ਇਜ਼ਰਾਇਲੀ ਪੰਜਾਬੀ ਭਾਈਚਾਰੇ ਨੇ ਧਾਰਮਿਕ ਸਮਾਗਮ ਦੀ ਸਹੂਲਤ ਲਈ ਕੈਪਟਨ ਅਮਰਿੰਦਰ ਸਿੰਘ ਦੀ ਮੰਗੀ ਮਦਦ
Published : Oct 25, 2018, 5:07 pm IST
Updated : Oct 25, 2018, 5:07 pm IST
SHARE ARTICLE
Israel’s Punjabi community seeks Capt Amarinder’s help...
Israel’s Punjabi community seeks Capt Amarinder’s help...

ਇਜ਼ਰਾਇਲ ਦੇ ਪੰਜਾਬੀ ਭਾਈਚਾਰੇ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ...

ਚੰਡੀਗੜ੍ਹ (ਸਸਸ) : ਇਜ਼ਰਾਇਲ ਦੇ ਪੰਜਾਬੀ ਭਾਈਚਾਰੇ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ ਸਥਾਨਕ ਅਥਾਰਟੀਆਂ ਪਾਸੋਂ ਪ੍ਰਵਾਨਗੀ ਲੈਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜ਼ਮੀਨ ਹਾਸਲ ਕਰਨ ਵਾਸਤੇ ਉਨਾਂ ਦੀ ਮਦਦ ਮੰਗੀ। ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਤਾ ਕਿ ਉਹ ਇਸ ਬਾਰੇ ਇਜ਼ਰਾਈਲ ਵਿਚ ਭਾਰਤੀ ਰਾਜਦੂਤ ਪਵਨ ਕਪੂਰ ਨੂੰ ਉਨਾਂ ਦੀ ਮਦਦ ਲਈ ਕਹਿਣਗੇ।

Capt Amarinder Singh & Israel's PunjabiCapt Amarinder Singh & Israel's Punjabiਕੈਪਟਨ ਅਮਰਿੰਦਰ ਸਿੰਘ ਨੇ ਵਫ਼ਦ ਨੂੰ ਵੀ ਰਾਜਦੂਤ ਨਾਲ ਮਿਲਣ ਦੀ ਸਲਾਹ ਦਿਤੀ। ਮੁੱਖ ਮੰਤਰੀ ਨੇ ਵਫ਼ਦ ਨੂੰ ਕਿਹਾ ਕਿ ਉਨਾਂ ਨੂੰ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਨਾਂ ਮੁੱਦਿਆਂ ’ਤੇ ਸਥਾਨਕ ਪ੍ਰਸ਼ਾਸਨ ਦੇ ਬਹੁਤ ਸਖ਼ਤ ਦਿਸ਼ਾ-ਨਿਰਦੇਸ਼ ਹਨ। ਉਨਾਂ ਕਿਹਾ,‘‘ਇਸ ਬਾਰੇ ਦੂਤਘਰ ਦੇਖੇਗਾ ਕਿ ਕੀ ਕੀਤਾ ਜਾ ਸਕਦਾ ਹੈ।’’ ਵਫ਼ਦ ਨੇ ਗੈਰ-ਕਾਨੂੰਨੀ ਏਜੰਟਾਂ ਵਲੋਂ ਇਜ਼ਰਾਇਲ ਦੌਰੇ ਲਈ ਵੀਜ਼ਾ ਮੰਗਣ ਵਾਲੇ ਪੰਜਾਬੀ ਨੌਜਵਾਨਾਂ ਨਾਲ ਠੱਗੀਆਂ ਮਾਰਨ ਦਾ ਮਾਮਲਾ ਵੀ ਉਠਾਇਆ।

ਇਸ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਨੇ ਅਜਿਹੇ ਏਜੰਟਾਂ ਵਿਰੁੱਧ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ ਅਤੇ ਸੂਬੇ ਵਿਚ ਇਸ ਦੇ ਪਾਸਾਰ ਨੂੰ ਠੱਲ ਪਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਇਸ ਮਸਲੇ ਪ੍ਰਤੀ ਚਿਤੰਤ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿਤੇ ਗਏ ਹਨ।

Captain Amarinder SinghCM visit dairy farmਪੰਜਾਬੀ ਭਾਈਚਾਰੇ ਦੇ ਮੈਂਬਰਾਂ ਨੇ ਪਹਿਲੇ ਵਿਸ਼ਵ ਯੁੱਧ ਵਿੱਚ ਭਾਰਤੀ ਸੈਨਿਕਾਂ ਖਾਸ ਕਰਕੇ ਸਿੱਖਾਂ ਦੇ ਯੋਗਦਾਨ ਬਾਰੇ ਗੱਲਬਾਤ ਕੀਤੀ ਜਿਨਾਂ ਵਿਚੋਂ ਬਹੁਤ ਸਾਰੇ ਸੈਨਿਕਾਂ ਨੇ ਦੁਸ਼ਮਣ ਦੇ ਹਮਲਿਆਂ ਤੋਂ ਇਜ਼ਰਾਇਲ ਦੀ ਰਾਖੀ ਕਰਦਿਆਂ ਅਪਣੀਆਂ ਜਾਨਾਂ ਕੁਰਬਾਨ ਕਰ ਦਿਤੀਆਂ ਸਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਅਪਣੀ ਰਾਸ਼ਟਰਮੰਡਲ ਯਾਦਗਾਰ ਦੀ ਫੇਰੀ ਨੂੰ ਵੀ ਚੇਤੇ ਕੀਤਾ ਜਿਥੇ ਉਨਾਂ ਨੇ ਸ਼ਹੀਦ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿਤੀ। 

ਅਪਣੀ ਇਜ਼ਰਾਇਲ ਫੇਰੀ ਦੇ ਆਖਰੀ ਦਿਨ ਮੌਕੇ ਮੁੱਖ ਮੰਤਰੀ ਨੇ ਹੌਫ ਹਾਸ਼ਰੋਨ ਵਿਖੇ ਅਫਿਕਿਮ ਡੇਅਰੀ ਫਾਰਮ ਦਾ ਵੀ ਦੌਰਾ ਕੀਤਾ ਜਿੱਥੇ ਉਨਾਂ ਨੇ ਡੇਅਰੀ ਫਾਰਮਿੰਗ ਦੀ ਗੁਣਵੱਤਾ ਵਧਾਉਣ ਲਈ ਵਰਤੀਆਂ ਜਾ ਰਹੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨਾਂ ਨੇ ਅਧਿਕਾਰੀਆਂ ਨਾਲ ਚਾਰੇ ਦੀਆਂ ਵੱਖ-ਵੱਖ ਕਿਸਮਾਂ ਦੇ ਨਾਲ-ਨਾਲ ਫਾਰਮ ਦੇ ਪਸ਼ੂਆਂ ਦੀ ਸੰਭਾਲ ਤੇ ਸਾਫ-ਸਫਾਈ ਬਾਰੇ ਵੀ ਵਿਚਾਰ-ਚਰਚਾ ਕੀਤੀ।

CaptainPunjab CM visit dairy farm to see latest techniquesਉਨਾਂ ਨੂੰ ਦੱਸਿਆ ਗਿਆ ਕਿ ਇਕ ਗਾਂ ਦੇ ਰੋਜ਼ਾਨਾ 10-15 ਲੀਟਰ ਦੁੱਧ ਦੇਣ ਦੀ ਬਜਾਏ ਇਸ ਫਾਰਮ ਵਿੱਚ ਇਕ ਗਾਂ 40 ਲੀਟਰ ਦੁੱਧ ਦਿੰਦੀ ਹੈ। ਇਸ ਦੁੱਧ ਦੀ ਫੈਟ ਫੀਸਦੀ ਵੀ ਜ਼ਿਆਦਾ ਹੈ ਜੋ ਪੰਜਾਬ ਵਿਚ 2.5 ਫੀਸਦੀ ਦੇ ਮੁਕਾਬਲੇ 4 ਫੀਸਦੀ ਹੈ। ਇਜ਼ਰਾਇਲ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਫਾਈ, ਸੰਭਾਲ ਅਤੇ ਪੌਸ਼ਟਿਕ ਖੁਰਾਕ ਦੇ ਨਾਲ-ਨਾਲ ਪੀਣ ਵਾਲੇ ਸਾਫ ਪਾਣੀ ਸਦਕਾ ਦੁੱਧ ਦੀ ਪੈਦਾਵਾਰ ਵੱਧ ਹੁੰਦੀ ਹੈ।

ਉਨਾਂ ਦੱਸਿਆ ਕਿ ਹਰੇਕ ਗਾਂ ਨੂੰ ਪ੍ਰਤੀ ਦਿਨ 120 ਲਿਟਰ ਪਾਣੀ ਦਿਤਾ ਜਾਂਦਾ ਹੈ। ਇਸੇ ਤਰਾਂ ਸੂਰਜੀ ਊਰਜਾ ਨਾਲ ਚੱਲਣ ਵਾਲੇ ਪੱਖਿਆਂ ਦੇ ਨਾਲ-ਨਾਲ ਫੁਹਾਰਾਨੁਮਾ ਪੱਖਿਆਂ ਰਾਹੀਂ ਸਾਰੇ ਸ਼ੈੱਡਾਂ ਦੀ ਆਬੋ-ਹਵਾ ਨੂੰ ਕਾਬੂ ’ਚ ਰੱਖਿਆ ਜਾਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement