Chandigarh News : ਮਲਵਿੰਦਰ ਕੰਗ ਨੇ ਰਾਜਾ ਵੜਿੰਗ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ  

By : BALJINDERK

Published : Oct 25, 2024, 10:05 pm IST
Updated : Oct 25, 2024, 10:05 pm IST
SHARE ARTICLE
 Malvinder Kang
Malvinder Kang

Chandigarh News : ਵੜਿੰਗ ਨੂੰ ਕੀਤਾ ਸਵਾਲ- ਕੀ ਤੁਹਾਡਾ ਮਤਲਬ ਇਹ ਹੈ ਕਿ ਜਥੇਦਾਰ ਭਾਜਪਾ ਤੇ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ?

Chandigarh News :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਥੇਦਾਰ 'ਤੇ ਦਿੱਤੇ ਵਿਵਾਦਤ ਬਿਆਨਾਂ ਦੀ  ਸਖ਼ਤ ਨਿਖੇਧੀ ਕੀਤੀ ਹੈ। ਕੰਗ ਨੇ ਵੜਿੰਗ ਨੂੰ ਸਵਾਲ ਕਰਦਿਆਂ ਕਿਹਾ ਕੀ ਤੁਹਾਡਾ ਮਤਲਬ ਇਹ ਹੈ ਕਿ ਜਥੇਦਾਰ ਭਾਜਪਾ ਅਤੇ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ? 

ਕੰਗ ਨੇ ਕਿਹਾ ਕਿ ਉਨ੍ਹਾਂ ਨੇ ਰਾਜਾ ਵੜਿੰਗ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਜਿਸ ਵਿੱਚ ਉਹ ਕਹਿ ਰਹੇ ਹਨ, "ਅਕਾਲ ਤਖ਼ਤ ਦੇ ਜਥੇਦਾਰ ਬਾਦਲ ਪਰਿਵਾਰ ਦੀ ਲਿਖੀ ਹੋਈ ਸਕਰਿਪਟ 'ਤੇ ਕੰਮ ਕਰ ਰਹੇ ਹਨ। ਬਾਦਲ ਪਰਿਵਾਰ ਖੁਦ ਭਾਜਪਾ ਨੂੰ ਜਿਤਾਉਣ ਲਈ ਚੋਣ ਨਹੀਂ ਲੜ ਰਿਹਾ ਕਿਉਂਕਿ ਭਾਜਪਾ ਦਾ ਉਮੀਦਵਾਰ ਮਨਪ੍ਰੀਤ ਬਾਦਲ ਹਨ।

 ਕੰਗ ਨੇ ਕਿਹਾ ਕਿ ਭਾਵੇਂ ਰਾਜਾ ਵੜਿੰਗ ਨੇ ਮੁਆਫੀ ਮੰਗ ਲਈ ਹੈ ਪਰ ਉਨ੍ਹਾਂ ਦਾ ਇਹ ਬਿਆਨ ਕਾਂਗਰਸ ਪਾਰਟੀ ਦੇ ਇਰਾਦਿਆਂ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਨ੍ਹਾਂ ਲੋਕਾਂ ਨੇ ਹਮੇਸ਼ਾ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਿੱਖ ਸੰਸਥਾਵਾਂ ਪ੍ਰਤੀ ਉਨ੍ਹਾਂ ਦੀ ਸੋਚ ਸ਼ੁਰੂ ਤੋਂ ਹੀ ਮਾੜੀ ਰਹੀ ਹੈ।

 ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤੋਪਾਂ ਚਲਾਉਣ ਅਤੇ ਦਰਬਾਰ ਸਾਹਿਬ 'ਤੇ ਹਮਲਾ ਕਰਨ ਵਾਲੇ ਕਾਂਗਰਸ ਦੇ ਲੋਕ ਹਨ। ਮੈਂ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਬੀਜੇਪੀ, ਤਿੰਨਾਂ ਨੇ ਪੰਥ ਦੇ ਖਿਲਾਫ ਕੰਮ ਕੀਤਾ ਹੈ ਅਤੇ ਦਹਾਕਿਆਂ ਤੱਕ ਮਿਲ ਕੇ ਪੰਜਾਬ 'ਤੇ ਰਾਜ ਕੀਤਾ ਹੈ।

ਇਹ ਸਭ  ਆਪਸ 'ਚ ਮਿਲੇ ਹੋਏ ਹਨ। ਇਹ ਲੋਕ ਪੰਥ, ਪੰਜਾਬ ਅਤੇ ਸਿੱਖਾਂ ਦੀ ਗੱਲ ਸਿਰਫ਼ ਆਪਣੇ ਸਿਆਸੀ ਲਾਹੇ ਲਈ ਕਰਦੇ ਹਨ। ਪੰਜਾਬ ਦੇ ਲੋਕ ਇਨ੍ਹਾਂ ਨੂੰ ਸਬਕ ਸਿਖਾਉਣਗੇ।  ਕੰਗ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਮੇਸ਼ਾ ਸਤਕਾਰਯੋਗ ਰਹੇ ਹਨ ਅਤੇ ਹਮੇਸ਼ਾ ਰਹਿਣਗੇ। ਇਹ ਲੋਕ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ, ਉਨ੍ਹਾਂ ਤੇ ਕੋਈ ਆਂਚ ਨਹੀਂ ਆਵੇਗੀ।

(For more news apart from  Malvinder Kang strongly condemned Raja Waring's statement News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement