'ਸੂਬੇ ਅੰਦਰ ਇੱਕ ਹੋਰ ਸੂਬਾ ਖੜ੍ਹਾ ਕਰ ਕੇ ਕੇਂਦਰ ਦੇਸ਼ ਦੇ ਸੰਘੀ ਢਾਂਚੇ ਨੂੰ ਤਹਿਸ-ਨਹਿਸ ਕਰ ਰਿਹੈ'
Published : Oct 25, 2021, 5:48 pm IST
Updated : Oct 25, 2021, 5:48 pm IST
SHARE ARTICLE
Navjot Singh Sidhu
Navjot Singh Sidhu

ਜੇ ਬੀ.ਐਸ.ਐਫ. ਨੇ ਕਿਸੇ ਆਮ ਨਾਗਰਿਕ ਨੂੰ ਚੁੱਕ ਲਿਆ ਤਾਂ ਉਸ ਦੀ ਜ਼ੁੰਮੇਵਾਰੀ ਕੌਣ ਲਏਗਾ ??

ਚੰਡੀਗੜ੍ਹ : ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੁਨਿਆਦੀ ਅੰਤਰ-ਵਿਰੋਧ ਉੱਪਰ ਉਂਗਲ ਧਰਦਿਆਂ ਪੁੱਛਿਆ ਕਿ ਬੀ.ਐਸ.ਐਫ. ਦਾ ਮਤਲਬ ਸੀਮਾ ਸੁਰੱਖਿਆ ਬਲ ਹੈ ਪਰ ਸੀਮਾ (ਬਾਰਡਰ) ਦੀ ਪਰਿਭਾਸ਼ਾ ਕੀ ਹੈ ? 50 ਕਿਲੋਮੀਟਰ ?? 'ਸੂਬੇ ਅੰਦਰ ਇੱਕ ਹੋਰ ਸੂਬਾ ਖੜ੍ਹਾ ਕਰ ਕੇ' ਕੇਂਦਰ ਦੇਸ਼ ਦੇ ਸੰਘੀ ਢਾਂਚੇ ਨੂੰ ਤਹਿਸ-ਨਹਿਸ ਕਰ ਰਿਹਾ ਹੈ।

ਪੰਜਾਬ ਅੰਦਰ ਆਪਣੀ ਖਸਤਾ ਰਾਜਨੀਤਿਕ ਹਾਲਤ ਉੱਤੇ ਪਰਦਾ ਪਾਉਣ ਅਤੇ ਚੋਣ ਪ੍ਰਕਿਰਿਆ ਨੂੰ ਤਹਿਸ-ਨਹਿਸ ਕਰਨ ਲਈ ਇਹ ਕੇਂਦਰ ਦਾ ਰਾਜਨੀਤਿਕ ਕਦਮ ਹੈ। ਸੀ.ਬੀ.ਆਈ., ਈ.ਡੀ. ਅਤੇ ਹੋਰ ਅਦਾਰਿਆਂ ਤੋਂ ਬਾਅਦ ਬੀ.ਐਸ.ਐਫ. ਨੂੰ ਵੀ ਕੇਂਦਰ ਸਰਕਾਰ ਵਿਰੋਧੀ ਪਾਰਟੀਆਂ ਦੀ ਸਰਕਾਰ ਵਾਲੇ ਸੂਬਿਆਂ ਦੀ ਖੁਦਮੁਖ਼ਤਿਆਰੀ ਵਿਚ ਦਖਲ ਦੇਣ ਲਈ ਵਰਤੇਗੀ। ਕਿਉਂਕਿ ਬੀ.ਜੇ.ਪੀ. ਪੰਜਾਬ 'ਚ ਕਦੇ ਜਿੱਤ ਨਹੀਂ ਸਕਦੀ, ਇਸ ਗੱਲ ਨੇ ਕੇਂਦਰ ਦੀ ਨੀਂਦ ਖਰਾਬ ਕੀਤੀ ਹੋਈ ਹੈ, ਇਸ ਕਰਕੇ ਉਹ ਪੰਜਾਬ ਵਿਚ ਸ਼ਾਂਤਮਈ ਚੋਣਾਂ ਨਹੀਂ ਹੋਣ ਦੇਣਾ ਚਾਹੁੰਦੇ।

Navjot SidhuNavjot Sidhu

ਕਿਉਂਕਿ ਪੰਜਾਬ ਵਿਚ ਕੋਈ ਵੀ ਬੀ.ਜੇ.ਪੀ. ਨੂੰ ਵੋਟ ਨਹੀਂ ਪਾਵੇਗਾ, ਇਸ ਲਈ ਉਹ ਬੀ.ਐਸ.ਐਫ. ਅਤੇ ਕੇਂਦਰੀ ਤਾਕਤਾਂ ਨੂੰ ਪੰਜਾਬ ਉੱਪਰ ਰਾਜ ਕਰਨ ਲਈ ਵਰਤ ਰਹੇ ਹਨ ਅਤੇ ਰਾਸ਼ਟਰਪਤੀ ਰਾਜ ਵਰਗੀ ਸਥਿਤੀ ਲਿਆਉਣਾ ਚਾਹੁੰਦੇ ਹਨ। ਇਹ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਹੀ ਕਿਉਂ ਵਾਪਰ ਰਿਹਾ ਹੈ, ਪਿਛਲੇ ਸਾਢੇ ਚਾਰ ਸਾਲਾਂ ਵਿਚ ਅਜਿਹਾ ਕਿਉਂ ਨਹੀਂ ਹੋਇਆ ? ਚੋਣ ਪ੍ਰਕਿਰਿਆ ਜੋ ਜਮਹੂਰੀਅਤ ਦਾ ਧੁਰਾ ਹੁੰਦੀ ਹੈ ਦਾ ਗਲ ਘੁੱਟਣ ਲਈ ਇਹ ਸਭ ਹੋ ਰਿਹਾ ਹੈ। ਤੁਸੀਂ ਬੇਤੁਕੇ ਆਧਾਰ 'ਤੇ ਪੰਜਾਬ ਉੱਪਰ ਆਪਣਾ ਕਬਜ਼ਾ ਕਰਨਾ ਚਾਹੁੰਦੇ ਹੋ, ਜਿੱਥੇ ਤੁਹਾਡਾ ਕੋਈ ਰਾਜਨੀਤਿਕ ਆਧਾਰ ਨਹੀਂ ਅਤੇ ਲੋਕਾਂ ਅੰਦਰ ਤੁਹਾਡੇ ਲਈ ਨਫ਼ਰਤ ਤੋਂ ਸਿਵਾਏ ਹੋਰ ਕੁੱਝ ਵੀ ਨਹੀਂ।

ਸੰਵਿਧਾਨ ਅਨੁਸਾਰ ਜਨਤਕ ਅਮਨ-ਕਾਨੂੰਨ ਦੇ ਫ਼ਲਸਰੂਪ ਆਮ ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਸਥਾਪਤ ਹੁੰਦੀ ਹੈ ਜੋ ਕਿ ਸੂਬਾ ਸਰਕਾਰ ਦੀ ਜ਼ੁੰਮੇਵਾਰੀ ਹੈ। (ਮਦ 1, ਰਾਜ ਸੂਚੀ). ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਸੂਬੇ ਦੀ ਸੰਵਿਧਾਨਿਕ ਖੁਦਮੁਖ਼ਤਿਆਰੀ ਨੂੰ ਹਥਿਆਉਣ ਵਾਲਾ ਨੋਟੀਫਿਕੇਸ਼ਨ ਜਾਰੀ ਕਰਨਾ, ਪੰਜਾਬ ਦੀ ਵਿਧਾਨ ਸਭਾ ਅਤੇ ਪੰਜਾਬ ਸਰਕਾਰ ਵਿਚ ਨਿਹਿਤ ਪੰਜਾਬ ਦੇ ਲੋਕਾਂ ਦੀਆਂ ਲੋਕਤੰਤਰਿਕ ਤਾਕਤਾਂ ਦਾ ਅਪਮਾਨ ਹੈ।

ਇਸ ਦੌਰਾਨ, ਹਾਲੇ ਤੱਕ ਭਾਰਤ ਸਰਕਾਰ ਵਲੋਂ ਸਰਕਾਰੀ ਪੱਧਰ ਉੱਪਰ ਇਨ੍ਹਾਂ ਸਵਾਲਾਂ ਸੰਬੰਧੀ  ਕੋਈ ਬਿਆਨ ਨਹੀਂ ਆਇਆ ਹੈ ਤੇ ਨਾ ਹੀ ਬੀ.ਐਸ.ਐਫ ਨੂੰ ਇਹ ਤਾਕਤਾਂ ਦੇਣ ਸੰਬੰਧੀ ਕੋਈ ਠੋਸ ਦਲੀਲ ਦਿੱਤੀ ਗਈ ਹੈ।

Navjot Singh SidhuNavjot Singh Sidhu

ਪੱਛਮ ਬੰਗਾਲ ਵਿੱਚ ਬੀ.ਐਸ.ਐਫ. ਸੁਰੱਖਿਆ ਦੇ ਨਾਮ ਉੱਤੇ ਰੋਜ਼ਾਨਾ ਦੇਸ਼ ਦੀਆਂ ਸੰਵਿਧਾਨਕ ਸੀਮਾਵਾਂ ਦੀ ਉਲੰਘਣਾ ਕਰਦੀ ਹੈ, ਪੂਰੀ ਸੰਭਾਵਨਾ ਹੈ ਕਿ ਇਵੇਂ ਹੀ ਪੰਜਾਬ ਵਿਚ ਵੀ ਤਸ਼ੱਦਦ, ਝੂਠੇ ਕੇਸ, ਧੱਕੇ ਨਾਲ ਨਜ਼ਰਬੰਦੀ, ਗ਼ੈਰਕਾਨੂੰਨੀ ਹਿਰਾਸਤ ਆਦਿ ਦੀਆਂ ਘਟਨਾਵਾਂ ਹੋਣਗੀਆਂ। ਪੱਛਮ ਬੰਗਾਲ ਸਰਕਾਰ ਨੇ ਪਿਛਲੇ 5 ਸਾਲਾਂ ਵਿੱਚ ਬੀ.ਐਸ.ਐਫ. ਉੱਪਰ ਅਣਮਨੁੱਖੀ ਤਸ਼ੱਦਦ ਦੇ 240, ਗ਼ੈਰਕਾਨੂੰਨੀ ਸਜਾ-ਏ-ਮੌਤ ਦੇ 60 ਅਤੇ ਜਬਰਨ ਗੁੰਮਸ਼ੁਦਗੀ ਦੇ 8 ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਵਿਚੋਂ 33 ਮਾਮਲਿਆਂ ਵਿੱਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਪੀੜਿਤਾਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਮੁਆਵਜ਼ਾ ਦੇਣ ਦੀ ਸਿਫ਼ਾਰਸ਼ ਕੀਤੀ ਹੈ।

ਬੰਗਾਲ ਵਿਚ ਅਜਿਹੇ ਬਹੁਤ ਸਾਰੇ ਮਾਮਲੇ ਹਨ, ਜਿਨ੍ਹਾਂ ਵਿਚ ਬੀ.ਐਸ.ਐਫ. ਨੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਸਥਾਨਕ ਪੁਲਿਸ ਨੂੰ ਇਤਲਾਹ ਹੀ ਨਹੀਂ ਕੀਤਾ। ਇਸ ਗੱਲ ਦਾ ਕੋਈ ਭਰੋਸਾ ਨਹੀਂ ਹੈ ਕਿ ਬੀ.ਐਸ.ਐਫ. ਗ੍ਰਿਫ਼ਤਾਰ ਵਿਅਕਤੀ 24 ਘੰਟਿਆਂ ਦੇ ਅੰਦਰ-ਅੰਦਰ ਸਥਾਨਕ ਪੁਲਿਸ ਨੂੰ ਸੌਂਪ ਦੇਵੇਗੀ। ਯੂ.ਪੀ. ਪੁਲਿਸ ਨੇ ਬਿਨਾਂ ਕਿਸੇ ਜ਼ਾਇਜ ਆਧਾਰ ਦੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵੀ 60 ਘੰਟੇ ਗ਼ੈਰਕਾਨੂੰਨੀ ਹਿਰਾਸਤ ਵਿਚ ਰੱਖਿਆ। ਜੇ ਬੀ.ਐਸ.ਐਫ. ਨੇ ਕਿਸੇ ਆਮ ਨਾਗਰਿਕ ਨੂੰ ਚੁੱਕ ਲਿਆ ਤਾਂ ਉਸ ਦੀ ਜ਼ਿਮੇਵਾਰੀ ਕੌਣ ਲਏਗਾ ??

Navjot SidhuNavjot Sidhu

ਬੀ.ਜੇ.ਪੀ. ਰਾਸ਼ਟਰੀ ਸੁਰੱਖਿਆ ਦੇ ਨਾਮ ਉੱਪਰ ਪੰਜਾਬ ਸਿਰ ਰਾਸ਼ਟਰਪਤੀ ਰਾਜ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸੇ ਬਹਾਨੇ ਪੰਜਾਬੀਆਂ ਨੂੰ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰੇਗੀ। ਜੇਕਰ ਇਹ ਰਾਸ਼ਟਰ ਹਿੱਤ ਵਿਚ ਹੈ ਤਾਂ ਇਸਨੂੰ ਕਰਨ ਦਾ ਸਭ ਤੋਂ ਬੇਹਤਰ ਲੋਕਤੰਤਰਿਕ ਤਰੀਕਾ ਇਹ ਹੈ ਕਿ ਸੂਬਿਆਂ ਨੂੰ ਭਰੋਸੇ ਵਿਚ ਲੈਂਦਿਆਂ ਉਨ੍ਹਾਂ ਦੀ ਸਹਿਮਤੀ ਲੈਣੀ ਚਾਹੀਦੀ ਹੈ ਕਿ ਚੁੱਕੇ ਜਾ ਰਹੇ ਕਦਮ ਸੂਬੇ ਅਤੇ ਰਾਸ਼ਟਰ ਦੇ ਹਿੱਤ ਵਿਚ ਹਨ।

ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਰਾਜਨੀਤਿਕ ਪਾਰਟੀਆਂ ਨੂੰ ਇਕੱਠੀਆਂ ਹੋ ਕੇ ਵਿਧਾਨ ਸਭਾ ਤੇ ਪਾਰਲੀਮੈਂਟ ਦੀ ਸੰਵਿਧਾਨਕ ਤਾਕਤ ਦੁਆਰਾ, ਅਤੇ ਅਦਾਲਤਾਂ ਵਿਚ ਜਾ ਕੇ … ਸੱਤਿਆਗ੍ਰਹਿ ਲੜਨ ਲਈ ਹਰ ਢੰਗ ਨਾਲ ਆਪਣੇ ਅਧਿਕਾਰਾਂ ਦੀ ਰੱਖਿਆ ਵਾਸਤੇ ਕੇਂਦਰ ਦੁਆਰਾ ਅਸੰਵੈਧਾਨਿਕ ਕਾਰਵਾਈਆਂ ਨਾਲ ਸੂਬਿਆਂ ਦੇ ਵਿਧਾਨਕ ਅਤੇ ਕਾਰਜਕਾਰੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਵਿਰੁੱਧ ਲੜਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement