ਪੰਜਾਬ ਸਰਕਾਰ ਦੇ ਨਿਕੰਮੇ ਪ੍ਰਬੰਧਾਂ ਕਾਰਨ ਮੰਡੀਆਂ 'ਚ ਆਈ ਫ਼ਸਲ ਹੋਈ ਬਰਬਾਦ : ਕੁਲਤਾਰ ਸਿੰਘ ਸੰਧਵਾਂ
Published : Oct 25, 2021, 5:41 pm IST
Updated : Oct 25, 2021, 5:41 pm IST
SHARE ARTICLE
AAP leaders visited mandis in the state
AAP leaders visited mandis in the state

ਕਿਸਾਨਾਂ ਦੀ ਸਾਰ ਲੈਣ ਲਈ 'ਆਪ' ਆਗੂਆਂ ਨੇ ਕੀਤਾ ਸੂਬੇ ਦੀਆਂ ਮੰਡੀਆਂ ਦੌਰਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ, ਸੂਬਾਈ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੇ ਸੂਬੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਲੈ ਕੇ ਬੈਠੇ ਕਿਸਾਨਾਂ, ਆੜ੍ਹਤੀਆਂ ਅਤੇ ਪੱਲੇਦਾਰਾਂ ਨਾਲ ਮੁਲਾਕਾਤ ਕਰਕੇ ਮੀਂਹ, ਹਨੇਰੀ ਅਤੇ ਗੜਿਆਂ ਕਾਰਨ ਹੋਏ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਮਾਨਸਾ, ਬਠਿੰਡਾ ਸ਼ਹਿਰੀ, ਲਹਿਰਾ, ਸੰਗਰੂਰ, ਕੋਟਕਪੂਰਾ, ਸ੍ਰੀ ਮੁਕਤਸਰ, ਆਤਮ ਨਗਰ ਲੁਧਿਆਣਾ, ਖਰੜ ਆਦਿ ਮੰਡੀਆਂ ਦਾ ਦੌਰਾ ਕਰ ਰਹੇ ਸਾਰੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੁਦਰਤੀ ਆਫ਼ਤ ਨਾਲ ਪੰਜਾਬ 'ਚ ਬਰਬਾਦ ਹੋਈਆਂ ਫ਼ਸਲਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ ਅਤੇ ਪੰਜਾਬ ਸਰਕਾਰ ਖ਼ਰਾਬ ਹੋਈਆਂ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਪ੍ਰਤੀ ਏਕੜ ਕਿਸਾਨਾਂ ਨੂੰ ਦੇਵੇ।

AAP leaders visited mandis in the stateAAP leaders visited mandis in the state

ਹੋਰ ਪੜ੍ਹੋ: ਨਵੀਂ ਸਰਕਾਰ ਤੋਂ ਸਾਰੇ ਖੁਸ਼ ਨੇ, ਲੋਕਾਂ ਨੂੰ ਮਹਿਸੂਸ ਹੋ ਰਿਹਾ ਕਿ CM ਸਾਡੇ ਵਿਚੋਂ ਨੇ- ਰਣਦੀਪ ਨਾਭਾ

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ 'ਆਪ' ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿੱਚ ਬੀਤੇ ਦਿਨਾਂ ਦੌਰਾਨ ਹੋਈ ਬੇਮੌਸਮੀ ਬਾਰਸ਼, ਗੜੇਮਾਰੀ ਅਤੇ ਚਲੀਆਂ ਤੇਜ਼ ਹਵਾਵਾਂ ਨਾਲ ਜਿੱਥੇ ਝੋਨੇ ਖੜੀ ਤੇ ਮੰਡੀਆਂ ਵਿੱਚ ਪਈ ਫ਼ਸਲ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਕਪਾਹ, ਗੰਨਾ ਅਤੇ ਸਬਜ਼ੀਆਂ ਵੀ ਬੁਰੀ ਤਰਾਂ ਪ੍ਰਭਾਵਿਤ ਹੋਈਆਂ ਹਨ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਦੀਆਂ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਪੱਲੇਦਾਰਾਂ ਨਾਲ ਗੱਲਬਾਤ ਕਰਕੇ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਅਤੇ ਖੜੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

AAP leaders visited mandis in the stateAAP leaders visited mandis in the state

ਹੋਰ ਪੜ੍ਹੋ: ਮਨੋਰੰਜਨ ਕਾਲੀਆ ਦਾ ਬਿਆਨ, ‘BSF ਦਾ ਦਾਇਰਾ ਵਧਣ ਨਾਲ ਪੰਜਾਬ ਹੋਵੇਗਾ ਮਜ਼ਬੂਤ'

ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ, ''ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਬੋਲੀ, ਭਰਾਈ ਅਤੇ ਚੁਕਾਈ 'ਚ ਹੋਈ ਦੇਰੀ ਕਾਰਨ ਪਈ ਫ਼ਸਲ ਮੀਂਹ ਕਾਰਨ ਖ਼ਰਾਬ ਹੋਈ ਹੈ ਅਤੇ ਕਿਸਾਨਾਂ ਨੂੰ ਜਿੱਥੇ ਮਾਨਸਿਕ ਪੀੜਾ ਸਹਾਰਨੀ ਪਈ ਹੈ, ਉੱਥੇ ਹੀ ਆਰਥਿਕ ਨੁਕਸਾਨ ਹੀ ਝੱਲਣਾ ਪੈ ਰਿਹਾ ਹੈ। ਪਹਿਲਾਂ ਝੋਨੇ ਦੇ ਖ਼ਰੀਦ 'ਚ ਅੜਿੱਕੇ ਡਾਹੇ ਗਏ ਅਤੇ ਫਿਰ ਨਮੀ ਦੀ ਵੱਧ ਮਾਤਰਾ ਨੂੰ ਬਹਾਨਾ ਬਣਾ ਕੇ ਝੋਨਾ ਖ਼ਰੀਦਣ ਵਿੱਚ ਦੇਰੀ ਕੀਤੀ ਗਈ, ਜਿਸ ਦੇ ਲਈ ਨਰਿੰਦਰ ਮੋਦੀ ਸਰਕਾਰ ਅਤੇ ਚੰਨੀ ਸਰਕਾਰ ਬਰਾਬਰ ਦੀਆਂ ਜ਼ਿੰਮੇਵਾਰ ਹਨ।''

AAP leaders visited mandis in the stateAAP leaders visited mandis in the state

ਹੋਰ ਪੜ੍ਹੋ: ਖ਼ੁਸ਼ਖ਼ਬਰੀ! ਕੈਨੇਡਾ ਸਰਕਾਰ ਨੇ ਵੈਕਸੀਨ ਪਾਸਪੋਰਟ ਦਾ ਕੀਤਾ ਐਲਾਨ, ਜਾਣੋ ਕਿਵੇਂ ਮਿਲੇਗਾ ਇਸ ਦਾ ਲਾਭ

ਸੰਧਵਾਂ ਨੇ ਕਿਹਾ ਪਿਛਲੇ ਸੀਜ਼ਨ ਵਿੱਚ ਬਾਰਦਾਣੇ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਹੋਏ ਸਨ ਅਤੇ ਹੁਣ ਝੋਨੇ 'ਚ ਜ਼ਿਆਦਾ ਨਮੀ ਦੇ ਨਾਂ 'ਤੇ ਕਿਸਾਨਾਂ ਦੀ ਫ਼ਸਲ ਨਾ ਖ਼ਰੀਦ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।'ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਭਾਵੇਂ ਖੇਤਾਂ ਵਿੱਚ ਖ਼ਰਾਬ ਹੋਵੇ ਜਾਂ ਮੰਡੀਆਂ ਵਿੱਚ ਬੈਠੇ ਕਿਸਾਨ ਪ੍ਰੇਸ਼ਾਨ ਹੋਣ ਉਨ੍ਹਾਂ ਦੀ ਕੋਈ ਸਾਰ ਨਾ ਚੰਨੀ ਸਰਕਾਰ ਅਤੇ ਨਾ ਹੀ ਨਰਿੰਦਰ ਮੋਦੀ ਸਰਕਾਰ ਲੈ ਰਹੀ ਹੈ ।

Kultar SandhwanKultar Sandhwan

ਹੋਰ ਪੜ੍ਹੋ: ਗੁਰਨਾਮ ਚੜੂਨੀ ਦਾ ਐਲਾਨ, 'ਕੱਲ੍ਹ UP ਦੇ ਸਾਰੇ ਥਾਣਿਆਂ ਅੱਗੇ ਕੀਤਾ ਜਾਵੇਗਾ ਪ੍ਰਦਰਸ਼ਨ'

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਤੀ ਕੁਦਰਤ 'ਤੇ ਨਿਰਭਰ ਰਹੀ ਹੈ। ਝੋਨੇ ਦੀ ਫ਼ਸਲ 'ਤੇ ਲਗਾਤਾਰ ਮੀਂਹ ਪੈਣ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਰਹੀ ਹੈ। ਪਰ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕਿੱੜ ਕੱਢਣ ਦੀ ਚਾਲ ਰਾਹੀਂ ਘੱਟ ਤੋਂ ਘੱਟ ਨਮੀ ਵਾਲਾ ਝੋਨਾ ਖ਼ਰੀਦਣ ਦੀ ਸ਼ਰਤ ਲਾ ਰਹੀ ਹੈ। ਜਦੋਂ ਕਿ ਜ਼ਰੂਰੀ ਹੈ ਕਿ ਝੋਨੇ ਦੀ ਨਮੀ ਦੀ ਮਾਤਰਾ ਵਿੱਚ ਛੋਟ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement