
ਸੂਬੇ ਦੇ ਸਹਿਤ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਖ਼ਾਲੀ ਪਈਆਂ 558 ਡਾਕਟਰਾਂ ਦੀਆਂ ਅਸਾਮੀਆਂ ਜਲਦ...
ਚੰਡੀਗੜ੍ਹ (ਪੀਟੀਆਈ) : ਸੂਬੇ ਦੇ ਸਹਿਤ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਖ਼ਾਲੀ ਪਈਆਂ 558 ਡਾਕਟਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਹਸਪਤਾਲਾਂ ‘ਚ ਇਹ ਭਰਤੀ ਪ੍ਰਕਿਰਿਆ ਪੂਰੀ ਹੋ ਗਈ ਅਤੇ ਡਾਕਟਰਾਂ ਨੂੰ ਉਨ੍ਹਾਂ ਦੇ ਨੇੜੇ ਲੱਗਦ ਹਸਪਤਾਲਾਂ ‘ਚ ਨੌਕਰੀ ਦਿਤੀ ਜਾਵੇਗੀ। ਇਸ ਦੇ ਨਾਲ ਹੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹਸਪਤਾਲਾਂ ‘ਚ ਪੁਰਾਣੀ ਮਸ਼ੀਨਰੀ ਦੀ ਥਾਂ ‘ਤੇ ਨਵੀਂ ਮੰਸ਼ੀਨਰੀ ਲਿਆਂਦੀ ਜਾਵੇਗੀ।
Brahmahindra
ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ 2 ਮਿੰਟ ਦਾ ਮੌਨ ਵਰਤ ਵੀ ਰੱਖਿਆ ਗਿਆ। ਇਸ ਮੀਟਿੰਗ ਤੋਂ ਬਾਅਦ ਸਿਹਸ ਮੰਤਰੀ ਨੇ ਸਰਕਾਰੀ ਹਸਪਤਾਲਾਂ ‘ਚ ਦਵਾਈਆਂ ਵੀ ਉਪਲਬਧ ਕਰਵਾਈਆਂ ਜਾਣਗੀਆਂ।