ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੇਵੀਦਾਸਪੁਰਾ ਰੇਲ ਮਾਰਗ 'ਤੇ ਧਰਨਾ ਜਾਰੀ
Published : Oct 25, 2020, 11:22 am IST
Updated : Oct 25, 2020, 11:32 am IST
SHARE ARTICLE
protest
protest

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। 

ਅੰਮ੍ਰਿਤਸਰ - ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਧਰਨੇ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਧਰਨਾ ਅੱਜ 32ਵੇਂ ਦਿਨ ਵੀ ਜਾਰੀ ਹੈ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਲਗਾਇਆ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ।

farmer protest

ਇਸ ਧਰਨੇ ਦੌਰਾਨ ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਤੇ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ  ਨੂੰ ਬਿੱਲ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਦੱਸ ਦਈਏ ਕਿ ਕੱਲ੍ਹ ਰੇਲਵੇ ਟਰੈਕ ਦੇਵੀਦਾਸਪੁਰਾ ਵਿਖੇ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਸੀ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਵਿਚ ਦੇਵੀਦਾਸਪੁਰਾ ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 29 ਅਕਤੂਬਰ ਤਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।

farmer protestfarmer protest

ਗੌਰਤਲਬ ਹੈ ਕਿ ਬੀਤੇ ਦਿਨ ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਅੰਮ੍ਰਿਤਸਰ ਆਉਣ ਲਈ ਮਾਲ ਗੱਡੀਆਂ ਲਈ ਕੋਈ ਵੀ ਰੁਕਾਵਟ ਨਹੀਂ ਹੈ ਕਿਉਂਕਿ ਬਿਆਸ ਤੋਂ ਵਾਇਆ ਤਰਨ ਤਾਰਨ ਰਾਹੀਂ ਅੰਮ੍ਰਿਤਸਰ ਮਾਲ ਗੱਡੀ ਬਹੁਤ ਅਸਾਨੀ ਨਾਲ ਪਹੁੰਚ ਸਕਦੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement