ਚੰਡੀਗੜ੍ਹ ’ਚ ਦੀਵਾਲੀ ਦੀ ਰਾਤ ਨੌਜਵਾਨ ਦੀ ਹੱਤਿਆ, ਝਗੜੇ ਤੋਂ ਬਾਅਦ ਛਾਤੀ 'ਚ ਮਾਰਿਆ ਚਾਕੂ
Published : Oct 25, 2022, 2:03 pm IST
Updated : Oct 25, 2022, 2:04 pm IST
SHARE ARTICLE
Youth killed on Diwali night in Chandigarh
Youth killed on Diwali night in Chandigarh

ਦੀਵਾਲੀ ਵਾਲੀ ਰਾਤ ਕੁਲਦੀਪ ਦਾ ਝਗੜਾ ਹੋਇਆ ਸੀ। ਉਸ ਦੇ ਭਰਾ ਅਭਿਸ਼ੇਕ ਅਤੇ ਦੋਸਤ ਸਹਿਵਾਗ ਨਾਲ ਵੀ ਮੁਲਜ਼ਮਾਂ ਨੇ ਕੁੱਟਮਾਰ ਕੀਤੀ।

 

ਚੰਡੀਗੜ੍ਹ: ਦੀਵਾਲੀ ਦੀ ਰਾਤ ਚੰਡੀਗੜ੍ਹ ਦੇ ਮੌਲੀਜਾਗਰਾਂ ਵਿਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਿੰਡ ਮੌਲੀ ਵਿਚ ਰਾਤ ਕਰੀਬ 12.30 ਵਜੇ ਵਾਪਰੀ। ਮ੍ਰਿਤਕ ਦੀ ਪਛਾਣ ਕੁਲਦੀਪ ਸ਼ਰਮਾ (26) ਵਾਸੀ ਬਲਟਾਣਾ (ਮੁਹਾਲੀ) ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਅਭਿਸ਼ੇਕ ਦੀ ਸ਼ਿਕਾਇਤ ’ਤੇ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਵਾਲੀ ਰਾਤ ਕੁਲਦੀਪ ਦਾ ਝਗੜਾ ਹੋਇਆ ਸੀ। ਉਸ ਦੇ ਭਰਾ ਅਭਿਸ਼ੇਕ ਅਤੇ ਦੋਸਤ ਸਹਿਵਾਗ ਨਾਲ ਵੀ ਮੁਲਜ਼ਮਾਂ ਨੇ ਕੁੱਟਮਾਰ ਕੀਤੀ।

ਗੰਭੀਰ ਰੂਪ ਨਾਲ ਜ਼ਖਮੀ ਸਹਿਵਾਗ ਦਾ ਸੈਕਟਰ 32 ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਉਸ ਦੀ ਪਿੱਠ ਵਿਚ ਛੁਰਾ ਮਾਰਿਆ ਗਿਆ ਹੈ। ਇਸ ਦੇ ਨਾਲ ਹੀ ਅਭਿਸ਼ੇਕ ਦੇ ਸਿਰ 'ਤੇ ਇੱਟ ਨਾਲ ਵਾਰ ਕੀਤਾ ਗਿਆ ਹੈ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਭਿਸ਼ੇਕ ਨੇ ਬਿਆਨ ਦਰਜ ਕਰਵਾਏ। ਜਿਸ ਤੋਂ ਬਾਅਦ ਕੁੱਲ 4 ਦੋਸ਼ੀਆਂ 'ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਮੌਲੀ ਜਾਗਰਾਂ ਥਾਣਾ ਇੰਚਾਰਜ ਜੈਬੀਰ ਰਾਣਾ ਨੇ ਦੱਸਿਆ ਕਿ ਲੜਕੇ ਸਥਾਨਕ ਨੌਜਵਾਨ ਹਨ ਅਤੇ ਜਲਦੀ ਹੀ ਉਹਨਾਂ ਨੂੰ ਫੜ ਲਿਆ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਝਗੜੇ ਦੇ ਕਾਰਨਾਂ ਦਾ ਵੀ ਪਤਾ ਲਗਾ ਰਹੀ ਹੈ। ਉਹਨਾਂ ਦੱਸਿਆ ਕਿ ਅਭਿਸ਼ੇਕ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਸ ਦੇ ਨਾਲ ਹੀ ਸਹਿਵਾਗ ਦਾ ਇਲਾਜ ਚੱਲ ਰਿਹਾ ਹੈ।

ਆਪਣੇ ਬਿਆਨਾਂ 'ਚ ਅਭਿਸ਼ੇਕ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਦੀਪ ਨਾਲ ਰਾਤ ਸਮੇਂ ਪਿੰਡ ਮੌਲੀ ਸਥਿਤ ਆਪਣੀ ਮਾਸੀ ਦੇ ਘਰ ਆਇਆ ਹੋਇਆ ਸੀ। ਜਦੋਂ ਉਹ ਰਾਤ ਨੂੰ ਘਰ ਵਾਪਸ ਜਾਣ ਲੱਗਿਆ ਤਾਂ ਉਸ ਦੇ ਦੋ ਦੋਸਤ ਦੀਪੂ ਅਤੇ ਸਹਿਵਾਗ ਪਾਰਕ ਨੇੜੇ ਮਿਲੇ। ਉਹ ਉਹਨਾਂ ਨਾਲ ਬੈਠ ਕੇ ਗੱਲਬਾਤ ਕਰ ਰਿਹਾ ਸੀ। ਅਭਿਸ਼ੇਕ ਨੇ ਦੱਸਿਆ ਕਿ ਇਸ ਦੌਰਾਨ ਉਸ ਦੇ ਭਰਾ ਕੁਲਦੀਪ ਦੀ ਪਾਰਕ 'ਚ ਹੀ ਖੜ੍ਹੇ 4 ਨੌਜਵਾਨਾਂ ਨਾਲ ਬਹਿਸ ਹੋ ਗਈ।  

ਮੁਲਜ਼ਮ ਨੇ ਉਸ ਦੇ ਭਰਾ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਜਦੋਂ ਅਭਿਸ਼ੇਕ ਅਤੇ ਉਸ ਦਾ ਦੋਸਤ ਸਹਿਵਾਗ ਉਸ ਨੂੰ ਛੁਡਵਾਉਣ ਗਏ ਤਾਂ ਇਕ ਦੋਸ਼ੀ ਨੇ ਅਭਿਸ਼ੇਕ ਦੇ ਸਿਰ 'ਤੇ ਇੱਟ ਨਾਲ ਵਾਰ ਕਰ ਦਿੱਤਾ। ਇਸ ਦੇ ਨਾਲ ਹੀ ਦੂਜੇ ਮੁਲਜ਼ਮਾਂ ਨੇ ਉਸ ਦੇ ਭਰਾ ਕੁਲਦੀਪ ਦੀ ਛਾਤੀ ’ਤੇ ਚਾਕੂ ਮਾਰ ਦਿੱਤਾ। ਦੋਸ਼ੀ ਸਹਿਵਾਗ ਦੀ ਪਿੱਠ 'ਚ ਛੁਰਾ ਮਾਰ ਕੇ ਫਰਾਰ ਹੋ ਗਿਆ।

ਅਭਿਸ਼ੇਕ ਦਾ ਦੋਸਤ ਦੀਪੂ ਜ਼ਖ਼ਮੀ ਦੋਸਤਾਂ ਨੂੰ ਆਪਣੀ ਕਾਰ ਵਿਚ ਪੰਚਕੂਲਾ ਦੇ ਸੈਕਟਰ 6 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲੈ ਗਿਆ। ਇੱਥੇ ਡਾਕਟਰਾਂ ਨੇ ਕੁਲਦੀਪ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਸਹਿਵਾਗ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਸੈਕਟਰ 32 ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement