
ਪੁਲਿਸ ਵੱਲੋਂ ਪੰਜਾਬ ਹਰਿਆਣਾ ਅਤੇ ਰਾਜਸਥਾਨ ਨੂੰ ਜੋੜਨ ਵਾਲੀ ਬਠਿੰਡਾ ਡੱਬਵਾਲੀ ਸੜਕ ਦੇ ਇੰਟਰ ਸਟੇਟ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ
ਬਠਿੰਡਾ: ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵੱਲੋਂ ਲਗਾਏ ਗਏ ਇੰਟਰਸਟੇਟ ਨਾਕੇ ’ਤੇ ਪੁਲਿਸ ਚੌਂਕੀ ਪਥਰਾਲਾ ਵੱਲੋਂ ਤਿੰਨ ਨੌਜਵਾਨਾਂ ਤੋਂ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਸਕਾਰਪੀਓ ਸਵਾਰ ਇਹ 3 ਨੌਜਵਾਨ ਪੰਜਾਬ ਦੇ ਹੁਸ਼ਿਆਰਪੁਰ, ਤਰਨਤਾਰਨ ਅਤੇ ਜੰਮੂ ਅਤੇ ਕਸ਼ਮੀਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਅਤੇ ਬਠਿੰਡਾ ਪੁਲਿਸ ਵੱਲੋਂ ਹੈਰੋਇਨ ਦੀ ਇਹ ਪਹਿਲੀ ਵੱਡੀ ਰਿਕਵਰੀ ਹੈ। ਪੁਲਿਸ ਨੇ ਤਿੰਨੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਖਿਲਾਫ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵੱਲੋਂ ਪੰਜਾਬ ਹਰਿਆਣਾ ਅਤੇ ਰਾਜਸਥਾਨ ਨੂੰ ਜੋੜਨ ਵਾਲੀ ਬਠਿੰਡਾ ਡੱਬਵਾਲੀ ਸੜਕ ਦੇ ਇੰਟਰ ਸਟੇਟ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ, ਇਸ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਗੱਡੀ ਵਿੱਚੋਂ ਤਿੰਨ ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਹੈ।