ਹਾਰਨ ਤੋਂ ਬਾਅਦ ਸੰਦੀਪ ਸੰਧੂ ਦਾ ਪਹਿਲਾ ਬਿਆਨ ਆਇਆ ਸਾਹਮਣੇ
Published : Oct 25, 2019, 12:51 pm IST
Updated : Oct 25, 2019, 12:51 pm IST
SHARE ARTICLE
Captain sandeep sandhu
Captain sandeep sandhu

ਦਾਖਾ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਸੰਦੀਪ ਸੰਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ..

ਲੁਧਿਆਣਾ : ਦਾਖਾ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਸੰਦੀਪ ਸੰਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਉਹ ਨਾਕਾਮ ਰਹੇ ਹਨ ਅਤੇ ਉਨ੍ਹਾਂ ਨੂੰ ਪ੍ਰਚਾਰ ਲਈ ਵੀ ਘੱਟ ਸਮਾਂ ਮਿਲਿਆ ਹੈ।

Captain sandeep sandhuCaptain sandeep sandhu

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਪ੍ਰੀਤ ਇਆਲੀ ਨੂੰ ਸਥਾਨਕ ਨੇਤਾ ਹੋਣ ਦਾ ਵੀ ਫਾਇਦਾ ਮਿਲਿਆ ਹੈ ਪਰ ਇਸ ਦੇ ਨਾਲ ਹੀ ਸੰਦੀਪ ਸੰਧੂ ਨੇ ਕਿਹਾ ਕਿ ਜੋ ਵੀ ਕਮੀਆਂ ਰਹਿ ਗਈਆਂ, ਉਨ੍ਹਾਂ ਨੂੰ ਅਸੀਂ ਜ਼ਲਦ ਹੀ ਦੂਰ ਕਰ ਦਿਆਂਗੇ।  ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਉਹ ਲਗਾਤਾਰ ਹਲਕੇ 'ਚ ਡਟੇ ਰਹਿਣਗੇ ਅਤੇ ਵਿਕਾਸ ਦੇ ਕੰਮਾਂ ਲਈ ਅੱਡੀ-ਚੋਟੀ ਦਾ ਜ਼ੋਰ ਲਾਉਣਗੇ।

Captain sandeep sandhuCaptain sandeep sandhu

ਉਨ੍ਹਾਂ ਕਿਹਾ ਕਿ ਦਾਖਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਵੀ ਵੱਡੀ ਗਿਣਤੀ 'ਚ ਵੋਟਾਂ ਪਾਈਆਂ ਹਨ, ਇਸ ਲਈ ਉਹ ਦਾਖਾ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ। ਦੂਜੇ ਪਾਸੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਕੈਪਟਨ ਸੰਦੀਪ ਸੰਧੂ ਦੇ ਆਉਣ ਕਾਰਨ ਦਾਖਾ 'ਚ ਕਾਂਗਰਸ ਦਾ ਵੋਟ ਸ਼ੇਅਰ ਵਧਿਆ ਹੈ। ਉਨ੍ਹਾਂ ਕਿਹਾ ਕਿ ਦਾਖਾ ਹਲਕੇ 'ਚ ਕਾਂਗਰਸ ਦੀ ਨਜ਼ਰ ਰਹੇਗੀ ਅਤੇ ਗੁੰਡਾਗਰਦੀ ਅਤੇ ਨਸ਼ਿਆਂ ਨੂੰ ਇਸ ਹਲਕੇ 'ਚ ਕਿਸੇ ਵੀ ਸੂਰਤ 'ਚ ਭਾਰੀ ਨਹੀਂ ਹੋਣ ਦਿੱਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement