ਦੀਵਾਲੀ ਮੌਕੇ ਜਗਾਈ ਜੋਤ ਨਾਲ ਘਰ ਵਿਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
Published : Oct 25, 2022, 12:18 pm IST
Updated : Oct 25, 2022, 12:18 pm IST
SHARE ARTICLE
Fire in Jalandhar
Fire in Jalandhar

ਹਾਦਸਾ ਇੰਨਾ ਭਿਆਨਕ ਸੀ ਕਿ ਘਰ ਦੇ ਲੋਕਾਂ ਨੂੰ ਸਾਮਾਨ ਬਾਹਰ ਕੱਢਣ ਦਾ ਮੌਕਾ ਵੀ ਨਹੀਂ ਮਿਲਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾਇਆ।

 

ਜਲੰਧਰ: ਦੀਵਾਲੀ ਮੌਕੇ ਸੂਬੇ ਵਿਚ ਕਈ ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ। ਇਸ ਦੌਰਾਨ ਜਲੰਧਰ 'ਚ ਦੇਰ ਰਾਤ ਇਕ ਘਰ ਨੂੰ ਭਿਆਨਕ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਹਾਦਸਾ ਸ਼ਹਿਰ ਦੇ ਨਕੋਦਰ ਰੋਡ 'ਤੇ ਨਿਊ ਸਿਰਜਗੰਜ ਵਿਖੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਘਰ ਦੇ ਲੋਕਾਂ ਨੂੰ ਸਾਮਾਨ ਬਾਹਰ ਕੱਢਣ ਦਾ ਮੌਕਾ ਵੀ ਨਹੀਂ ਮਿਲਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾਇਆ।

ਹਾਲਾਂਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਦੀ ਰਾਤ ਪੂਜਾ ਦੌਰਾਨ ਜਗਾਈ ਗਈ ਜੋਤ ਕਾਰਨ ਘਰ 'ਚ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਘਰ ਦੇ ਲੋਕ ਵੀ ਸਾਮਾਨ ਬਾਹਰ ਨਹੀਂ ਕੱਢ ਸਕੇ। ਘਰ ਦੇ ਲੋਕਾਂ ਨੇ ਪਹਿਲਾਂ ਵੀ ਆਪਣੇ ਪੱਧਰ 'ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਅੱਗ ਸ਼ਾਂਤ ਹੋਣ ਦੀ ਬਜਾਏ ਵਧਦੀ ਗਈ।

ਇਸ ਤੋਂ ਬਾਅਦ ਮੌਕੇ 'ਤੇ ਲੋਕ ਇਕੱਠੇ ਹੋ ਗਏ। ਵਾਰਡ ਦੇ ਕੌਂਸਲਰ ਵੀ ਮੌਕੇ ’ਤੇ ਪਹੁੰਚ ਗਏ। ਉਹਨਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਮੌਕੇ ’ਤੇ ਬੁਲਾਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਪਾਣੀ ਦੀਆਂ ਬੁਛਾੜਾਂ ਪਾ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਬੁਝਾਉਣ ਲਈ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਘਰ ਵਿਚ ਲੱਗੀ ਅੱਗ ਦਾ ਕਾਰਨ ਘਰ ਵਾਲੇ ਹੀ ਦੱਸ ਰਹੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement