ਮਾਨਸਾ ਦੇ ਸਰਬਪੱਖੀ ਵਿਕਾਸ ਲਈ ਹਰ 15 ਦਿਨਾਂ ਬਾਅਦ ਕੀਤੀ ਜਾਵੇਗੀ ਸਮੀਖਿਆ ਮੀਟਿੰਗ: ਰਾਜਾ ਵੜਿੰਗ
Published : Oct 25, 2021, 7:09 pm IST
Updated : Oct 25, 2021, 7:09 pm IST
SHARE ARTICLE
Amarinder Singh Raja Warring in Review Meeting
Amarinder Singh Raja Warring in Review Meeting

ਰਾਜਾ ਵੜਿੰਗ ਨੇ ਅਧਿਕਾਰੀਆਂ ਅਤੇ ਵੱਖ-ਵੱਖ ਨੁਮਾਇੰਦਿਆਂ ਨਾਲ ਕੀਤੀ ਵਿਸਥਾਰਤ ਮੀਟਿੰਗ

ਚੰਡੀਗੜ੍ਹ/ਮਾਨਸਾ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਵੜਿੰਗ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹਰੇਕ ਨੁਮਾਇੰਦੇ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ।

Amarinder Singh Raja Warring in Review MeetingAmarinder Singh Raja Warring in Review Meeting

ਰਾਜਾ ਵੜਿੰਗ ਨੇ ਕਿਹਾ ਕਿ ਜਿਥੇ ਟਰਾਂਸਪੋਰਟ ਵਿਭਾਗ ਦੀ ਸਮੁੱਚੀ ਕਾਰਜਸ਼ੈਲੀ ਦਾ ਯੋਜਨਾਬੱਧ ਤਰੀਕੇ ਨਾਲ ਸੁਧਾਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਮਾਨਸਾ ਜ਼ਿਲ੍ਹੇ ਵਿੱਚ ਹਰੇਕ ਕਿਸਮ ਦੀਆਂ ਸੁਵਿਧਾਵਾਂ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਢੁਕਵੇਂ ਕਦਮ ਚੁੱਕ ਰਹੇ ਹਨ।

Amarinder Singh Raja Warring in Review MeetingAmarinder Singh Raja Warring in Review Meeting

ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੂੰ ਆਖਿਆ ਕਿ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਨਿਯਮਤ ਤੌਰ ਉੱਤੇ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਬਕਾਇਆ ਕੰਮਾਂ ਬਾਰੇ ਜਾਇਜ਼ਾ ਲਿਆ ਜਾਵੇਗਾ।

Amarinder Singh Raja Warring in Review MeetingAmarinder Singh Raja Warring in Review Meeting

ਕੈਬਨਿਟ ਮੰਤਰੀ ਵੜਿੰਗ, ਜਿਨ੍ਹਾਂ ਨੂੰ ਮਾਨਸਾ ਜ਼ਿਲ੍ਹੇ ਦਾ ਇੰਚਾਰਜ ਵੀ ਲਗਾਇਆ ਗਿਆ ਹੈ, ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਿਹਤ, ਸਿੱਖਿਆ ਸਮੇਤ ਹੋਰ ਸੁਵਿਧਾਵਾਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਉਹ ਲੈਂਦੇ ਰਹਿਣਗੇ ਅਤੇ ਸਰਕਾਰੀ ਕੰਮ-ਕਾਜ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਮੀਟਿੰਗ ਦੌਰਾਨ ਵੱਖ-ਵੱਖ ਨੁਮਾਇੰਦਿਆਂ ਨੇ ਸੀਵਰੇਜ, ਸਫਾਈ, ਸੜਕਾਂ, ਮੋਟਰ ਕੁਨੈਕਸ਼ਨਾਂ, ਮਗਨਰੇਗਾ ਆਦਿ ਸਬੰਧੀ ਦਰਪੇਸ਼ ਮਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕੈਬਨਿਟ ਮੰਤਰੀ ਨੇ ਇਨ੍ਹਾਂ ਮਸਲਿਆਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। 

Amarinder Singh Raja WarringAmarinder Singh Raja Warring

ਇਸ ਦੌਰਾਨ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪ੍ਰੇਮ ਮਿੱਤਲ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਵਾਈਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਰਾਮ ਸਿੰਘ ਸਰਦੂਲਗੜ੍ਹ, ਸੀਨੀਅਰ ਆਗੂ ਡਾ. ਮੰਜੂ ਬਾਂਸਲ, ਸੀਨੀਅਰ ਆਗੂ ਰਣਜੀਤ ਕੌਰ ਭੱਟੀ, ਪ੍ਰਧਾਨ ਨਗਰ ਕੌਂਸਲ ਮਾਨਸਾ ਜਸਵੀਰ ਕੌਰ, ਪ੍ਰਧਾਨ ਨਗਰ ਪੰਚਾਇਤ ਭੀਖੀ ਵਿਨੋਦ ਸਿੰਗਲਾ ਅਤੇ ਕਾਂਗਰਸੀ ਆਗੂ ਚੁਸ਼ਪਿੰਦਰਬੀਰ ਚਹਿਲ, ਗੁਰਪ੍ਰੀਤ ਸਿੰਘ ਵਿੱਕੀ, ਕੁਲਵੰਤ ਰਾਏ ਸਿੰਗਲਾ, ਮਾਈਕਲ ਗਾਗੋਵਾਲ, ਬਲਵਿੰਦਰ ਨਾਰੰਗ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ.  ਸੰਦੀਪ ਕੁਮਾਰ ਗਰਗ, ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਜੇ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement