Son Kills Mother News: ਜ਼ਮੀਨੀ ਵਿਵਾਦ ਦੇ ਚਲਦਿਆਂ ਪੁੱਤ ਵਲੋਂ ਚਾਕੂ ਮਾਰ ਕੇ ਮਾਂ ਦਾ ਕਤਲ
Published : Oct 25, 2023, 4:47 pm IST
Updated : Oct 25, 2023, 4:52 pm IST
SHARE ARTICLE
Son Kills Mother in khanna
Son Kills Mother in khanna

ਮ੍ਰਿਤਕਾ ਦੀ ਪਛਾਣ ਬਲਜੀਤ ਕੌਰ (77) ਵਜੋਂ ਹੋਈ ਹੈ।


Son Kills Mother in Punjab's Khanna News in Punjabi: ਖੰਨਾ 'ਚ ਜਾਇਦਾਦ ਦੇ ਝਗੜੇ ਕਾਰਨ ਬੇਟੇ ਨੇ ਅਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ। ਬਜ਼ੁਰਗ ਮਾਂ ਦੇ ਪੇਟ ਵਿਚ ਚਾਕੂ ਨਾਲ ਇਕ ਤੋਂ ਬਾਅਦ ਇਕ ਕਈ ਵਾਰ ਕੀਤੇ ਗਏ। ਜਿਸ ਕਾਰਨ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਬਜ਼ੁਰਗ ਮਾਤਾ ਦੀ ਮੌਤ ਹੋ ਗਈ। ਇੰਨਾ ਹੀ ਨਹੀਂ ਕਾਤਲ ਨੇ ਅਪਣੇ ਭਰਾ 'ਤੇ ਵੀ ਜਾਨਲੇਵਾ ਹਮਲਾ ਕਰ ਦਿਤਾ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ (77) ਵਜੋਂ ਹੋਈ ਹੈ।

ਇਹ ਵੀ ਪੜ੍ਹੋ: Punjab Holiday News: 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਰਕਾਰੀ ਛੁੱਟੀ ਦਾ ਐਲਾਨ

ਬਲਜੀਤ ਕੌਰ ਦੇ ਪੁੱਤਰ ਜੰਗ ਸਿੰਘ ਨੇ ਦਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਅਪਣੇ ਹੀ ਪਿੰਡ ਵਿਚ ਕੀਰਤ ਵੈਸ਼ਨੋ ਢਾਬੇ ’ਤੇ ਕੰਮ ਕਰ ਰਿਹਾ ਹੈ।  ਉਹ ਅਪਣੀ ਮਾਂ ਨਾਲ ਢਾਬੇ 'ਤੇ ਮੌਜੂਦ ਸੀ ਅਤੇ ਇਸੇ ਦੌਰਾਨ ਉਸ ਦਾ ਭਰਾ ਪਰਮਿੰਦਰ ਸਿੰਘ ਆ ਗਿਆ। ਉਸ ਨੇ ਆ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿਤੀਆਂ। ਪਰਮਿੰਦਰ ਨੇ ਢਾਬੇ ਦੀ ਬਿਜਲੀ ਬੰਦ ਕਰ ਦਿਤੀ।  ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਪਰਮਿੰਦਰ ਨੇ ਧੱਕਾ-ਮੁੱਕੀ ਸ਼ੁਰੂ ਕਰ ਦਿਤੀ।  ਇਸ ਦੌਰਾਨ ਜਦੋਂ ਉਸ ਦੀ ਮਾਂ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਗੁੱਸੇ 'ਚ ਆਏ ਪਰਮਿੰਦਰ ਸਿੰਘ ਨੇ ਮਾਂ ਦੇ ਪੇਟ 'ਚ ਚਾਕੂ ਨਾਲ ਕਈ ਹਮਲੇ ਕਰਕੇ ਜ਼ਖਮੀ ਕਰ ਦਿਤਾ। 

ਇਹ ਵੀ ਪੜ੍ਹੋ: ‘Bharat’ replacing ‘India’ in school textbooks: ਸਕੂਲਾਂ ਦੀਆਂ ਕਿਤਾਬਾਂ ’ਚ ‘ਇੰਡੀਆ’ ਦੀ ਥਾਂ ‘ਭਾਰਤ’ ਸ਼ਬਦ ਵਰਤਣ ਦੀ ਸਿਫ਼ਾਰਸ਼  

ਜਦੋਂ ਜੰਗ ਸਿੰਘ ਨੇ ਮਾਂ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ 'ਤੇ ਵੀ ਕਈ ਵਾਰ ਹਮਲਾ ਕੀਤਾ ਗਿਆ।  ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜਖ਼ਮੀ ਮਾਂ ਅਤੇ ਜੰਗ ਸਿੰਘ ਨੂੰ ਸਰਕਾਰੀ ਹਸਪਤਾਲ ਖੰਨਾ ਦਾਖ਼ਲ ਕਰਾਇਆ ਗਿਆ। ਬਲਜੀਤ ਕੌਰ ਦੀ ਹਾਲਤ ਨਾਜ਼ੁਕ ਸੀ ਜਿਸ ਕਰਕੇ ਚੰਡੀਗੜ੍ਹ ਰੈਫਰ ਕੀਤਾ ਗਿਆ। ਉੱਥੇ ਬਲਜੀਤ ਕੌਰ ਨੇ ਇਲਾਜ ਦੌਰਾਨ ਦਮ ਤੋੜ ਦਿਤਾ।

ਇਹ ਵੀ ਪੜ੍ਹੋ: Vigilance nabs ASI for taking Bribe: ਦਫਤਰ 'ਚ 17,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵਲੋਂ ਕਾਬੂ  

ਡੀ.ਐਸ.ਪੀ. ਰਾਜੇਸ਼ ਸ਼ਰਮਾ ਨੇ ਦਸਿਆ ਕਿ ਪੁਲਿਸ ਨੇ ਹਮਲੇ ਵਿਚ ਜ਼ਖ਼ਮੀ ਹੋਏ ਜੰਗ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪਰਮਿੰਦਰ ਸਿੰਘ ਵਿਰੁਧ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਕਤਲ ਅਤੇ ਇਰਾਦਾ-ਏ-ਕਤਲ ਦੀਆਂ ਦੋਵੇਂ ਧਾਰਾਵਾਂ ਲਗਾਈਆਂ ਗਈਆਂ ਹਨ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

(For More Latest news in Punjabi apart from Son Kills Mother in Punjab's Khanna News in Punjabi, Stay tuned to Rozana Spokesman)

Tags: khanna, murder, son, mother

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement