
ਮੁੱਖ ਮੰਤਰੀ, ਖਜ਼ਾਨਾ ਮੰਤਰੀ ਤੇ ਮੋਨਟੇਕ ਸਿੰਘ ਆਹਲੂਵਾਲੀਆ ਦੀ ਅਰਥੀ ਨੂੰ ਲਗਾਇਆ ਲਾਂਬੂ
ਭਵਾਨੀਗੜ੍ਹ :ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੇ ਸੱਦੇ ਤੇ ਜੱਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਧਿਆਪਕਾਂ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਨਵੀਆਂ ਨਿਯੁਕਤੀਆਂ 'ਤੇ ਲਾਗੂ ਹੋਣ ਵਾਲੇ ਕੇਂਦਰੀ ਤਨਖ਼ਾਹ ਸਕੇਲਾਂ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਤੇ ਪੰਜਾਬ ਸਰਕਾਰ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਤਿੱਖਾ ਰੋਸ਼ ਪ੍ਰਦਰਸ਼ਨ ਕੀਤਾ ਗਿਆ । ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ।
TEACHER UNION
ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਲਾਰਾ ਲਗਾ ਕੇ ਤਿੰਨ ਮਹੀਨਿਆਂ ਅੰਦਰ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਵਾਅਦਾ ਕਰਕੇ ਸੱਤਾ ’ਚ ਆਈ ਕਾਂਗਰਸ ਦੀ ਸਰਕਾਰ ਨੇ ਸਾਢੇ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਬਜਾਏ ਸਿੱਖਿਆ ਵਿਭਾਗ ਵਿਚਲੇ ਅਧਿਆਪਕਾਂ ਦੇ ਮੌਜੂਦਾ ਤਨਖ਼ਾਹ ਗਰੇਡਾਂ ਅਤੇ ਸਕੇਲਾਂ ਨੂੰ ਘਟਾ ਕੇ ਕੇਂਦਰੀ ਤਨਖ਼ਾਹ ਪੈਟਰਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕਰਨ ਦੇ ਰਾਹ ਪੈ ਰਹੀ ਹੈ ।
Capt amrinder singh
ਉਨ੍ਹਾਂ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਬਹੁਤ ਘੱਟ ਤਨਖ਼ਾਹਾਂ ’ਤੇ ਰੱਖਣ ਦਾ ਫ਼ੈਸਲਾ ਬਰਕਰਾਰ ਰਹਿਣਾ ਮੌਜੂਦਾ ਸਰਕਾਰੀ ਮੁਲਾਜ਼ਮਾਂ ਦੇ ਭਵਿੱਖ ਲਈ ਵੀ ਖ਼ਤਰੇ ਦੀ ਘੰਟੀ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਮੁਲਾਜ਼ਮ ਮਾਰੂ ਪੱਤਰ ਲਈ ਜ਼ਿੰਮੇਵਾਰ ਸਿੱਖਿਆ ਸਕੱਤਰ ਪੰਜਾਬ ਅਤੇ ਸਬੰਧਤ ਅਧਿਕਾਰੀਆਂ ਅਧਿਕਾਰੀਆਂ ਦਾ ਡੀਟੀਐਫ ਪੰਜਾਬ ਵਲੋਂ ਕਰੜਾ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਕਿਸਾਨਾਂ ਨੂੰ ਸੁਰੱਖਿਅਤ ਰੱਖਣ ਲਈ ਕੇਂਦਰੀ ਕਾਨੂੰਨਾਂ ਦੇ ਵਿਰੋਧ ਵਿਚ ਬਿਲ ਪੇਸ਼ ਕਰਦੀ ਹੈ ਅਤੇ ਦੂਸਰੇ ਪਾਸੇ ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨ ਜਾਰੀ ਕਰਦੀ ਹੈ ।
Punjab Govt
ਇਸ ਮੌਕੇ ਅਧਿਆਪਕ ਆਗੂਆਂ ਅਮਨ ਵਿਸ਼ਿਸ਼ਟ, ਕਰਮਜੀਤ ਨਦਾਮਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਕੇਵਲ ਤੇ ਕੇਵਲ ਮੁਲਾਜ਼ਮ ਵਿਰੋਧੀ ਫ਼ੈਸਲੇ ਹੀ ਕੀਤੇ ਹਨ ਅਤੇ ਮੁਲਾਜ਼ਮਾਂ ਨਾਲ ਕੀਤੇ ਕਿਸੇ ਇੱਕ ਵੀ ਚੋਣ ਵਾਅਦੇ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਸਗੋਂ ਨਿੱਤ ਦਿਨ ਸਰਕਾਰੀ ਅਦਾਰਿਆਂ ਨੂੰ ਵੇਚਣ ਅਤੇ ਮੁਲਾਜ਼ਮਾਂ ਦੀ ਖੱਜਲ ਖ਼ੁਆਰੀ ਕਰਨ ਨੂੰ ਤਰਜੀਹ ਦਿੱਤੀ ਹੈ।
Montek Singh Ahluwalia
ਉਨ੍ਹਾਂ ਕਿਹਾ ਕਿ ਇੱਥੋਂ ਦੀਆਂ ਭ੍ਰਿਸ਼ਟ ਸਰਕਾਰਾਂ ਦੇ ਮੰਤਰੀ ਆਪ ਸੱਤ-ਸੱਤ ਪੈਨਸ਼ਨਾਂ ਲੈ ਰਹੇ ਹਨ , ਜਦੋਂ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਕੋਈ ਪੈਨਸ਼ਨ ਨਹੀਂ ਹੈ । ਇਸ ਮੌਕੇ ਹਰਵਿੰਦਰ ਪਾਲ ਮੋਤੀ, ਰਵਿੰਦਰ ਸਿੰਘ, ਪਵਨ ਕੁਮਾਰ, ਸਾਦਿਕ, ਹਰਕੀਰਤ ਸਿੰਘ, ਸੁਖਦੇਵ ਬਾਲਦ, ਏਕਮ, ਇੰਦਰਪਾਲ ਸਿੰਘ, ਮੈਡਮ ਗਗਨਦੀਪ ਕੌਰ, ਗੁਰਦੀਪ ਕੌਰ ਅਤੇ ਹੋਰ ਅਧਿਆਪਕ ਆਗੂ ਹਾਜਰ ਸਨ ।