ਅਧਿਆਪਕਾਂ ਵੱਲੋਂ ਜਾਰੀ ਰਹੇਗਾ ਧਰਨਾ, ਫਿਲਹਾਲ ਮਰਨ ਵਰਤ ਖ਼ਤਮ
Published : Oct 25, 2018, 6:15 pm IST
Updated : Oct 25, 2018, 6:15 pm IST
SHARE ARTICLE
Teachers Hunger Strike
Teachers Hunger Strike

ਵੀਰਵਾਰ ਬਾਅਦ ਦੁਪਹਿਰ ਅਧਿਆਪਕਾਂ ਵੱਲੋਂ ਅਪਣਾ ਮਰਨ ਵਰਤ ਖ਼ਤਮ ਕਰ ਦਿਤਾ ਗਿਆ ਹੈ। ਇਸ ਮੌਕੇ ਅਧਿਆਪਕਾਂ ਨੇ...

ਪਟਿਆਲਾ (ਪੀਟੀਆਈ) : ਵੀਰਵਾਰ ਬਾਅਦ ਦੁਪਹਿਰ ਅਧਿਆਪਕਾਂ ਵੱਲੋਂ ਅਪਣਾ ਮਰਨ ਵਰਤ ਖ਼ਤਮ ਕਰ ਦਿਤਾ ਗਿਆ ਹੈ। ਇਸ ਮੌਕੇ ਅਧਿਆਪਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਪਣਾ ਪੱਖ ਬਿਆਨ ਕੀਤਾ ਹੈ ਕਿ ਉਹਨਾਂ ਵੱਲੋਂ ਅਧਿਆਪਕਾਂ ਦੀ ਵਗੜਦੀ ਸਿਹਤ ਨੂੰ ਦੇਖਦਿਆਂ ਮਰਨ ਵਰਤ ਖ਼ਤਮ ਕੀਤਾ ਗਿਆ ਹੈ ਪਰ ਧਰਨਾ ਪਹਿਲਾਂ ਵਾਂਗ ਹੀ ਜਾਰੀ ਰਹੇਗਾ। ਪੰਜ ਨਵੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਮੀਟਿੰਗ ‘ਚ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦਾ ਸੰਘਰਸ਼ ਅਗਲੇ ਸਮੇਂ ਵਿਚ ਚਲਦਾ ਰਹੇਗਾ।

Teachers protestTeachers Hunger Strike

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਉਹ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨਗੇ ਤੇ ਪਿੰਡ-ਪਿੰਡ ਜਾ ਕੇ ਸਰਕਾਰ ਦੀਆਂ ਗਲਤ ਸਿੱਖਿਆ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ। ਦੱਸ ਦਈਏ ਕਿ ਅੱਜ ਦੁਪਹਿਰ ਨੂੰ ਮਰਨ ਵਰਤ ‘ਤੇ ਬੈਠੀ ਇਕ ਅਧਿਆਪਕਾ ਦੀ ਸਹਿਤ ਵਿਗੜ ਗਈ ਸੀ ਅਤੇ ਉਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement