ਸੂਬੇ ਦੇ ਉਦਯੋਗਿਕ ਖੇਤਰ ਦੀ ਸਮਰੱਥਾ ਨੂੰ ਮੁੜ-ਉਭਾਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ : ਅਰੋੜਾ
Published : Nov 25, 2018, 7:03 pm IST
Updated : Nov 25, 2018, 7:03 pm IST
SHARE ARTICLE
Revival of industrial sector and promotion of tourism in the state
Revival of industrial sector and promotion of tourism in the state

ਪੰਜਾਬ ਦੇ ਉਦਯੋਗਿਕ ਖੇਤਰ ਨੂੰ ਇਸ ਦੀ ਪੂਰੀ ਸਮਰੱਥਾ ਮੁਤਾਬਿਕ ਨੇੜਲੇ ਭਵਿੱਖ ਵਿੱਚ ਮੁੜ-ਉਭਾਰਨ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ...

ਚੰਡੀਗੜ੍ਹ (ਸਸਸ) : ਪੰਜਾਬ ਦੇ ਉਦਯੋਗਿਕ ਖੇਤਰ ਨੂੰ ਇਸ ਦੀ ਪੂਰੀ ਸਮਰੱਥਾ ਮੁਤਾਬਿਕ ਨੇੜਲੇ ਭਵਿੱਖ ਵਿੱਚ ਮੁੜ-ਉਭਾਰਨ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਕਰਾਰ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੰਜੀਦਾ ਫੈਸਲੇ ਲੈ ਕੇ ਅਤੇ ਨਵੀਂਆਂ ਸੰਭਾਵਨਾਵਾਂ ਤਲਾਸ਼ ਕੇ ਪੰਜਾਬ ਅੰਦਰ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ  ਕਰਨ ਅਤੇ ਸੂਬੇ ਦੇ ਸੈਰ-ਸਪਾਟਾ ਖੇਤਰ ਦੇ ਹੋਰ ਉਥਾਨ ਲਈ ਪ੍ਰਤੀਬੱਧਤਾ ਨਾਲ ਕੰਮ ਕਰ ਰਹੀ ਹੈ। 

AMr. Surinder Sham Aroraਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2018 ਦੌਰਾਨ  ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਆਯੋਜਿਤ ਪੰਜਾਬ ਡੇਅ ਸਮਾਗਮ ਦਾ ਉਦਘਾਟਨ ਕਰਨ ਉਪਰੰਤ ਸ੍ਰੀ ਅਰੋੜਾ ਨੇ ਦੱਸਿਆ ਕਿ ਵਰਲਡ ਰਿਕਾਰਡ ਬੁੱਕ ਲੰਡਨ ਅਨੁਸਾਰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੱਜ ਵਿਸ਼ਵ ਅੰਦਰ ਅਜਿਹਾ ਸਥਾਨ ਬਣ ਚੁੱਕਿਆ ਹੈ ਜਿਥੇ ਸਭ ਤੋਂ ਵੱਡੀ ਗਿਣਤੀ ਵਿੱਚ ਲੋਕ ਆਉਦੇ ਹਨ। ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਭਿਆਚਾਰਕ ਅਤੇ ਸੈਰ-ਸਪਾਟਾ ਨੀਤੀ ਦਾ ਮਕਸਦ ਪੰਜਾਬ ਦੇ ਸਭਿਆਚਾਰ ਅਤੇ ਕੁਦਰਤੀ ਵਿਰਾਸਤ ਤੋਂ ਵਿਸ਼ਵ ਨੂੰ ਜਾਣੂੰ ਕਰਵਾਉਣਾ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ 'ਚ ਉਦਯੋਗ ਨੂੰ ਹੁਲਾਰਾ ਦੇਣ ਅਤੇ ਵੱਡੀ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਉੱਘੇ ਉਦਯੋਗਿਕ ਘਰਾਣਿਆਂ ਨਾਲ 4335 ਕਰੋੜ ਰੁਪਏ ਦੇ ਨਿਵੇਸ਼ ਨਾਲ ਸਬੰਧਤ 143 ਸਮਝੌਤਿਆਂ 'ਤੇ ਸਹੀ ਪਾਈ ਹੈ ਜਿਸ ਨਾਲ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੁਜ਼ਗਾਰ ਹਾਸਲ ਹੋਵੇਗਾ।  ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਵਲੋਂ ਟੂਰਿਜਮ ਖੇਤਰ ਅੰਦਰ ਨਿਵੇਸ਼ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਰਿਆਇਤਾਂ ਦਿਤੀਆਂ ਜਾ ਰਹੀਆਂ ਹਨ।

BFull strength of Punjab is govt.'s top priorityਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਅੰਦਰ ਵੱਡੀ ਗਿਣਤੀ ਵਿਦੇਸ਼ੀ ਸੈਲਾਨੀ ਆ ਰਹੇ ਹਨ ਅਤੇ ਟੂਰਿਜ਼ਮ ਪੱਖੋਂ ਪੰਜਾਬ ਭਾਰਤ ਅੰਦਰ 7ਵੇਂ ਸਥਾਨ ਉੱਪਰ ਹੈ। ਇਸੇ ਤਰ੍ਹਾਂ ਨਵੇਂ ਨਿਵੇਸ਼ਕਾਂ ਨੂੰ ਕਾਰੋਬਾਰ ਕਰਨ ਵਿਚ ਅਸਾਨੀ ਦੇਣ ਦੀ ਕੋਸ਼ਿਸ਼ ਵਿਚ, ਪੰਜਾਬ ਬਿਊਰੋ ਆਫ਼ ਇੰਨਵੈਸਟਮੈਂਟ ਪ੍ਰਮੋਸ਼ਨ (ਪੀ.ਬੀ.ਆਈ.ਪੀ) ਨੂੰ ਸਮੇਂ -ਸਮੇਂ ਨਵੀਆਂ ਵਪਾਰਕ ਤਜਵੀਜ਼ਾਂ ਅਤੇ ਵਿੱਤੀ ਪ੍ਰੇਰਕਾਂ ਦੀਆਂ ਮਨਜ਼ੂਰੀਆਂ ਦੇਣ ਲਈ ਇਕ-ਸਟਾਪ ਅਥਾਰਟੀ ਵਜੋਂ ਸਥਾਪਿਤ ਕੀਤਾ ਗਿਆ ਹੈ। ਦੇਸ਼ ਵਿਚ ਅਪਣੀ ਤਰ੍ਹਾਂ ਦੀ ਇਸ ਪਹਿਲਕਦਮੀ ਦੇ ਪੀ.ਬੀ.ਆਈ.ਪੀ ਬਿਜ਼ਨਸ ਫੈਸਟੀਵਲ ਨੂੰ ਲਾਗੂ ਕੀਤਾ ਹੈ

ਤਾਂ ਜੋ ਰਾਜ ਦੇ ਇਸ ਪੱਖ ਦੀ ਭਲਾਈ ਅਤੇ ਵਿਕਾਸ ਨੂੰ ਤਰਜੀਹ ਦਿਤੀ ਜਾ ਸਕੇ। ਪੰਜਾਬ ਅੰਦਰ ਪ੍ਰੰਪਰਾਗਤ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਲਈ ਰੱਖੇ ਫੰਡਜ਼ ਤਹਿਤ ਬਠਿੰਡਾ ਵਿੱਚ ਸ਼ਹਿਦ ਕਲੱਸਟਰ ਅਤੇ ਹੁਸ਼ਿਆਰਪੁਰ ਵਿਖੇ ਵੂਡਨ ਇਨਲੇ ਅਤੇ ਕੁਝ ਹੋਰ ਕਲੱਸਟਰਾਂ ਨੂੰ ਭਾਰਤ ਸਰਕਾਰ ਦੀ ਐਮ.ਐਸ.ਐਮ.ਈ ਸਕੀਮ ਅਧੀਨ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਟੂਰਿਜ਼ਮ ਵਿਭਾਗ ਦੀ ਸ਼ਮੂਲੀਅਤ ਨਾਲ ਪੰਜਾਬ ਅੰਦਰ ਪ੍ਰੰਪਰਾਗਤ ਕਲਾਵਾਂ ਜਿਵੇਂ ਹਸਤਕਲਾ, ਫੁੱਲਕਾਰੀ, ਲੱਕੜ ਦੀ ਕਲਾਕਾਰੀ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ  ਹਨ। 

CPunjabi Cultureਉਦਯੋਗ ਤੇ ਵਣਜ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ 7 ਜ਼ਿਲ੍ਹਿਆਂ ਵਿਚ ਨਵੀਆਂ ਜ਼ਿਲ੍ਹਾ ਪੱਧਰੀ ਮਾਈਕਰੋ ਸਮਾਲ ਇੰਟਰਪ੍ਰਾਈਜ਼ਜ਼ ਫੈਸਲੀਟੇਸ਼ਨ ਕਾਊੰਸਲਜ, ਐਮ.ਐਸ.ਈਜ਼ ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਜ਼ਿਲ੍ਹਾ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ ਅਤੇ ਸੰਗਰੂਰ ਵਿਖੇ ਅਧਿਸੂਚਿਤ/ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਸੂਬੇ ਦੀ ਆਰਥਿਕ ਮਜਬੂਤੀ ਵਿੱਚ ਅਹਿਮ ਭੂਮਿਕਾ ਨਿਭਆਉਣ ਦੇ ਯੋਗ ਬਣਾਉਣਾ ਹੈ

ਤਾਂ ਜੋ ਇਸ ਜ਼ਰੀਏ ਵੱਡੇ ਪੈਮਾਨੇ 'ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ।  ਉਨ੍ਹਾਂ ਨਾਲ ਹੀ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਦਾ ਉਦੇਸ਼ ਵੀ ਪੰਜਾਬ ਦੀ ਆਰਥਿਕ ਮਜਬੂਤੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਪ੍ਰਤੀ ਪ੍ਰਤੀਬੱਧਤਾ ਹੀ ਹੈ। ਇਸ ਮੌਕੇ ਪੰਜਾਬੀ ਗਾਇਕ ਪੰਮੀ ਬਾਈ ਵੱਲੋਂ ਪੰਜਾਬੀ ਗੀਤ  ਪੇਸ਼ ਕੀਤੇ ਗਏ। ਇਸ ਮੌਕੇ ਟੂਰਿਜ਼ਮ ਵਿਭਾਗ ਵੱਲੋਂ ਸ੍ਰੀ ਅਰੋੜਾ ਅਤੇ ਹੋਰ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਟੂਰਿਜ਼ਮ ਵਿਭਾਗ ਦੇ ਡਾਇਰੈਕਟਰ ਸ੍ਰੀ ਮਾਲਵਿੰਦਰ ਸਿੰਘ ਜੱਗੀ, ਜੁਆਇੰਟ ਡਾਇਰੈਕਟਰ ਸ੍ਰੀ ਲਖਮੀਰ ਸਿੰਘ, ਅਤੇ ਪੀ.ਐਸ.ਆਈ.ਈ.ਸੀ ਦੇ ਸ੍ਰੀ ਸੁਖਦੀਪ ਸਿੰਘ ਸਿੱਧੂ ਤੇ ਹੋਰ ਅਧਿਕਾਰੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement