
ਪਾਕਿਸਤਾਨ ਵਿਚ 28 ਨਵੰਬਰ ਨੂੰ ਆਯੋਜਿਤ ਹੋਣ ਵਾਲੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਰੋਹ ‘ਚ ਹਿੱਸਾ ਲੈਣ ਦੇ ਪਾਕਿਸਤਾਨ...
ਚੰਡੀਗੜ੍ਹ (ਸਸਸ) : ਪਾਕਿਸਤਾਨ ਵਿਚ 28 ਨਵੰਬਰ ਨੂੰ ਆਯੋਜਿਤ ਹੋਣ ਵਾਲੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਰੋਹ ‘ਚ ਹਿੱਸਾ ਲੈਣ ਦੇ ਪਾਕਿਸਤਾਨ ਦੇ ਸੱਦੇ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਅਸਵੀਕਾਰ ਕਰ ਦਿਤਾ ਹੈ। ਉਨ੍ਹਾਂ ਨੇ ਇਹ ਕਹਿੰਦੇ ਹੋਏ ਸੱਦੇ ਨੂੰ ਅਸਵੀਕਾਰ ਕੀਤਾ ਕਿ ਪਾਕਿਸਤਾਨੀ ਫ਼ੌਜ ਦੁਆਰਾ ਭਾਰਤੀ ਸੈਨਿਕਾਂ ਦਾ ਕਤਲ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਵੀ ਪਾਕਿਸਤਾਨ ਸਮਰਥਿਤ ਅਤਿਵਾਦੀ ਹਮਲੇ ਕਰ ਰਹੇ ਹਨ। ਉਥੇ ਹੀ, ਕੈਪਟਨ ਮੰਤਰੀ ਮੰਡਲ ਦੇ ਸਾਥੀ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਜਾਣ ਨੂੰ ਲੈ ਕੇ ਉਤਸ਼ਾਹਿਤ ਹਨ।
Captain Amarinder Singhਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਸੱਦੇ ‘ਤੇ ਕਿਹਾ ਕਿ ਉਹ ਇਸ ਇਤਿਹਾਸਿਕ ਮੌਕੇ ‘ਤੇ ਉਨ੍ਹਾਂ ਨੂੰ ਮਿਲਣ ਲਈ ਉਤਸੁਕ ਹਨ। ਪ੍ਰੋਗਰਾਮ ਵਿਚ ਜਾਣ ਲਈ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਵੀ ਬੇਨਤੀ ਪੱਤਰ ਜਾਰੀ ਕਰ ਦਿਤਾ ਹੈ। ਦੱਸ ਦਈਏ, ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਰੋਹ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਸਿੰਘ ਨਗਰੀ ਵੀ ਸ਼ਾਮਿਲ ਹੋਣਗੇ।
ਦੋਵੇਂ ਨੇਤਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਜਗ੍ਹਾ ਸਮਾਰੋਹ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਇਸ ਤੋਂ ਸਾਬਕਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੁਸ਼ਮਾ ਸਵਰਾਜ ਨੂੰ ਇਸ ਪ੍ਰੋਗਰਾਮ ਵਿਚ ਆਉਣ ਦਾ ਸੱਦਾ ਦਿਤਾ ਸੀ। ਇਸ ਦੇ ਜਵਾਬ ਵਿਚ ਸਵਰਾਜ ਨੇ ਨਿਰਧਾਰਤ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਕਰਤਾਰਪੁਰ ਜਾਣ ਵਿਚ ਅਸਮਰਥਤਾ ਜਤਾਈ। ਨਾਲ ਹੀ ਇਹ ਵੀ ਕਿਹਾ ਕਿ ਉਨ੍ਹਾਂ ਦੀ ਜਗ੍ਹਾ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਪਾਕਿਸਤਾਨ ਜਾਣਗੇ।
ਪਾਕਿ ਵਿਦੇਸ਼ ਮੰਤਰੀ ਨੇ ਸੁਸ਼ਮਾ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਕ ਸਮਾਰੋਹ ਵਿਚ ਸ਼ਾਮਿਲ ਹੋਣ ਦਾ ਸੱਦਾ ਦਿਤਾ ਸੀ। ਕੈਪਟਨ ਨੇ ਉਨ੍ਹਾਂ ਦੇ ਸੱਦੇ ਨੂੰ ਅਸਵੀਕਾਰ ਕਰ ਦਿਤਾ ਹੈ, ਜਦੋਂ ਕਿ ਸਿੱਧੂ ਪਾਕਿਸਤਾਨ ਜਾਣ ਨੂੰ ਤਿਆਰ ਹਨ। ਉਨ੍ਹਾਂ ਨੇ ਇਸ ਦੇ ਲਈ ਵਿਦੇਸ਼ ਮੰਤਰਾਲੇ ਵਿਚ ਬੇਨਤੀ ਪੱਤਰ ਦੇ ਦਿਤਾ ਹੈ।
Navjot Singh Sidhuਦੱਸ ਦਈਏ, ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਕਰਤਾਰਪੁਰ ਲਾਂਘੇ ਦੀ ਉਸਾਰੀ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚ ਸਹਿਮਤੀ ਬਣੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਹਿੱਸੇ ਵਿਚ ਲਾਂਘਾ ਬਣਾਉਣ ਦਾ ਐਲਾਨ ਕੀਤਾ ਹੈ। ਭਾਰਤੀ ਖੇਤਰ ਵਿਚ 26 ਨਵੰਬਰ ਨੂੰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਦਾ ਨੀਂਹ ਪੱਥਰ ਉਪ ਰਾਸ਼ਟਰਪਤੀ ਵੈਨਕਿਆ ਨਾਇਡੂ ਰੱਖਣਗੇ।
ਉਥੇ ਹੀ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ 28 ਨਵੰਬਰ ਨੂੰ ਪਾਕਿਸਤਾਨੀ ਹਿੱਸੇ ਵਿਚ ਲਾਂਘਾ ਬਣਾਉਣ ਦਾ ਨੀਂਹ ਪੱਥਰ ਰੱਖਣਗੇ। ਪਾਕਿਸਤਾਨ ਵਲੋਂ ਆਏ ਸੱਦੇ ‘ਤੇ ਸਿੱਧੂ ਦਾ ਕਹਿਣਾ ਹੈ ਕਿ ਜੇਕਰ ਕੋਈ ਮਾਨ ਸਨਮਾਨ ਨਾਲ ਬੁਲਾਉਂਦਾ ਹੈ ਤਾਂ ਮੈਂ ਉਸ ਦਾ ਸਨਮਾਨ ਕਰਦਾ ਹਾਂ। ਹਾਲਾਂਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਦੋਵਾਂ ਦੇਸ਼ਾਂ ਦੀ ਸਰਕਾਰ ਨੇ ਬੇਹੱਦ ਸਕਾਰਾਤਮਕ ਰਵੱਈਆ ਅਪਣਾਇਆ ਹੈ। ਇਹ ਸਿਰਫ਼ ਸਿੱਖ ਧਰਮ ਨਹੀਂ ਸਗੋਂ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਲਈ ਵੀ ਵਧੀਆ ਹੈ।