ਖ਼ਬਰਾਂ |

ਤਾਜ਼ਾ |

ਸ਼੍ਰੋਮਣੀ ਅਕਾਲੀ ਦਲ ਦੇ ਸ਼ਤਾਬਦੀ ਸਮਾਰੋਹ ਲੁਧਿਆਣਾ ਦੀ ਥਾਂ ਮੋਗਾ ਵਿਖੇ ਹੋਣਗੇ : ਢੀਂਡਸਾ
Published : Oct 25, 2020, 7:15 am IST
Updated : Oct 25, 2020, 7:15 am IST
SHARE ARTICLE
image
image

ਸ਼੍ਰੋਮਣੀ ਅਕਾਲੀ ਦਲ ਦੇ ਸ਼ਤਾਬਦੀ ਸਮਾਰੋਹ ਲੁਧਿਆਣਾ ਦੀ ਥਾਂ ਮੋਗਾ ਵਿਖੇ ਹੋਣਗੇ : ਢੀਂਡਸਾ

ਐਸ.ਏ.ਐਸ. ਨਗਰ, 24 ਅਕਤੂਬਰ (ਸੁਖਦੀਪ ਸਿੰਘ ਸੋਈ): ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ 13 ਦਸੰਬਰ ਨੂੰ ਹੋਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਤਾਬਦੀ ਸਮਾਰੋਹ ਦਾ ਸਥਾਨ ਬਦਲ ਕੇ ਲੁਧਿਆਣਾ ਤੋਂ ਮੋਗਾ ਕਰ ਦਿਤਾ ਹੈ। ਮੀਡੀਆ ਵਿਚ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜਾਣਕਾਰੀ ਦਿਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ 100ਵੀਂ ਵਰ੍ਹੇ-ਗੰਢ 13 ਦਸੰਬਰ ਨੂੰ ਮੋਗਾ ਵਿਖੇ ਮਨਾਈ ਜਾਵੇਗੀ। ਪਹਿਲਾਂ ਇਹ ਲੁਧਿਆਣਾ ਵਿਖੇ ਮਨਾਉਣ ਦਾ ਫ਼ੈਸਲਾ ਕੀਤਾ ਸੀ ਪ੍ਰੰਤੂ ਲੁਧਿਆਣਾ ਜ਼ਿਆਦਾ ਭੀੜ ਵਾਲਾ ਸ਼ਹਿਰ ਹੋਣ ਕਰ ਕੇ ਸਥਾਨ ਨੂੰ ਬਦਲ ਕੇ ਮੋਗਾ ਵਿਖੇ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਸਬੰਧੀ ਮੋਗਾ ਜ਼ਿਲ੍ਹੇ ਦੀ ਲੀਡਰਸ਼ਿਪ ਨੂੰ ਤਿਆਰੀਆਂ ਕਰਨ ਲਈ ਕਹਿ ਦਿਤਾ ਹੈ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਇਤਿਹਾਸ ਰਿਹਾ ਹੈ ਅਤੇ ਅਨੇਕਾਂ ਮਹਾਂਪੁਰਸ਼ਾਂ ਅਤੇ ਸੂਰਵੀਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕਾਰਜ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਬਾਰੇ ਬੋਲਦਿਆਂ ਢੀਂਡਸਾ ਨੇ ਦਸਿਆ ਕਿ ਕਮੇਟੀ ਦੀਆਂ ਚੋਣਾਂ ਸਾਰੀਆਂ ਬਾਦਲ ਵਿਰੋਧੀ, ਹਮਖ਼ਿਆਲ ਪੰਥਕ ਧਿਰਾਂ ਇਕੱਠੇ ਹੋ ਕੇ ਲੜਨਗੀਆ। ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਹਰ ਥਾਂ ਤੇ ਇਕ ਹੀ ਸਾਂਝਾ ਉਮੀਦਵਾਰ ਹੋਵੇimageimageਗਾ।  

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement