
ਸਾਰੀਆਂ ਪਾਰਟੀਆਂ ਨੇ ਇਹ ਫ਼ੈਸਲਾ ਲਿਆ ਕਿ ਕੇਂਦਰ ਦੇ ਇਸ ਫੈਸਲੇ ਵਿਰੁੱਧ ਇਕਜੁਟ ਹੋ ਕੇ ਸੰਘਰਸ਼ ਕੀਤਾ ਜਾਵੇਗਾ।
ਚੰਡੀਗੜ੍ਹ: ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ 50 ਕਿਲੋਮੀਟਰ ਤੱਕ ਵਧਾਉਣ ਦੇ ਫੈਸਲੇ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿਚ ਭਾਜਪਾ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਸ਼ਾਮਲ ਹੋਈਆਂ।
CM Charanjit Singh Channi
ਸਾਰੀਆਂ ਪਾਰਟੀਆਂ ਨੇ ਇਹ ਫ਼ੈਸਲਾ ਲਿਆ ਕਿ ਕੇਂਦਰ ਦੇ ਇਸ ਫੈਸਲੇ ਵਿਰੁੱਧ ਇਕਜੁਟ ਹੋ ਕੇ ਸੰਘਰਸ਼ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਗਈ ਹੈ। ਜੇਕਰ ਕੋਈ ਹੱਲ੍ਹ ਨਹੀਂ ਨਿਕਲਿਆ ਤਾਂ ਵਿਧਾਨ ਸਭ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ।
BSF
ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਐਮ ਚੰਨੀ ਨੇ ਕਿਹਾ,''ਇਹ ਮੀਟਿੰਗ ਕੇਂਦਰ ਵਲੋਂ BSF ਦਾ ਅਧਿਕਾਰ ਖੇਤਰ ਵਧਾਏ ਜਾਣ ਦਾ ਮਸਲਾ ਵਿਚਾਰਨ ਲਈ ਸੱਦੀ ਗਈ ਸੀ। ਅਸੀਂ ਸਾਰੀਆਂ ਪਾਰਟੀਆਂ ਨੇ ਇਹ ਫ਼ੈਸਲਾ ਲਿਆ ਹੈ ਕਿ ਇਸ ਨੋਟੀਫਿਕੇਸ਼ਨ ਦੇ ਵਿਰੁੱਧ ਇਕਜੁਟ ਰਹਿ ਕੇ ਸੰਘਰਸ਼ ਕਰਾਂਗੇ। ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਹੈ। ਜੇਕਰ ਕੋਈ ਹੱਲ੍ਹ ਨਹੀਂ ਨਿਕਲਦਾ ਤਾਂ ਵਿਧਾਨ ਸਭ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ”।