Punjab News: ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ
Published : Oct 25, 2024, 6:11 pm IST
Updated : Oct 25, 2024, 6:11 pm IST
SHARE ARTICLE
Aman Arora warned BJP leaders not to make false statements
Aman Arora warned BJP leaders not to make false statements

Punjab News: ਭਾਜਪਾ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੇ ਬਿਆਨ ਦੇ ਰਹੇ ਹਨ - ਅਮਨ ਅਰੋੜਾ

 

ਕਿਹਾ - ਅਨਾਜ ਸੰਭਾਲਣ ਦੀ ਜ਼ਿੰਮੇਵਾਰੀ ਕੇਂਦਰ ਦੀ ਹੈ, ਜੇਕਰ ਉਹ ਪੰਜਾਬ ਸਰਕਾਰ ਦੀ ਸਿੰਗਲ ਕਸਟਡੀ ਵਿਚ ਰੱਖਣਾ ਚਾਹੁੰਦੀ ਹੈ ਤਾਂ ਹਲਫੀਆ ਬਿਆਨ ਦੇਵੇ ਕਿ ਸਾਨੂੰ ਨੁਕਸਾਨ ਨਹੀਂ ਝੱਲਣਾ ਪਵੇਗਾ

ਮਿਲਿੰਗ ਨੀਤੀ ਅਨੁਸਾਰ ਐਫਸੀਆਈ ਨੇ ਅਕਤੂਬਰ ਤੱਕ 150 ਲੱਖ ਮੀਟ੍ਰਿਕ ਟਨ ਚੌਲਾਂ ਦੀ ਲਿਫਟਿੰਗ ਕਰਨੀ ਸੀ, ਫਿਰ ਲਿਫਟਿੰਗ ਹੌਲੀ ਕਿਉਂ ਕੀਤੀ ਗਈ?  - ਅਰੋੜਾ 

 

Punjab News: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ 'ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ।

ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਆਗੂ ਆਪਣੀਆਂ ਗਲਤੀਆਂ ਪੰਜਾਬ ਸਰਕਾਰ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਦਸ ਸੀਟਾਂ ਹਾਰਨ ਦਾ ਬਦਲਾ ਨਹੀਂ ਲੈ ਰਹੇ, ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਲੋਕ ਸਭਾ ਦੀਆਂ ਜ਼ੀਰੋ ਸੀਟਾਂ ਆਉਣ ਅਤੇ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ।  ਪੰਜਾਬ ਵਿੱਚ ਸਾਡੀ ਸਰਕਾਰ ਹੈ।  ਲੋਕਾਂ ਨੇ ਸਾਨੂੰ ਇਤਿਹਾਸਕ ਬਹੁਮਤ ਦੇ ਕੇ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਜਪਾ ਦੀ ਪੰਜਾਬ ਪ੍ਰਤੀ ਮਾਨਸਿਕਤਾ ਕਿੰਨੀ ਗੰਦੀ ਹੈ।

ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 43 ਹਜ਼ਾਰ ਕਰੋੜ ਰੁਪਏ ਦੀ ਸੀਸੀਐਲ ਲਿਮਟ ਜਾਰੀ ਕਰ ਦਿੱਤੀ ਹੈ ਪਰ ਭਾਜਪਾ ਆਗੂਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਨਾਜ ਦੀ ਅਸਲ ਮਾਲਕ ਕੇਂਦਰ ਸਰਕਾਰ ਹੈ। ਅਨਾਜ ਭੰਡਾਰ ਨਾਲ ਸਬੰਧਤ ਸਾਰੇ ਫੈਸਲੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾਂਦੇ ਹਨ। ਜਦੋਂ ਮਾਲਕ ਕੇਂਦਰ ਸਰਕਾਰ ਹੈ ਤਾਂ ਉਸ ਦੀ ਆਪਣੀ ਸੰਸਥਾ ਐਫ.ਸੀ.ਆਈ. ਅਨਾਜ ਨੂੰ ਆਪਣੀ ਸਿੰਗਲ ਕਸਟਡੀ ਵਿੱਚ ਕਿਉਂ ਨਹੀਂ ਰੱਖ ਰਹੀ?

ਫਿਰ ਵੀ ਜੇਕਰ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਸਰਕਾਰ ਅਨਾਜ ਨੂੰ ਆਪਣੀ ਕਸਟਡੀ ਵਿਚ ਰੱਖੇ ਤਾਂ ਉਹ ਸਾਨੂੰ ਹਲਫੀਆ ਬਿਆਨ ਦੇਵੇ ਕਿ ਸਾਂਭ-ਸੰਭਾਲ, ਵਜ਼ਨ ਅਤੇ ਕੁਆਲਿਟੀ ਸਬੰਧੀ ਕੋਈ ਨੁਕਸਾਨ ਪੰਜਾਬ ਸਰਕਾਰ ਅਤੇ ਸ਼ੈਲਰ ਮਾਲਕਾਂ ਨੂੰ ਨਹੀਂ ਝੱਲਣਾ ਪਵੇਗਾ।  ਨੁਕਸਾਨ ਦੀ ਭਰਪਾਈ ਕੇਂਦਰ ਸਰਕਾਰ ਕਰੇ।

ਮਿਲਿੰਗ ਨੀਤੀ ਸਬੰਧੀ ਭਾਜਪਾ ਆਗੂ ਦੇ ਬਿਆਨ ’ਤੇ ਸਵਾਲ ਉਠਾਉਂਦਿਆਂ ਅਰੋੜਾ ਨੇ ਕਿਹਾ ਕਿ ਇਹ ਨੀਤੀ ਜਨਵਰੀ ਵਿੱਚ ਆਈ ਸੀ ਅਤੇ ਇਸ ਵਿੱਚ ਹਰ ਮਹੀਨੇ 150 ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਦਾ ਜ਼ਿਕਰ ਹੈ। ਉਸ ਅਨੁਸਾਰ ਐਫ.ਸੀ.ਆਈ. ਨੂੰ ਹੁਣ ਤੱਕ ਕਰੀਬ 150 ਲੱਖ ਮੀਟ੍ਰਿਕ ਟਨ ਚੌਲਾਂ ਦੀ ਲਿਫਟਿੰਗ ਕਰਨੀ ਚਾਹੀਦੀ ਸੀ, ਫਿਰ ਲਿਫਟਿੰਗ ਹੌਲੀ ਕਿਉਂ ਕੀਤੀ ਗਈ?

 ‘ਆਪ’ ਆਗੂ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਦੋਸ਼ ਲਾਉਣ ਦੀ ਬਜਾਏ ਉਹ ਆਪਣੀ ਪਾਰਟੀ ਦੀ ਉੱਚ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਨੂੰ ਇਸ ਮਸਲੇ ਦਾ ਹੱਲ ਕਰਨ ਲਈ ਕਹਿਣ ਤਾਂ ਜੋ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਅਸਲ ਵਿੱਚ ਭਾਜਪਾ ਆਗੂ ਆਪਣੀ ਸਰਕਾਰ ਦੀ ਨਾਕਾਮੀ ਨੂੰ ਛੁਪਾਉਣ ਲਈ ਅਜਿਹੇ ਝੂਠੇ ਬਿਆਨ ਦੇ ਰਹੇ ਹਨ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement