Amritsar News : SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਇਲਜਾਮ, ਸਾਡੇ ਮੈਂਬਰਾਂ ਨੂੰ ਪੈਸਿਆਂ ਦਾ ਦਿੱਤਾ ਜਾ ਰਿਹਾ ਲਾਲਚ

By : BALJINDERK

Published : Oct 25, 2024, 12:48 pm IST
Updated : Oct 25, 2024, 12:48 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Amritsar News : SGPC 'ਤੇ ਕਬਜ਼ਾ ਕਰਨਾ ਚਾਹੁੰਦੀਆਂ ਨੇ ਪੰਥ ਵਿਰੋਧੀ ਜਥੇਬੰਦੀਆਂ

Amritsar News : ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਬਾਗੀ ਧੜਾ ਸਿੱਖ ਕੌਮ ’ਚ ਵੰਡੀਆਂ ਪਾਉਣ ਦਾ ਕੰਮ ਨਾ ਕਰ ਰਿਹਾ ਹੈ। ਪੰਥ ਵਿਰੋਧੀ ਜਥੇਬੰਦੀਆਂ 'SGPC 'ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। 

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਦੇ ਮੇਰੇ ਕੋਲ ਪੁਖ਼ਤਾ ਸਬੂਤ ਹਨ। ਉਨ੍ਹਾਂ ਕਿਹਾ ਕਿ ਸਾਡੇ ਮੈਂਬਰਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਰ.ਐਸ.ਐਸ. ਆਪ, ਕਾਂਗਰਸ ਤੇ ਭਾਜਪਾ ਸਾਰੇ ਇਕ ਹੋ ਗਏ ਹਨ ਤੇ ਸਾਰੇ ਮਿਲ ਕੇ ਬਾਗੀ ਧੜੇ ਨੂੰ ਜਿਤਾਉਣ ਲਈ ਐਸ.ਜੀ.ਪੀ.ਸੀ. ਮੈਂਬਰਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਮੈਂਬਰਾਂ ਨੂੰ ਫ਼ੋਨ ਕਰ ਉਨ੍ਹਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 104 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰਾਂ ਇਸ ਦੀ ਸਲਾਨਾ ਚੋਣ ਵਿਚ ਸਿੱਧੇ ਤੌਰ ’ਤੇ ਦਖਲ ਦੇ ਰਹੀਆਂ ਹਨ। ਉਨਾਂ ਕਿਹਾ ਕਿ ਆਪਣੇ ਆਪ ਨੂੰ ਸੁਧਾਰਵਾਦੀ ਦੱਸਣ ਵਾਲੇ ਸਿੱਖ ਪਰੰਪਰਾਵਾਂ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਰਕਾਰਾਂ ਜਾਂ ਸਿਆਸੀ ਆਗੂਆਂ ਦੀ ਥਾਂ ਖਾਲਸਾ ਪੰਥ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ। ਇਸ ਇਕੱਤਰਤਾ ਵਿਚ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਸਿੰਘ ਗੁਮਾਨਪੁਰਾ ਸਮੇਤ ਹੋਰ ਮੈਂਬਰ ਸਾਹਿਬਾਨ ਮੌਜੂਦ ਸਨ।

(For more news apart from SGPC president Harjinder Singh Dhami big allegation, offering money to our members News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement