ਗੁਰੂ ਨਾਨਕ ਦੇਵ ਜੀ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਧਰਨਾ ਪ੍ਰਦਰਸ਼ਨ
Published : Oct 25, 2021, 12:20 pm IST
Updated : Oct 25, 2021, 12:20 pm IST
SHARE ARTICLE
Samrala Chowk Protest
Samrala Chowk Protest

ਗੁਰੂ ਨਾਨਕ ਦੇਵ ਜੀ ਖਿਲਾਫ਼ ਗਲਤ ਟਿੱਪਣੀ ਕਰਨ ਵਾਲੇ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਤੇ ਹੋਰ ਭਾਈਚਾਰੇ ਦੇ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ

ਲੁਧਿਆਣਾ (ਰਾਜਵਿੰਦਰ ਸਿੰਘ): ਸ੍ਰੀ ਗੁਰੂ ਨਾਨਕ ਦੇਵ ਜੀ ਖਿਲਾਫ਼ ਗਲਤ ਟਿੱਪਣੀ ਕਰਨ ਵਾਲੇ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸਮਰਾਲਾ ਚੌਂਕ ਵਿਖੇ ਸਿੱਖ ਜਥੇਬੰਦੀਆਂ ਅਤੇ ਵੱਖ-ਵੱਖ ਭਾਈਚਾਰੇ ਦੇ ਲੋਕਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਸਿੱਖਾਂ ਤੋਂ ਇਲਾਵਾ ਮੁਸਲਿਮ ਭਾਈਚਾਰੇ ਦੇ ਲੋਕ ਵੀ ਸ਼ਾਮਲ ਹਨ।

Samrala Chowk ProtestSamrala Chowk Protest

ਹੋਰ ਪੜ੍ਹੋ: ਭਾਰਤ ਦੇ ਮੈਚ ਹਾਰਨ ਤੋਂ ਬਾਅਦ ਕਾਲਜ ‘ਚ ਹੰਗਾਮਾ, ਕਸ਼ਮੀਰੀ ਵਿਦਿਆਰਥੀਆਂ ਨਾਲ ਕੀਤੀ ਗਈ ਕੁੱਟਮਾਰ

ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਜਦੋਂ ਤੱਕ ਅਨਿਲ ਅਰੋੜਾ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਇਨਸਾਫ ਦੀ ਮੰਗ ਲਈ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਮਾਜ ਵਿਚ ਕਈ ਅਜਿਹੇ ਲੋਕ ਹਨ ਜੋ ਗੁਰੂਆਂ ਬਾਰੇ ਗਲਤ ਬੋਲ ਕੇ ਅਪਣਾ ਨਾਂਅ ਚਮਕਾਉਣਾ ਚਾਹੁੰਦੇ ਹਨ।

Samrala Chowk ProtestSamrala Chowk Protest

ਹੋਰ ਪੜ੍ਹੋ: ਮਹਾਮਾਰੀ ਅਜੇ ਖ਼ਤਮ ਨਹੀਂ ਹੋਈ, ਇਹ ਉਦੋਂ ਹੀ ਖ਼ਤਮ ਹੋਵੇਗੀ ਜਦੋਂ ਦੁਨੀਆ ਚਾਹੇਗੀ- WHO ਮੁਖੀ

ਅਜਿਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤਾਂ ਨਾਲ ਨਜਿੱਠਣ ਲਈ ਹਿੰਦੂ, ਮੁਸਲਿਮ ਅਤੇ ਸਿੱਖ ਭਰਾਵਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਪ੍ਰਦਰਸ਼ਨ ਵਿਚ ਪਹੁੰਚੇ ਸਿੱਖਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਨਾਲ ਆਮ ਲੋਕਾਂ ਦੇ ਹਿਰਦੇ ਵਲੂੰਧਰੇ ਜਾ ਰਹੇ ਹਨ।

Samrala Chowk ProtestSamrala Chowk Protest

ਹੋਰ ਪੜ੍ਹੋ: ਕੋਰੋਨਾ ਦੀਆਂ ਦੋਵੇਂ ਖ਼ੁਰਾਕਾਂ ਲੈ ਚੁੱਕੇ ਵਿਦੇਸ਼ੀ ਯਾਤਰੀਆਂ ਨੂੰ ਨਹੀਂ ਹੋਣਾ ਪਵੇਗਾ ਇਕਾਂਤਵਾਸ

ਪ੍ਰਸ਼ਾਸਨ ਨੂੰ ਅਜਿਹੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਿੱਖਾਂ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਜਗਤ ਗੁਰੂ ਅਤੇ ਸਾਰਿਆਂ ਦੇ ਸਾਂਝੇ ਗੁਰੂ ਹਨ, ਉਹਨਾਂ ਖਿਲਾਫ਼ ਅਜਿਹੀਆਂ ਬਿਆਨਬਾਜ਼ੀਆਂ ਕਰਨ ਵਾਲਿਆਂ  ਨੂੰ ਸਬਕ ਸਿਖਾਉਣ ਦੀ ਲੋੜ ਹੈ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ।

Samrala Chowk ProtestSamrala Chowk Protest

ਹੋਰ ਪੜ੍ਹੋ: ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸਿੱਖਾਂ ਨੇ ਦੱਸਿਆ ਕਿ ਉਹਨਾਂ ਨੇ ਪ੍ਰਸ਼ਾਸਨ ਨੂੰ ਚਾਰ ਦਿਨ ਦਾ ਸਮਾਂ ਦਿੱਤਾ ਸੀ ਪਰ ਹੁਣ ਤੱਕ ਗ੍ਰਿਫ਼ਤਾਰੀ ਨਹੀਂ ਹੋਈ। ਜੇ ਹੁਣ ਵੀ ਕਾਰਵਾਈ ਨਾ ਹੋਈ ਤਾਂ ਸੀਐਮ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਭਾਰੀ ਸੰਖਿਆ ਵਿਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement