
ਨੌਜਵਾਨ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕਾਦੀਆਂ ਵਜੋਂ ਹੋਈ ਹੈ।
ਬਟਾਲਾ: ਦੀਵਾਲੀ ਮੌਕੇ ਜ਼ਿਲ੍ਹੇ ਦੇ ਪਿੰਡ ਕਾਦੀਆਂ ਰਾਜਪੂਤਾਂ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕਾਦੀਆਂ ਵਜੋਂ ਹੋਈ ਹੈ। ਇਸ ਸਬੰਧੀ ਗੱਲ ਕਰਦਿਆਂ ਥਾਣਾ ਘਣੀਏ ਕੇ ਬਾਂਗਰ ਦੇ ਐੱਸਆਈ ਹਰਵਿੰਦਰ ਸਿੰਘ ਅਤੇ ਏਐੱਸਆਈ ਹਰਦੀਪ ਸਿੰਘ ਨੇ ਦੱਸਿਆ ਕਿ ਰਜਿੰਦਰ ਸਿੰਘ ਨਸ਼ੇ ਦਾ ਆਦੀ ਸੀ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਰਹਿਣ ਵਾਲੇ ਪਵਨ ਮਸੀਹ ਪੁੱਤਰ ਪ੍ਰਕਾਸ਼ ਮਸੀਹ ਨੇ ਰਾਜਿੰਦਰ ਸਿੰਘ ਨੂੰ ਖੇਤਾਂ ਵਿਚ ਲਿਜਾ ਕੇ ਨਸ਼ੇ ਦੀ ਓਵਰਡੋਜ਼ ਦੇ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਗੁਰਬਿੰਦਰ ਸਿੰਘ ਦੇ ਬਿਆਨਾਂ ’ਤੇ ਪਵਨ ਮਸੀਹ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।