
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸਿੱਖਾਂ ਦੇ ਚੌਥੇ ਗੁਰੂ, ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਜਨਮ...
ਚੰਡੀਗੜ੍ਹ (ਸਸਸ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸਿੱਖਾਂ ਦੇ ਚੌਥੇ ਗੁਰੂ, ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿਤੀ ਹੈ। ਆਪਣੇ ਸੰਦੇਸ਼ ਵਿੱਚ, ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਰਾਮ ਦਾਸ ਜੀ ਦਾ ਜੀਵਨ ਅਤੇ ਫਲਸਫ਼ਾ ਮਨੁੱਖਤਾ ਨੂੰ ਹਮੇਸ਼ਾ ਸੱਚਾਈ, ਨਿਰਸਵਾਰਥ ਸੇਵਾ ਅਤੇ ਦਇਆ ਭਾਵਨਾ ਦਾ ਰਸਤਾ ਅਪਨਾਉਣ ਦਾ ਸੁਨੇਹਾ ਦਿੰਦਾ ਰਹੇਗਾ।
ਗੁਰੂ ਸਾਹਿਬ ਨੇ ਮਨੁੱਖਤਾ ਨੂੰ ਰੂਹਾਨੀਅਤ ਦਾ ਰਸਤਾ ਦਿਖਾ ਕੇ ਦੁੱਖਾਂ ਅਤੇ ਕਸ਼ਟਾਂ ਤੋਂ ਮੁਕਤ ਕੀਤਾ। ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਤੰਗ ਸੀਮਾਵਾਂ ਤੋਂ ਉੱਪਰ ਉੱਠ ਕੇ ਇਹ ਪਵਿੱਤਰ ਦਿਹਾੜਾ ਮਨਾਉਣ ਦੀ ਅਪੀਲ ਕੀਤੀ।