
ਅਕਾਲੀ ਦਲ ਦੇ ਸੀਨੀਅਰ ਟਕਸਾਲੀ ਅਕਾਲੀ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਅਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ....
ਅੰਮ੍ਰਿਤਸਰ (ਪੀਟੀਆਈ) : ਅਕਾਲੀ ਦਲ ਦੇ ਸੀਨੀਅਰ ਟਕਸਾਲੀ ਅਕਾਲੀ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਅਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਤੇ ਅੱਜ ਬ੍ਰਹਮਪੁਰਾ ਵੱਲੋਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪਣਾ ਅਸਤੀਫ਼ਾ ਭੇਜ ਦਿਤਾ ਗਿਆ ਹੈ। ਬ੍ਰਹਮਪੁਰਾ ਨੇ ਅਸਤੀਫ਼ੇ ‘ਚ ਅਪਣੀ ਖ਼ਰਾਬ ਸਹਿਤ ਬਾਰੇ ਦੱਸਿਆ ਹੈ।
President Of Shromani Akali Dal Sukhbir Badal
ਉਹਨਾਂ ਨੇ ਅਸਤੀਫ਼ੇ ਵਿਚ ਲਿਖਿਆ ਹੈ ਕਿ ਮੇਰੀ ਕੁਝ ਦਿਨਾਂ ਤੋਂ ਸਿਹਤ ਢਿੱਲੀ-ਮੱਠੀ ਰਹਿੰਦੀ ਹੈ ਜਿਸ ਕਰਕੇ ਮੈਂ ਅਪਣੀਆਂ ਜ਼ਿੰਮੇਵਾਰੀਆਂ ਠੀਕ ਤਰੀਕੇ ਨਾਲ ਨਹੀਂ ਨਿਭਾ ਸਕਦਾ। ਇਸ ਲਈ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਭਾਵ, ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਮੈਂਬਰ ਕੋਰ ਕਮੇਟੀ ਆਦਿ ਤੋਂ ਅਸਤੀਫ਼ਾ ਦਿੰਦਾ ਹਾਂ।