Chandigarh new advisor: ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਨਵੇਂ ਸਲਾਹਕਾਰ ਨੂੰ ਨਿਯੁਕਤ ਕਰਨ ਦੀ ਕਵਾਇਦ ਸ਼ੁਰੂ
Published : Oct 25, 2023, 12:32 pm IST
Updated : Oct 25, 2023, 12:47 pm IST
SHARE ARTICLE
Banwarilal Purohit
Banwarilal Purohit

Chandigarh new advisor: ਦਿੱਲੀ ਅਤੇ ਅਰੁਣਾਚਲ ਪ੍ਰਦੇਸ਼ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਨਾਂ ਸਭ ਤੋਂ ਅੱਗੇ

Chandigarh new advisor news today: ਚੰਡੀਗੜ੍ਹ ਵਿਚ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Banwarilal Purohit) ਦੇ ਸਲਾਹਕਾਰ ਧਰਮਪਾਲ 31 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ। ਜਿਸ ਤੋਂ ਬਾਅਦ ਭਾਜਪਾ ਆਗੂਆਂ ਨੇ ਨਵੇਂ ਸਲਾਹਕਾਰ ਲਈ ਲਾਬਿੰਗ ਸ਼ੁਰੂ ਕਰ ਦਿਤੀ ਹੈ। ਚੰਡੀਗੜ੍ਹ ਤੋਂ ਇਲਾਵਾ ਹਰਿਆਣਾ ਅਤੇ ਪੰਜਾਬ ਦੇ ਆਗੂਆਂ ਨੇ ਵੀ ਆਪਣੇ ਚਹੇਤੇ ਆਈਏਐਸ ਨਿਯੁਕਤ ਕਰਨ ਦੀ ਕਵਾਇਦ ਸ਼ੁਰੂ ਕਰ ਦਿਤੀ ਹੈ। ਸੂਤਰਾਂ ਮੁਤਾਬਕ ਇਸ ਸਮੇਂ ਨਵੇਂ ਸਲਾਹਕਾਰ ਲਈ ਦਿੱਲੀ ਅਤੇ ਅਰੁਣਾਚਲ ਪ੍ਰਦੇਸ਼ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਨਾਂ ਸਭ ਤੋਂ ਅੱਗੇ ਹਨ।

ਇਹ ਵੀ ਪੜ੍ਹੋ: Punjabi youth died in Italy: ਇਟਲੀ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਯੂਟੀ ਦੇ ਸਲਾਹਕਾਰ (Chandigarh new advisor) ਲਈ ਜਿਨ੍ਹਾਂ ਨਾਵਾਂ ਦੀ ਸਭ ਤੋਂ ਵੱਧ ਚਰਚਾ ਹੋ ਰਹੀ ਹੈ, ਉਨ੍ਹਾਂ ਵਿੱਚ 1992 ਬੈਚ ਦੇ ਸੀਨੀਅਰ ਆਈਏਐਸ ਮਨੀਸ਼ ਗੁਪਤਾ, ਕੇਂਦਰ ਸਰਕਾਰ ਵਿੱਚ ਆਈਏਐਸ ਸੰਜੀਵ ਕੁਮਾਰ, ਯੂਟੀ ਕੇਡਰ ਦੇ ਆਈਏਐਸ ਅਸ਼ਵਨੀ ਕੁਮਾਰ ਦੇ ਨਾਲ-ਨਾਲ ਅਰੁਣਾਚਲ ਪ੍ਰਦੇਸ਼ ਵਿੱਚ ਕੰਮ ਕਰ ਰਹੇ ਆਈਏਐਸ ਅਧਿਕਾਰੀ ਸ਼ਰਦ ਚੌਹਾਨ ਦੇ ਨਾਂ ਸ਼ਾਮਲ ਹਨ। . ਸਲਾਹਕਾਰ ਦੇ ਅਹੁਦੇ ਲਈ ਸਖ਼ਤ ਮੁਕਾਬਲੇ ਅਤੇ ਪੰਜ ਰਾਜਾਂ ਵਿੱਚ ਚੋਣਾਂ ਵਿੱਚ ਰੁਝੇਵਿਆਂ ਕਾਰਨ ਨਵੇਂ ਅਧਿਕਾਰੀ (Chandigarh new advisor) ਦੀ ਨਿਯੁਕਤੀ ਅਟਕ ਸਕਦੀ ਹੈ।

ਇਹ ਵੀ ਪੜ੍ਹੋ: Amritpal Singh Father News: ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ

ਕੇਂਦਰ ਸਰਕਾਰ ਚੰਡੀਗੜ੍ਹ ਦੇ ਸਲਾਹਕਾਰ (Chandigarh new advisor) ਲਈ ਦੋ-ਤਿੰਨ ਦਿਨਾਂ ਵਿੱਚ ਫੈਸਲਾ ਲੈ ਸਕਦੀ ਹੈ। ਜੇਕਰ ਅਜਿਹਾ ਨਾ ਹੋਇਆ ਤਾਂ ਚੰਡੀਗੜ੍ਹ ਦੇ ਸਭ ਤੋਂ ਸੀਨੀਅਰ ਆਈਏਐਸ ਅਧਿਕਾਰੀ ਗ੍ਰਹਿ ਸਕੱਤਰ ਨੂੰ ਪ੍ਰਸ਼ਾਸਕ ਦੇ ਸਲਾਹਕਾਰ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ। ਜਦੋਂ ਤੱਕ ਇਸ ਅਹੁਦੇ ਲਈ ਨਵੇਂ ਨਾਂ ਦਾ ਐਲਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਕਾਰਜਕਾਰੀ ਸਲਾਹਕਾਰ ਵਜੋਂ ਜ਼ਿੰਮੇਵਾਰੀ ਨਿਭਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement