Jalandhar News : ਸ਼੍ਰੋਮਣੀ ਕਮੇਟੀ ਪ੍ਰਧਾਨਗੀ ਅਹੁਦੇ ਲਈ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਵਲੋਂ ਚੋਣ ਮੈਨੀਫ਼ੈਸਟੋ ਜਾਰੀ

By : BALJINDERK

Published : Oct 25, 2024, 7:43 pm IST
Updated : Oct 25, 2024, 8:16 pm IST
SHARE ARTICLE
ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ

Jalandhar News : ਸ਼੍ਰੋਮਣੀ ਅਕਾਲੀ ਦਲ ਤੇ ਐਸ.ਜੀ.ਪੀ.ਸੀ. ਪ੍ਰਧਾਨ ’ਤੇ ਵੀ ਲਾਏ ਵੱਡੇ ਇਲਜ਼ਾਮ 

Jalandhar News : ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸੀਨੀਅਰ ਆਗੂ ਬੀਬੀ ਜਗੀਰ ਨੂੰ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਲਈ ਆਪਣਾ ਉਮੀਦਵਾਰ ਬਣਾਇਆ ਹੈ। ਅੱਜ ਜਲੰਧਰ 'ਚ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਚੋਣ ਪ੍ਰਕਿਰਿਆ ਅਤੇ ਹੋਰ ਮੁੱਦਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ 'ਤੇ ਗੰਭੀਰ ਦੋਸ਼ ਲਗਾਏ ਗਏ। ਇਸ ਦੇ ਨਾਲ ਹੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਵੀ ਵੱਡੇ ਇਲਜ਼ਾਮ ਲਾਏ ਗਏ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਸਹੀ ਢੰਗ ਨਾਲ ਚਲਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਬਦਲਾਅ ਦੀ ਲੋੜ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਕ ਕੰਪਨੀ ਬਣ ਗਈ ਹੈ, ਜਿਸ ਦੇ ਮਾਲਕ ਸੁਖਬੀਰ ਸਿੰਘ ਬਾਦਲ ਹਨ। ਅੱਜ ਸ਼੍ਰੋਮਣੀ ਕਮੇਟੀ ਨੂੰ ਇਕ ਕੰਪਨੀ ਵਾਂਗ ਚਲਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਤਲ ਹੋਇਆ ਹੈ। 

ਪੰਥਕ ਸਰਕਾਰ ਦੇ ਦੌਰਾਨ ਬੇਅਦਬੀਆਂ ਹੋਈਆਂ
ਆਗੂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਕੁਝ ਸਿਆਸੀ ਲੋਕਾਂ ਨੇ ਖ਼ਤਰੇ ਵਿੱਚ ਪਾ ਦਿੱਤਾ ਹੈ। ਮੈਂ ਖ਼ੁਸ਼ਕਿਸਮਤ ਹਾਂ ਕਿ ਮੈਨੂੰ ਐੱਸ. ਜੀ. ਪੀ. ਸੀ. ਵਰਗੀ ਸੰਸਥਾ ਦੇ ਪ੍ਰਧਾਨ ਲਈ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਸਿੱਖ ਲੋਕ ਲੰਬੇ ਸਮੇਂ ਤੋਂ ਚਾਹੁੰਦੇ ਸਨ ਕਿ ਸ਼੍ਰੋਮਣੀ ਕਮੇਟੀ ਵਿੱਚ ਕੁਝ ਬਦਲਾਅ ਕੀਤੇ ਜਾਣ। ਪੰਜਾਬ ਵਿੱਚ ਸਾਡੀ ਪੰਥਕ ਸਰਕਾਰ ਰਹੀ ਹੈ ਪਰ ਪੰਥਕ ਸਰਕਾਰ ਬਣਨ ਤੋਂ ਬਾਅਦ ਵੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਨੇ ਪੰਥਕ ਧਿਰ ਤੋਂ ਮੂੰਹ ਮੋੜ ਲਿਆ ਹੈ।

2015 ਵਿੱਚ ਜਦੋਂ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫ਼ ਕਰ ਦਿੱਤਾ ਗਿਆ ਸੀ। ਅਜਿਹਾ ਸਿਰਫ਼ ਰਾਜਨੀਤੀ ਕਰਕੇ ਹੀ ਕੀਤਾ ਗਿਆ। ਅਜਿਹੀਆਂ ਕਈ ਕਾਰਵਾਈਆਂ ਹੋ ਚੁੱਕੀਆਂ ਹਨ, ਜਿਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਹੈ। ਅੱਜ ਮੈਂ ਬਹੁਤ ਦੁਖ਼ੀ ਹਾਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਚੈਲੰਜ ਕੀਤਾ ਜਾ ਰਿਹਾ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ ਲਈ ਹਰਜਿੰਦਰ ਸਿੰਘ ਧਾਮੀ ਨੂੰ ਸੁਖਬੀਰ ਬਾਦਲ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ, ਜੋਕਿ ਖ਼ੁਦ ਤਨਖ਼ਾਹੀਆ ਹਨ ਪਰ ਇਸ ਕਾਰਨ ਧਾਮੀ ਵੀ ਦੋਸ਼ੀ ਬਣ ਰਹੇ ਹਨ। 

ਹਰਜਿੰਦਰ ਸਿੰਘ ਧਾਮੀ 'ਤੇ ਇਲਜ਼ਾਮ ਲਾਉਂਦੇ ਕਿਹਾ ਕਿ ਧਾਮੀ ਖ਼ੁਦ ਵੀ ਦੋਸ਼ੀ ਬਣ ਰਹੇ ਹਨ ਅਤੇ ਮੈਂਬਰਾਂ ਨੂੰ ਵੀ ਬਣਾ ਰਹੇ ਹਨ। ਤਨਖ਼ਾਹੀਆ ਬੰਦਾ ਕੋਈ ਮੀਟਿੰਗ ਨਹੀਂ ਕਰ ਸਕਦਾ। ਅਕਾਲ ਤਖ਼ਤ ਸਾਹਿਬ ਦੇ ਹੁਕਮ ਨਹੀਂ ਮੰਨੇ ਜਾ ਰਹੇ ਹਨ। ਅਜਿਹਾ ਕਰਕੇ ਸੰਸਥਾ ਦੀਆਂ ਚੋਣਾਂ ਦੀ ਉਲੰਘਣਾ ਕੀਤੀ ਗਈ। ਕੇਂਦਰ ਦੇ ਮੰਤਰੀਆਂ ਨੂੰ ਖ਼ੁਸ਼ ਕਰਨ ਲਈ ਉਦੋਂ ਪੰਥਕ ਸਰਕਾਰ ਵੱਲੋਂ ਇਹ ਫ਼ੈਸਲੇ ਲਏ ਗਏ। ਇਨ੍ਹਾਂ ਸਾਰੀਆਂ ਗੱਲਾਂ ਨੂੰ ਲੈ ਕੇ ਅਸੀਂ ਪਾਰਟੀ ਤੋਂ ਮੂੰਹ ਮੋੜ ਲਿਆ। ਤਨਖ਼ਾਹੀਏ ਕਰਾਰ ਹੋਣ ਦੇ ਬਾਅਦ ਵੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਦੀ ਸ਼ਮੂਲੀਅਚ  ਦੇ ਬਿਨਾਂ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ ਹੈ। 

(For more news apart from Bibi Jagir Kaur big statement Big allegations against SGPC president Harjinder Singh Dhami News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement