ਸੀਬੀਆਈ ਅਦਾਲਤ ਵਲੋਂ ਵੀਡੀਉ ਕਾਨਫ਼ਰੰਸਿੰਗ ਲਈ ਡੇਰਾ ਮੁਖੀ ਨੂੰ ਨੋਟਿਸ ਜਾਰੀ
Published : Oct 25, 2020, 6:57 am IST
Updated : Oct 25, 2020, 6:58 am IST
SHARE ARTICLE
image
image

ਸੀਬੀਆਈ ਅਦਾਲਤ ਵਲੋਂ ਵੀਡੀਉ ਕਾਨਫ਼ਰੰਸਿੰਗ ਲਈ ਡੇਰਾ ਮੁਖੀ ਨੂੰ ਨੋਟਿਸ ਜਾਰੀ

ਚੰਡੀਗੜ੍ਹ, 24 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਰਣਜੀਤ ਸਿੰਘ ਕਤਲ ਕੇਸ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਹੋਰ ਮੁਲਜ਼ਮਾਂ ਨੂੰ ਵੀਡੀਉ ਕਾਨਫ਼ਰੰਸਿੰਗ (ਵੀਸੀ) ਦੀ ਕਾਰਵਾਈ ਕਰਨ ਲਈ ਨੋਟਿਸ ਜਾਰੀ ਕੀਤੇ ਹਨ। ਇਹ ਕਤਲ 2002 ਵਿਚ ਹੋਇਆ ਸੀ। ਕੋਵਿਡ-19 ਮਹਾਂਮਾਰੀ ਕਾਰਨ 21 ਮਾਰਚ ਤੋਂ ਬਾਅਦ ਪ੍ਰਭਾਵਸ਼ਾਲੀ ਢੰਗ ਨਾਲ ਕੋਈ ਸੁਣਵਾਈ ਨਹੀਂ ਹੋ ਸਕੀ। ਇਸ ਸਮੇਂ ਇਹ ਕੇਸ ਅੰਤਮ ਦਲੀਲਾਂ ਦੇ ਪੜਾਅ ਵਿਚ ਹੈ। 23 ਅਕਤੂਬਰ ਨੂੰ ਸੁਣਵਾਈ ਦੌਰਾਨ ਸੀਬੀਆਈ ਦੇ ਵਕੀਲ ਐੱਚਪੀਐੱਸ ਵਰਮਾ ਨੇ ਕਿਹਾ ਕਿ ਇਸਤਗਾਸਾ ਪੱਖ ਦੀ ਦਲੀਲਾਂ ਪਹਿਲਾਂ ਹੀ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਸ ਤੋਂ ਬਾਅਦ ਬਚਾਅ ਪੱਖ ਨੇ ਅਪਣੀ ਦਲੀਲਾਂ ਸ਼ੁਰੂ ਕਰ ਦਿਤੀਆਂ। ਉਨ੍ਹਾਂ ਅਦਾਲਤ ਨੂੰ ਕਿਹਾ ਕਿ ਇਸ ਮਾਮਲੇ ਦੀ ਆਮ ਵਾਂਗ ਸੁਣਵਾਈ ਸ਼ੁਰੂ ਹੋਣ ਤਕ ਮੌਜੂਦਾ ਮਾਮਲੇ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ ਸੁਣਿਆ ਜਾਵੇ। ਸੀਬੀਆਈ ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਨੇ ਆਦੇਸ਼ ਦਿਤੇ, “ਹਾਲਾਤ ਦੇ ਮੱਦੇਨਜ਼ਰ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਵਕੀਲ ਨੂੰ ਨੋਟਿਸ ਜਾimageimageਰੀ ਕੀਤੇ ਜਾਣ ਤਾਂ ਜੋ ਵੀਸੀ ਦੇ ਜ਼ਰੀਏ ਅਗਲੀ ਕਾਰਵਾਈ ਦੀ ਸੰਭਾਵਨਾ ਦਾ ਪਤਾ ਲਗਾਇਆ ਜਾ ਸਕੇ।''

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement