ਸ਼੍ਰੋਮਣੀ ਅਕਾਲੀ ਦਲ ਦੇ ਸ਼ਤਾਬਦੀ ਸਮਾਰੋਹ ਲੁਧਿਆਣਾ ਦੀ ਥਾਂ ਮੋਗਾ 'ਚ ਹੋਣਗੇ : ਢੀਂਡਸਾ
Published : Oct 25, 2020, 8:23 pm IST
Updated : Oct 25, 2020, 8:23 pm IST
SHARE ARTICLE
Sukhdev Singh Dhindsa
Sukhdev Singh Dhindsa

ਸ਼੍ਰੋਮਣੀ ਕਮੇਟੀ ਚੋਣਾਂ ਸੱਭ ਪੰਥਕ ਧਿਰਾਂ ਨਾਲ ਇਕੱਠੇ ਹੋ ਕੇ ਲੜਾਂਗੇ

ਮੋਹਾਲੀ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਨੇ 13 ਦਸੰਬਰ ਨੂੰ ਹੋਣ ਵਾਲੇ ਸ਼ੋਮਣੀ ਅਕਾਲੀ ਦਲ ਦੇ ਸ਼ਤਾਬਦੀ ਸਮਾਰੋਹ ਦਾ ਸਥਾਨ ਬਦਲ ਕੇ ਲੁਧਿਆਣਾ ਤੋਂ ਮੋਗਾ ਕਰ ਦਿਤਾ ਹੈ। ਮੀਡੀਆ ਵਿਚ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜਾਣਕਾਰੀ ਦਿਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇਗੰਢ 13 ਦਸੰਬਰ ਨੂੰ ਮੋਗਾ ਵਿਖੇ ਮਨਾਈ ਜਾਵੇਗੀ।

Sukhdev Singh DhindsaSukhdev Singh Dhindsa

ਪਹਿਲਾਂ ਇਹ ਲੁਧਿਆਣਾ ਵਿਖੇ ਮਨਾਉਣ ਦਾ ਫ਼ੈਸਲਾ ਕੀਤਾ ਸੀ ਪਰ ਲੁਧਿਆਣਾ ਜ਼ਿਆਦਾ ਭੀੜ ਵਾਲਾ ਸ਼ਹਿਰ ਹੋਣ ਕਰ ਕੇ ਸਥਾਨ ਨੂੰ ਬਦਲ ਕੇ ਮੋਗਾ ਵਿਖੇ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਸਬੰਧੀ ਮੋਗਾ ਜ਼ਿਲੇ ਦੀ ਲੀਡਰਸ਼ਿਪ ਨੂੰ ਤਿਆਰੀਆਂ ਕਰਨ ਲਈ ਕਹਿ ਦਿਤਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਮੋਗਾ ਜ਼ਿਲ੍ਹੇ ਵਿਚ ਭਾਰੀ ਇਕੱਠ ਕਰ ਕੇ ਅਕਾਲੀ ਦਲ ਦੇ ਇਤਿਹਾਸ ਬਾਰੇ ਆਮ ਲੋਕਾਂ ਨੂੰ  ਜਾਣੂ ਕਰਵਾਇਆ ਜਾਵੇਗਾ। 

Sukhdev Singh DhindsaSukhdev Singh Dhindsa

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਢੀਂਡਸਾ ਨੇ ਦਸਿਆ ਕਿ ਕਮੇਟੀ ਦੀਆਂ ਚੋਣਾਂ ਸਾਰੀਆਂ ਬਾਦਲ ਵਿਰੋਧੀ, ਹਮਖ਼ਿਆਲੀ ਪੰਥਕ ਧਿਰਾਂ ਇਕੱਠੇ ਹੋ ਕੇ ਲੜਨਗੀਆਂ। ਉਨ੍ਹਾਂ ਦਸਿਆ ਕਿ ਇਸ ਸਬੰਧੀ ਰਣਜੀਤ ਸਿੰਘ ਬ੍ਰਹਮਪੁਰਾ, ਰਵੀਇੰਦਰ ਸਿੰਘ, ਭਾਈ ਰਣਜੀਤ ਸਿੰਘ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਹੋਰ ਵੀ ਸੰਤ ਮਹਾਂਪੁਰਸ਼ਾਂ ਅਤੇ ਪੰਥਕ ਜਥੇਬੰਦੀਆ ਨਾਲ ਗੱਲ ਹੋ ਚੁਕੀ ਹੈ। ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਹਰ ਥਾਂ 'ਤੇ ਇਕ ਹੀ ਸਾਂਝਾ ਉਮੀਦਵਾਰ ਹੋਵੇਗਾ।

Sukhdev Singh DhindsaSukhdev Singh Dhindsa

ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਵਿਸਤਾਰ ਬਾਰੇ ਪ੍ਰਧਾਨ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਪ੍ਰਮੁੱਖ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰ ਕੇ ਵੱਖ-ਵੱਖ ਵਰਗਾਂ ਨਾਲ ਸਬੰਧਤ ਵਿੰਗਾ ਦਾ ਜਲਦ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਤਰੀ, ਐਸ.ਸੀ., ਬੀ.ਸੀ., ਮੁਲਾਜ਼ਮ, ਬੁਧੀਜੀਵੀ ਸਮੇਤ ਹੋਰ ਵਿੰਗਾਂ ਦਾ ਗਠਨ ਕਰ ਕੇ ਪੰਜਾਬ ਦੇ ਲੋਕਾਂ ਤਕ ਪਹੁੰਚਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ 28 ਅਕਤੂਬਰ ਨੂੰ ਸਵੇਰੇ 11 ਵਜੇ ਇਸਤਰੀ ਵਿੰਗ ਦੀ ਮੀਟਿੰਗ ਮੁਹਾਲੀ ਦੇ ਮੁੱਖ ਦਫ਼ਤਰ ਵਿਖੇ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement