
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਵਿਸ਼ਵ ਭਰ ਵਿਚ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਉਥੇ ਹੀ ਇਸ ਮੌਕੇ...
ਚੰਡੀਗੜ੍ਹ (ਸਸਸ) : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਵਿਸ਼ਵ ਭਰ ਵਿਚ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਉਥੇ ਹੀ ਇਸ ਮੌਕੇ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੀ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਅਜੇ ਵੀ ਪਹੁੰਚ ਰਹੀਆਂ ਹਨ।
Nankana Sahibਸ੍ਰੀ ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਵਿਸ਼ਵ ਭਰ ਦੇ ਸਮੂਹ ਸਿੱਖ ਭਾਈਚਾਰੇ ਵਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਜਿੱਥੇ ਗੁਰਦੁਆਰਾ ਸਾਹਿਬ ਦੀ ਵਿਸ਼ੇਸ਼ ਤੌਰ 'ਤੇ ਸਜ਼ਾਵਟ ਕੀਤੀ ਗਈ ਸੀ, ਉਥੇ ਹੀ ਸਮੂਹ ਸੰਗਤਾਂ ਦੀ ਸੁਰੱਖਿਆ ਦੇ ਵੀ ਚੰਗੇ ਪ੍ਰਬੰਧ ਕੀਤੇ ਹੋਏ ਸਨ।
Birthday of Sri Guru Nanak Dev Jiਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਵਲੋਂ ਭਾਰੀ ਉਤਸ਼ਾਹ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਲਈ ਵੀ ਵਧੀਆ ਪ੍ਰਬੰਧ ਕੀਤੇ ਹੋਏ ਸਨ।
Langarਭਾਵੇਂ ਕਿ ਪਾਕਿਸਤਾਨ ਇਕ ਮੁਸਲਿਮ ਦੇਸ਼ ਹੈ ਪਰ ਅਪਣੇ ਕਿਸੇ ਵੀ ਧਾਰਮਿਕ ਤਿਓਹਾਰ ਮੌਕੇ ਉਥੇ ਸਿੱਖਾਂ ਨੂੰ ਕਦੇ ਬੇਗ਼ਾਨਗੀ ਦਾ ਅਹਿਸਾਸ ਨਹੀਂ ਹੁੰਦਾ।
Gatka ਜਿੱਥੇ ਸਥਾਨਕ ਸਿੱਖ ਭਾਈਚਾਰੇ ਵਲੋਂ ਬਾਹਰੋਂ ਆਈਆਂ ਸੰਗਤਾਂ ਦਾ ਸਵਾਗਤ ਕੀਤਾ ਗਿਆ, ਉਥੇ ਹੀ ਮੁਸਲਿਮ ਭਾਈਚਾਰੇ ਦੇ ਲੋਕ ਵੀ ਸਿੱਖ ਸ਼ਰਧਾਲੂਆਂ ਦੀ ਆਓ-ਭਗਤ ਕਰਦੇ ਨਜ਼ਰ ਆਏ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਸਜ਼ਾਵਟ ਨੂੰ ਦੇਖ ਇੰਝ ਪ੍ਰਤੀਤ ਹੁੰਦਾ ਸੀ ਜਿਵੇਂ ਜੰਨਤ ਹੀ ਧਰਤੀ 'ਤੇ ਉਤਰ ਆਈ ਹੋਵੇ।
Holy Placeਗੁਰਪੁਰਬ ਮੌਕੇ ਇਸ ਪਵਿੱਤਰ ਧਰਤੀ 'ਤੇ ਹਰ ਪਾਸੇ ਮਾਹੌਲ ਬਾਬੇ ਨਾਨਕ ਦੇ ਰੰਗ ਵਿਚ ਰੰਗਿਆ ਹੋਇਆ ਜਾਪ ਰਿਹਾ ਸੀ। ਸਮੂਹ ਸੰਗਤ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਨਨਕਾਣਾ ਸਾਹਿਬ ਵਿਚ ਕਈ ਥਾਵਾਂ 'ਤੇ ਸਿੱਖ ਇਤਿਹਾਸ ਨਾਲ ਸਬੰਧਤ ਕਿਤਾਬਾਂ ਦੇ ਸਟਾਲ ਲੱਗੇ ਹੋਏ ਨਜ਼ਰ ਆਏ।
Panj Pyareਇਹੀ ਨਹੀਂ ਸਿੱਖ ਸ਼ਰਧਾਲੂਆਂ ਨੇ ਧਾਰਮਿਕ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਕਿਤਾਬਾਂ ਲੈਣ ਵਿਚ ਕਾਫ਼ੀ ਦਿਲਚਸਪੀ ਵੀ ਦਿਖਾਈ। ਇਸ ਮੌਕੇ ਸਜਾਏ ਵਿਸ਼ਾਲ ਨਗਰ ਕੀਰਤਨ ਵਿਚ ਬੱਚਿਆਂ ਅਤੇ ਨੌਜਵਾਨਾਂ ਵਲੋਂ ਗਤਕੇ ਦੇ ਕਰਤੱਬ ਵਿਖਾਏ ਗਏ। ਵਾਹਿਗੁਰੂ ਦਾ ਜਾਪ ਕਰ ਰਹੀਆਂ ਸੰਗਤਾਂ ਦੇ ਭਾਰੀ ਇਕੱਠ ਨੂੰ ਵੇਖ ਹਰ ਸਿੱਖ ਦਾ ਮਨ ਗਦਗਦ ਹੋ ਗਿਆ।
Nankana Sahib ਸਿੱਖ ਸ਼ਰਧਾਲੂਆਂ ਦੇ ਉਤਸ਼ਾਹ ਵਿਚ ਉਸ ਵੇਲੇ ਹੋਰ ਵਾਧਾ ਹੋ ਗਿਆ ਜਦੋਂ ਪਾਕਿਸਤਾਨ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦਾ ਐਲਾਨ ਕਰ ਦਿਤਾ ਅਤੇ ਉਸ ਦਾ ਨੀਂਹ ਪੱਥਰ ਰੱਖਣ ਦੀ ਤਰੀਕ (28 ਨਵੰਬਰ) ਵੀ ਤੈਅ ਕਰ ਦਿਤੀ। ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਇਕੱਲੇ ਸਿੱਖਾਂ ਦੇ ਹੀ ਨਹੀਂ ਬਲਕਿ ਕੁੱਲ ਲੋਕਾਈ ਦੇ ਮਾਰਗਦਰਸ਼ਕ ਹਨ।
Pilgrims ਉਨ੍ਹਾਂ ਨੇ ਅਪਣੀਆਂ ਚਾਰ ਉਦਾਸੀਆਂ ਰਾਹੀਂ ਵੱਖ-ਵੱਖ ਥਾਵਾਂ ਦੀ ਯਾਤਰਾ ਕੀਤੀ ਅਤੇ ਲੋਕਾਂ ਨੂੰ ਪਾਖੰਡਵਾਦ ਦੇ ਜੰਜ਼ਾਲ 'ਚੋਂ ਮੁਕਤ ਹੋਣ ਲਈ ਪ੍ਰੇਰਿਆ। ਇਹੀ ਵਜ੍ਹਾ ਹੈ ਕਿ ਬਾਬਾ ਨਾਨਕ ਦੇ ਉਪਾਸ਼ਕ ਇਕੱਲੇ ਪੰਜਾਬ ਵਿਚ ਜਾਂ ਸਿੱਖ ਹੀ ਨਹੀਂ ਹਨ ਬਲਕਿ ਹੋਰਨਾਂ ਧਰਮਾਂ ਦੇ ਲੋਕ ਵੀ ਬਾਬਾ ਨਾਨਕ ਦਾ ਬੇਹੱਦ ਸਤਿਕਾਰ ਕਰਦੇ ਹਨ।
Celebrations for 549th Parkash Purab of Sri Guru Nanak Dev Jiਪਾਕਿਸਤਾਨ ਵਿਚਲੇ ਮੁਸਲਿਮ ਭਾਈਚਾਰੇ ਵਿਚ ਬਾਬਾ ਨਾਨਕ ਪ੍ਰਤੀ ਸ਼ਰਧਾ ਅਤੇ ਸਤਿਕਾਰ ਬਾਖ਼ੂਬੀ ਵੇਖਿਆ ਜਾ ਸਕਦਾ ਹੈ। ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ 'ਚ ਸ਼ਾਮਲ ਹੋਣ ਲਈ ਭਾਰਤ ਤੋਂ 3080 ਸ਼ਰਧਾਲੂ ਪਹੁੰਚੇ। ਇਸ ਤੋਂ ਇਲਾਵਾ ਵਿਸ਼ਵ ਦੇ ਹੋਰਨਾਂ ਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿਚ ਸੰਗਤ ਬਾਬੇ ਨਾਨਕ ਨੂੰ ਨਤਮਸਤਕ ਹੋਣ ਲਈ ਪੁੱਜੀ।