ਸੁਖਬੀਰ ਨੇ ਅਪਣਾ ਸਿਆਸੀ ਆਧਾਰ ਗੁਆਇਆ: ਕੈਪਟਨ
Published : Oct 25, 2020, 7:08 am IST
Updated : Oct 25, 2020, 7:08 am IST
SHARE ARTICLE
image
image

ਸੁਖਬੀਰ ਨੇ ਅਪਣਾ ਸਿਆਸੀ ਆਧਾਰ ਗੁਆਇਆ: ਕੈਪਟਨ

'ਉਸ ਨੂੰ ਸਮਝ ਨਹੀਂ ਆ ਰਿਹਾ ਕਿ ਕੀ ਬੋਲਣਾ ਹੈ ਤੇ ਕੀ ਨਹੀਂ ਬੋਲਣਾ!'
 

ਚੰਡੀਗੜ੍ਹ, 24 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਗਈਆਂ ਹੈਰਾਨਕੁੰਨ ਤੇ ਬੇਤੁਕੀਆਂ ਟਿੱਪਣੀਆਂ ਨੇ ਇਹ ਸਾਫ਼ ਕਰ ਦਿਤਾ ਹੈ ਕਿ ਅਕਾਲੀ ਆਗੂ ਆਪਣਾ ਸਿਆਸੀ ਆਧਾਰ ਗੁਆ ਚੁੱਕਿਆ ਹੈ ਅਤੇ ਇਸ ਕਾਰਨ ਉਸ ਨੂੰ ਇਹ ਨਹੀਂ ਸਮਝ ਆ ਰਿਹਾ ਕਿ ਉਸ ਨੇ ਕੀ ਬੋਲਣਾ ਹੈ ਤੇ ਕੀ ਨਹੀਂ ਅਤੇ ਉਹ ਕਿਸਾਨਾਂ ਦੇ ਮੁੱਦੇ 'ਤੇ ਅਪਣੀ ਪਾਰਟੀ ਦੇ ਕਸੂਤੀ ਸਥਿਤੀ ਵਿਚ ਫਸੇ ਹੋਣ ਕਾਰਨ ਨਿਕਲਣ ਦਾ ਕੋਈ ਰਾਹ ਲੱਭ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਖੇਤੀਬਾੜੀ ਕਾਨੂੰਨਾਂ ਦੇ ਸਾਰੇ ਘਟਨਾਕ੍ਰਮ, ਜਿਸ ਨੇ ਅਕਾਲੀਆਂ ਦੇ ਦੋਹਰੇ ਮਾਪਦੰਡਾਂ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰ ਕੇ ਰੱਖ ਦਿਤਾ ਹੈ, ਤੋਂ ਬਾਅਦ ਡੌਰ-ਭੌਰ ਹੋਇਆ ਲੱਗਦਾ ਹੈ ਅਤੇ ਉਸ ਨੂੰ ਇਹ ਪਤਾ ਹੀ ਨਹੀਂ ਲੱਗ ਰਿਹਾ ਕਿ ਉਹ ਕਹਿ ਕੀ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਵਲੋਂ ਕਿਸਾਨ ਜਥੇਬੰਦੀਆਂ ਦੇ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿਤੇ ਜਾਣ ਸਬੰਧੀ ਟਿੱਪਣੀਆਂ ਅਤੇ ਉਸ ਦੇ ਸੁਝਾਅ ਕਿ ਸੂਬਾ ਸਰਕਾਰ ਨੂੰ ਵਿਧਾਨ ਸਭਾ ਵਿੱਚ ਸੋਧ ਬਿਲ ਪੇਸ਼ ਕਰਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਲਾਹ ਲੈਣੀ ਚਾਹੀਦੀ ਸੀ, 'ਤੇ ਪ੍ਰਤੀਕਿਰਿਆ ਦੇ ਰਹੇ ਸਨ। ਸੁਖਬੀਰ ਨੇ ਮੁੱਖ ਮੰਤਰੀ 'ਤੇ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦਾ ਧਰਨਾ ਖਤਮ ਕਰਾਉਣ ਦਾ ਦੋਸ਼ ਲਾਇਆ ਸੀ। ਸੁਖਬੀਰ ਵਲੋਂ ਅਕਾਲੀਆਂ ਕੋਲੋਂ ਸਲਾਹ ਲੈਣ ਦੇ ਸੁਝਾਅ ਦੀ ਖਿੱਲੀ ਉਡਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇੰਝ ਲੱਗਦਾ ਹੈ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਕਿਸਾਨ ਵਿਰੋਧੀ, ਸੰਘੀ ਢਾਂਚੇ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਖੇਤੀਬਾੜੀ ਕਾਨੂੰਨ ਬਣਾਉਂਦੇ ਸਮੇਂ ਆਪਣੇ ਉਸ ਸਮੇਂ ਦੇ ਭਾਈਵਾਲ ਅਕਾਲੀਆਂ ਦੀ ਸਲਾਹ ਲਈ ਸੀ। ਉਨ੍ਹਾਂ ਅੱimageimageਗੇ ਕਿਹਾ ਕਿ ਇਹੀ ਕਾਰਨ ਹੈ ਕਿ ਸਥਿਤੀ ਇੰਨੀ ਜ਼ਿਆਦਾ ਵਿਗੜ ਗਈ ਅਤੇ ਕੇਂਦਰ ਨੇ ਇਹ ਕਾਨੂੰਨ ਇਕਤਰਫਾ ਢੰਗ ਨਾਲ ਲਾਗੂ ਕਰਨ ਦਾ ਫ਼ੈਸਲਾ ਕਰ ਲਿਆ ਜੋ ਕਿ ਕਿਸਾਨਾਂ ਨੂੰ ਬਰਬਾਦ ਕਰਨ ਲਈ ਘੜੇ ਗਏ ਹਨ। ਅਕਾਲੀ ਦਲ ਪ੍ਰਧਾਨ ਵਲੋਂ ਉਨ੍ਹਾਂ (ਮੁੱਖ ਮੰਤਰੀ) ਅਤੇ ਭਾਜਪਾ ਵਿਚਾਲੇ ਮਿਲੀਭੁਗਤ ਦੇ ਦੋਸ਼ਾਂ ਨੂੰ ਹਾਸੋਹੀਣਾ ਦਸਦਿਆਂ

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement