
ਤਲਾਸ਼ੀ ਮੁਹਿੰਮ ਜਾਰੀ
ਅੰਮ੍ਰਿਤਸਰ: ਭਾਰਤ-ਪਾਕਿ ਸਰਹੱਦ 'ਤੇ ਡਰੋਨਾਂ ਦੀ ਆਵਾਜਾਈ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਸਮੱਗਲਰਾਂ ਵੱਲੋਂ ਡਰੋਨਾਂ ਰਾਹੀਂ ਖੁੱਲ੍ਹੇਆਮ ਨਸ਼ਾ ਅਤੇ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਤਿਉਹਾਰ ਵਾਲੇ ਦਿਨ ਵੀ ਤਸਕਰ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆਏ। ਦਰਅਸਲ, ਦੀਵਾਲੀ ਦੀ ਰਾਤ ਭਾਰਤ-ਪਾਕਿ ਸਰਹੱਦ 'ਤੇ ਤਿੰਨ ਵਾਰ ਡਰੋਨ ਦੀ ਆਵਾਜਾਈ ਦੇਖੀ ਗਈ ਸੀ।
ਰਾਤ 10 ਤੋਂ 12 ਦੇ ਵਿਚਕਾਰ ਤਿੰਨ ਵਾਰ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਗੋਲੀਬਾਰੀ ਕੀਤੀ। ਜਿਸ ਵਿੱਚ ਡਰੋਨ ਪਾਕਿਸਤਾਨ ਵੱਲ ਜਾਣ ਵਿੱਚ ਕਾਮਯਾਬ ਹੋ ਗਿਆ। ਘਟਨਾ ਅੰਮ੍ਰਿਤਸਰ ਦੇ ਰਮਦਾਸ ਥਾਣੇ ਅਧੀਨ ਪੈਂਦੇ ਬੀ.ਐਸ.ਐਫ ਦੀ ਬੀਓਪੀ ਚੰਡੀਗੜ੍ਹ ਦੀ ਦੱਸੀ ਜਾ ਰਹੀ ਹੈ। ਫਿਲਹਾਲ ਜਵਾਨਾਂ ਅਤੇ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।