
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਮੁੱਦਾ ਕੇਂਦਰ ਅੱਗੇ ਰੱਖਣ ਦੀ ਕੀਤੀ ਅਪੀਲ
ਅੰਮ੍ਰਿਤਸਰ : ਏਅਰ ਇੰਡੀਆ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਨਾਂਦੇੜ ਅਤੇ ਇਟਲੀ ਲਈ ਆਪਣੀਆਂ ਸਿੱਧੀਆਂ ਉਡਾਣਾਂ ਦੀ ਬੁਕਿੰਗ ਬੰਦ ਕਰ ਦਿੱਤੀ ਹੈ, ਜਿਸ ਨਾਲ ਦੋ ਮੁੱਖ ਰੂਟਾਂ 'ਤੇ ਏਅਰ ਇੰਡੀਆ ਦੀਆਂ ਉਡਾਣਾਂ ਮੁਅੱਤਲ ਹੋਣ ਦੀ ਸੰਭਾਵਨਾ ਵਧ ਗਈ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਦੀ ਜਿੱਤ 'ਤੇ ਦੇਸ਼ 'ਚ ਪਟਾਕੇ ਚਲਾਏ ਗਏ, ਫਿਰ ਦੀਵਾਲੀ 'ਤੇ ਚਲਾਉਣ 'ਚ ਕੀ ਹਰਜ਼ ?:ਸਹਿਵਾਗ
ਫਲਾਈ ਅੰਮ੍ਰਿਤਸਰ ਪਹਿਲ ਦੇ ਗਲੋਬਲ ਕਨਵੀਨਰ ਸੰਮੀਪ ਸਿੰਘ ਗੁਮਟਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧਿਆਨ ਖਿੱਚਿਆ ਅਤੇ ਉਨ੍ਹਾਂ ਨੂੰ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।