ਆਵਾਰਾ ਪਸ਼ੂਆਂ ਦਾ ਹੱਲ ਨਾ ਕੀਤਾ ਤਾਂ ਸਰਕਾਰ ‘ਤੇ ਕਾਨੂੰਨੀ ਸ਼ਿਕੰਜਾ ਕੱਸਾਂਗੇ : ਹਰਪਾਲ ਸਿੰਘ ਚੀਮਾ
Published : Nov 25, 2018, 4:24 pm IST
Updated : Nov 25, 2018, 4:24 pm IST
SHARE ARTICLE
Harpal Singh Cheema
Harpal Singh Cheema

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਘਾਤਕ ਰੂਪ ਲੈ ਚੁੱਕੀ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਬਾਰੇ ਪੰਜਾਬ ਸਰਕਾਰ ਨੂੰ ਚਿਤਾਵਨੀ...

ਚੰਡੀਗੜ੍ਹ (ਸਸਸ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਘਾਤਕ ਰੂਪ ਲੈ ਚੁੱਕੀ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਬਾਰੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਸਰਕਾਰ ‘ਤੇ ਕਾਨੂੰਨੀ ਸ਼ਿਕੰਜਾ ਕੱਸੇਗੀ। ਇਸ ਦੇ ਨਾਲ ਹੀ ਅਬੋਹਰ-ਫ਼ਾਜ਼ਿਲਕਾ ਇਲਾਕੇ ‘ਚ ਆਵਾਰਾ ਪਸ਼ੂਆਂ ਕਾਰਨ ਲਗਾਤਾਰ ਵਾਪਰ ਰਹੀਆਂ ਜਾਨਲੇਵਾ ਘਟਨਾਵਾਂ ਅਤੇ ਫ਼ਸਲਾਂ ਦੇ ਭਾਰੀ ਉਜਾੜੇ ਦੇ ਵਿਰੋਧ ‘ਚ ਅਬੋਹਰ ਦੇ ਐਸਡੀਐਮ ਦੇ ਦਫ਼ਤਰ ਸਾਹਮਣੇ ‘ਆਪ’ ਦੇ ਯੂਥ ਵਿੰਗ ਨੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿਤਾ ਹੈ। 

‘ਆਪ’ ਮੁੱਖ ਦਫ਼ਤਰ ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਯੂਥ ਵਿੰਗ ਦੇ ਇੰਚਾਰਜ ਵਿਧਾਇਕ ਮੀਤ ਹੇਅਰ ਅਤੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ‘ਚ ਹਰ ਸਾਲ ਸੈਂਕੜੇ ਲੋਕ ਜਾਨ ਗੁਆ ਰਹੇ ਹਨ ਅਤੇ ਹਜ਼ਾਰਾਂ ਦੀ ਗਿਣਤੀ ‘ਚ ਜ਼ਖਮੀ ਅਤੇ ਅਪਾਹਜ ਹੋ ਰਹੇ ਹਨ, ਜਦੋਂਕਿ ਵਾਹਨਾਂ-ਵਹੀਕਲਾਂ ਅਤੇ ਫ਼ਸਲਾਂ ਦਾ ਨੁਕਸਾਨ ਕਰੋੜਾਂ ਰੁਪਏ ‘ਚ ਜਾਂਦਾ ਹੈ।

ਜਿਸ ਦਾ ਕਦੇ ਕੋਈ ਹਿਸਾਬ ਕਿਤਾਬ ਹੀ ਨਹੀਂ ਲਗਾਇਆ ਗਿਆ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰ ਰੋਜ਼ ਦੇ ਜਾਨਲੇਵਾ ਹਾਦਸਿਆਂ ਦੇ ਬਾਵਜੂਦ ਸਰਕਾਰ ਸੁੱਤੀ ਪਈ ਹੈ, ਹਾਲਾਂਕਿ ਹਰੇਕ ਵਿਧਾਨ ਸਭਾ ਸੈਸ਼ਨ ਦੌਰਾਨ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਕਹਿਰ ਦਾ ਮੁੱਦਾ ਕਈ ਸਾਲਾਂ ਤੋਂ ਲਗਾਤਾਰ ਉੱਠਦਾ ਆ ਰਿਹਾ ਹੈ ਚੀਮਾ ਨੇ ਕਿਹਾ ਕਿ ਆਗਾਮੀ ਸੈਸ਼ਨ ਦੌਰਾਨ ‘ਆਪ’ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਜਨਤਾ ਤੋਂ ਲਏ ਜਾ ਰਹੇ ਗਊ ਸੈਸ ਸਮੇਤ ਹੋਰ ਸਿੱਧੇ-ਅਸਿੱਧੇ ਟੈਕਸਾਂ ਦਾ ਹਿਸਾਬ-ਕਿਤਾਬ ਸੱਤਾਧਾਰੀ ਧਿਰ ਤੋਂ ਮੰਗੇਗੀ।

ਉਨਾਂ ਕਿਹਾ ਕਿ ਅਜਿਹੀਆਂ ਸਮੱਸਿਆਵਾਂ ਦੇ ਹੱਲ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ। ਉਪਰੋਂ ਜਦੋਂ ਸਰਕਾਰ ਲੋਕਾਂ ਤੋਂ ਇਸ ਸਮੱਸਿਆ ਲਈ ਟੈਕਸ ਵਸੂਲ ਰਹੀ ਹੈ ਤਾਂ ਇਸ ਦੇ ਠੋਸ ਹੱਲ ਲਈ ਕਾਨੂੰਨੀ ਤੌਰ ‘ਤੇ ਜ਼ਿੰਮੇਵਾਰੀ ਸਰਕਾਰ ਦੀ ਹੀ ਬਣਦੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਹਰ ਪੰਜ ਸਾਲ ਬਾਅਦ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਗਿਣਤੀ ਲਈ ਬਕਾਇਦਾ ਸਰਵੇ ਹੁੰਦੀ ਹੈ, ਪਰੰਤੂ 2012 ਤੋਂ ਬਾਅਦ ਅਜੇ ਤੱਕ ਸਰਵੇ ਵੀ ਨਹੀਂ ਹੋਇਆ, ਜਿਸ ਤੋਂ ਸੂਬਾ ਅਤੇ ਕੇਂਦਰ ਸਰਕਾਰ ਦਾ ਗੈਰ ਜਿੰਮੇਵਾਰਨਾ ਰਵੱਈਆ ਸਪੱਸ਼ਟ ਹੁੰਦਾ ਹੈ। 

ਮੀਤ ਹੇਅਰ ਅਤੇ ਮਨਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ‘ਆਪ’ ਦੇ ਮਾਲਵਾ ਜ਼ੋਨ ਵਲੋਂ ਜ਼ੋਨ ਪ੍ਰਧਾਨ ਸੁਖਰਾਜ ਸਿੰਘ ਗੋਰਾ ਫ਼ਿਰੋਜ਼ਸ਼ਾਹ ਦੀ ਅਗਵਾਈ ਹੇਠ ‘ਆਪ’ ਯੂਥ ਵਿੰਗ ਵਲੋਂ ਅਬੋਹਰ ਵਿਖੇ ਅੱਜ ਤੋਂ ਧਰਨਾ ਸ਼ੁਰੂ ਕਰ ਦਿਤਾ ਗਿਆ ਹੈ। ਉਨਾਂ ਕਿਹਾ ਕਿ ਜਦ ਤੱਕ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਕਰੇਗੀ ਪਾਰਟੀ ਵਲੋਂ ਲੋਕ ਹਿਤ ਸੰਘਰਸ਼ ਜਾਰੀ ਰੱਖਿਆ ਜਾਵੇਗਾ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement