
ਫੂਡ ਐਂਡ ਸਪਲਾਈ ਵਿਭਾਗ ਦੇ ਕਰਮਚਾਰੀ ਅਮਰੀਕ ਸਿੰਘ ਨੂੰ ਨੌਜਵਾਨ ਨੇ ਮਾਰੀ ਗੋਲੀ
ਚੰਡੀਗੜ੍ਹ: ਬੀਤੇ ਕਈ ਦਿਨਾਂ ਤੋਂ ਸ਼ਹਿਰ ਵਿਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਚੰਡੀਗੜ੍ਹ ਦੇ ਸੈਕਟਰ 22 ਡੀ ਦਾ ਹੈ, ਜਿੱਥੇ ਸਰਕਾਰੀ ਮਕਾਨ ਤੋਂ 20 ਕਦਮ ਦੀ ਦੂਰੀ 'ਤੇ ਪੰਜਾਬ ਦੇ ਫੂਡ ਐਂਡ ਸਪਲਾਈ ਵਿਭਾਗ ਵਿਚ ਤੈਨਾਤ ਕਰਮਚਾਰੀ ਨੂੰ ਗੋਲੀ ਮਾਰ ਕੇ ਨੌਜਵਾਨ ਫਰਾਰ ਹੋ ਗਿਆ।
Employee of Food and Supplies Department was shot by youth
ਘਟਨਾ ਉਸ ਸਮੇਂ ਵਾਪਰੀ ਜਦੋਂ ਅਮਰੀਕ ਸਿੰਘ ਗੁਰਦੁਆਰਾ ਸਾਹਿਬ ਤੋਂ ਵਾਪਸ ਅਪਣੇ ਘਰ ਪਰਤ ਰਿਹਾ ਸੀ। ਸੂਚਨਾ ਮਿਲਦਿਆਂ ਹੀ ਪੀਸੀਆਰ ਦੀ ਟੀਮ ਮੌਕੇ 'ਤੇ ਪਹੁੰਚ ਗਈ। ਜ਼ਖਮੀ ਅਮਰੀਕ ਸਿੰਘ ਨੂੰ ਜੀਐਮਐਸਐਚ-16 ਵਿਚ ਭਰਤੀ ਕਰਵਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Employee of Food and Supplies Department was shot by youth
ਬਿਆਨ ਦਿੰਦਿਆਂ ਅਮਰੀਕ ਸਿੰਘ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸਵੇਰੇ 6 ਵਜੇ ਸੈਕਟਰ 22ਡੀ ਸਥਿਤ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸੀ। ਸੁਸਾਇਟੀ ਦੇ ਗੇਟ ਵਿਚ ਦਾਖਲ ਹੁੰਦਿਆਂ ਹੀ ਅਚਾਨਕ ਟੋਪੀ ਅਤੇ ਮਾਸਕ ਪਾ ਕੇ ਇਕ ਨੌਜਵਾਨ ਆਇਆ ਤੇ ਉਸ ਨੇ ਉਹਨਾਂ 'ਤੇ ਗੋਲੀ ਚਲਾਈ। ਇਸ ਤੋਂ ਬਾਅਦ ਉਹ ਉੱਥੋਂ ਫਰਾਰ ਹੋ ਗਿਆ।
Employee of Food and Supplies Department was shot by youth
ਜਾਂਚ ਦੌਰਾਨ ਪੁਲਿਸ ਨੂੰ ਸੁਸਾਇਟੀ ਗੇਟ ਕੋਲੋਂ ਇਕ ਖਾਲੀ ਖੋਲ ਅਤੇ ਕਾਰਤੂਸ ਬਰਾਮਦ ਹੋਇਆ ਹੈ। ਖੋਲ ਪੁਆਇੰਟ 32 ਬੋਰ ਪਿਸਤੌਲ ਦੀ ਲੱਗ ਰਹੀ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਵਿਚ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਹੈ।