾਂ ਜੋ ਜ਼ਰੂਰੀ ਮਸ਼ੀਨਰੀ ਦੀ ਉਪਲੱਬਧਾ ਸਰਕਾਰੀ ਹਸਪਤਾਲਾਂ ਵਿਚ ਕੀਤੀ ਜਾ ਸਕੇ। ਸਿਹਤ ਮੰਤਰੀ ਨੇ ਅੰਮ੍ਰਿਤਸਰ ਰੇਲ ਹਾਦਸੇ ਦੌਰਾਨ ਡਾਕਟਰਾਂ ਵਲੋਂ ਦਿਨ-ਰਾਤ ਤਨਦੇਹੀ ਨਾਲ ਨਿਭਾਈ ਡਿਊਟੀ ਪ੍ਰਸ਼ੰਸਾ ਵੀ ਕੀਤੀ।
ਉਹਨਾਂ ਸ਼ੰਤੁਸਟੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਸੰਵੇਦਨਸ਼ੀਲ ਸਮੇਂ ਦੌਰਾਨ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਸਾਰੇ ਸਟਾਫ ਵਲੋਂ ਕੀਤੀ ਗਈ ਡਿਊਟੀ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਮੀਟਿੰਗ ਤੋਂ ਪਹਿਲਾਂ ਅੰਮ੍ਰਿਤਸਰ ਰੇਲ ਹਾਦਸੇ ਵਿਚ ਅਪਣੀਆਂ ਜਾਨਾਂ ਗਵਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਵੀ ਰੱਖਿਆ ਗਿਆ।