
ਫ਼ਾਇਰ ਬ੍ਰਿਗੇਡ ਨੇ ਪਾਇਆ ਅੱਗ 'ਤੇ ਕਾਬੂ
ਮੋਗਾ: ਨਵਾਂ ਸ਼ਹਿਰ ਸਥਿਤ ਲਕਸ ਗਾਰਮੈਂਟ ਦੇ ਸ਼ੋਅਰੂਮ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਦੁਕਾਨ ਵਿਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਦੁਕਾਨਦਾਰ ਨੇ ਦੁਕਾਨ 'ਚ ਜੋਤ ਜਗਾਈ ਸੀ ਜਿਸ ਕਾਰਨ ਅੱਗ ਲੱਗ ਗਈ ਅਤੇ ਪੂਰੀ ਦੁਕਾਨ ਨੂੰ ਆਪਣੀ ਲਪੇਟ 'ਚ ਲੈ ਲਿਆ।
ਦੁਕਾਨ 'ਚ ਰੱਖੇ ਰੈਡੀਮੇਡ ਕੱਪੜੇ ਸੜ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਫ਼ਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਫਿਰ ਵੀ ਦੁਕਾਨਦਾਰ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ।