ਸੂਬੇ ਵਿੱਚ 5844672 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 6790.95 ਕਰੋੜ ਰੁਪਏ ਦਾ ਭੁਗਤਾਨ
Published : Oct 25, 2018, 4:27 pm IST
Updated : Oct 25, 2018, 4:27 pm IST
SHARE ARTICLE
Paddy purchase of 5844672 metric tonnes in the state
Paddy purchase of 5844672 metric tonnes in the state

ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5844672 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ..

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5844672 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦੋਂ ਕਿ ਸਰਕਾਰ ਵੱਲੋਂ ਆੜਤੀਆਂ/ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿਚ 6790.95 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 5788680 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 55992 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

PaddyPaddy

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 1951670 ਟਨ, ਮਾਰਕਫੈੱਡ ਵੱਲੋਂ 1370813 ਟਨ ਅਤੇ ਪਨਸਪ ਵੱਲੋਂ 1167680 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 586638 ਟਨ ਅਤੇ 602293 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 109586 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement